Tag Archive "avtar-singh-makkar"

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਨੂੰ ਅਗਨ ਭੇਟ ਕਰਨ ਦੀ ਸ਼ੋ੍ਰਮਣੀ ਕਮੇਟੀ ਪ੍ਰਧਾਨ ਅਤੇ ਗਿਆਨੀ ਗੁਰਬਚਨ ਸਿੰਘ ਨੇ ਕੀਤੀ ਨਿਖੇਧੀ

ਪਿੰਡ ਰਾਮਦਿਵਾਲੀ ਮੁਸਲਮਾਨਾ (ਮੱਤੇਵਾਲ) 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਤੇ ਗੁਟਕਿਆਂ ਨੂੰ ਅਗਨ ਭੇਟ ਕੀਤੇ ਜਾਣ ਦੀ ਘਟਨਾ ਦੀ ਸ਼ੋ੍ਰਮਣੀ ਕਮੇਟੀ ਪ੍ਰਧਾਨ ਅਵਤਾਰ ਸਿੰਘ ਅਤੇ ਗਿਆਨੀ ਗੁਰਬਚਨ ਸਿੰਘ ਨੇ ਨਿੰਦਾ ਕੀਤੀ ਹੈ।

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫ਼ਤਹਿਗੜ੍ਹ ਸਾਹਿਬ ‘ਚ 12ਵਾਂ ਖ਼ਾਲਸਾਈ ਖੇਡ ਉਤਸਵ ਸ਼ਾਨੋ ਸ਼ੌਕਤ ਨਾਲ ਅਰੰਭ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਚ ਅੱਜ ਖ਼ਾਲਸਾਈ ਖੇਡ ਉਤਸਵ ਸ਼ਾਨੋ^ਸ਼ੌਕਤ ਨਾਲ ਅਰੰਭ ਹੋ ਗਿਆ ਹੈ। ਇਸ ਤਿੰਨ ਰੋਜ਼ਾ ਖੇਡ ਉਤਸਵ ਵਿਚ ਸ ਸੁਖਦੇਵ ਸਿੰਘ ਢੀਂਡਸਾ, ਮੈਂਬਰ ਪਾਰਲੀਮੈਂਟ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਸਮਾਗਮ ਦੀ ਪ੍ਰਧਾਨਗੀ ਜਥੇਦਾਰ ਅਵਤਾਰ ਸਿੰਘ, ਚਾਂਸਲਰ, ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫ਼ਤਹਿਗੜ੍ਹ ਸਾਹਿਬ ਅਤੇ ਪ੍ਰਧਾਨ, ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਨੇ ਕੀਤੀ ਅਤੇ ਪ੍ਰੋ ਕਿਰਪਾਲ ਸਿੰਘ ਬਡੂੰਗਰ, ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ।

ਭਾਰਤ ਸਰਕਾਰ ਸਿੱਖ ਗੁਰਦੁਆਰਾ ਕਾਨੂੰਨ ਵਿੱਚ ਸੋਧ ਕਰਨ ਲਈ ਸਹਿਮਤ: ਪ੍ਰਧਾਨ ਸ਼ਰੋਮਣੀ ਕਮੇਟੀ

ਭਾਰਤ ਸਰਕਾਰ ਸਿੱਖ ਗੁਰਦੁਆਰਾ ਕਾਨੂੰਨ 1925 ਵਿਚ ਸੋਧ ਕਰਨ ਲਈ ਸਹਿਮਤ ਹੋ ਗਈ ਹੈ ਅਤੇ ਇਸ ਸਬੰਧੀ ਛੇਤੀ ਹੀ ਪਾਰਲੀਮੈਂਟ 'ਚ ਬਿੱਲ ਪੇਸ਼ ਕੀਤਾ ਜਾਵੇਗਾ ।ਇਹ ਵਿਚਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਅੱਜ ਭਗਤਾ ਭਾਈਕਾ ਵਿਖੇ ਇਸ ਪੈ੍ਰੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ।

ਸ਼੍ਰੀ ਦਰਬਾਰ ਸਾਹਿਬ ਵਿਖੇ ਬਾਦਲ ਦਲ ਨੇ ਫਿਰ ਹਲਕਾ ਵਾਰ ਲੰਗਰ ਸੇਵਾ ਸ਼ੁਰੂ ਕੀਤੀ

ਬਾਦਲ ਦਲ ਵੱਲੋਂ ਸ਼੍ਰੀ ਦਰਬਾਰ ਸਾਹਿਬ ਦੇ ਸ਼੍ਰੀ ਗੁਰੂ ਰਾਮਦਾਰ ਲੰਗਰ ਦੀ ਸੇਵਾ ਲਈ ਸ਼੍ਰੋਮਣੀ ਕਮੇਟੀ ਮੈਂਬਰਾਂ ਰਾਹੀਂ ਉਨ੍ਹਾਂ ਦੇ ਹਲਕਿਆਂ ਦੀ ਸੰਗਤ ਨੂੰ ਲੈ ਕੇ ਹੱਥੀਂ ਸੇਵਾ ਕਰਨ ਦੀ ਮੁਹਿੰਮ ਮੁੜ ਸ਼ੁਰੂ ਕੀਤੀ ਗਈ ਹੈ। ਇਸੇ ਤਹਿਤ ਅੱਜ ਲੁਧਿਆਣਾ ਦੇ ਪੱਛਮੀ ਹਲਕੇ ਦੀ ਸੰਗਤ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਦੀ ਅਗਵਾਈ ਵਿੱਚ ਲੰਗਰ ਤਿਆਰ ਕਰਨ ਅਤੇ ਵਰਤਾਉਣ ਦੀ ਸੇਵਾ ਕੀਤੀ ਗਈ।

ਜਾਟ ਅੰਦੋਲਨ ਕਾਰਨ ਫਸੇ ਰਾਹਗੀਰਾਂ ਲਈ ਲੰਗਰ ਅਤੇ ਹੋਰ ਜਰੂਰੀ ਪ੍ਰਬੰਧ ਕਰਨ ਲਈ ਸ਼ੋਮਣੀ ਕਮੇਟੀ ਨੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੂੰ ਆਖਿਆ

ਹਰਿਆਣਾ ਵਿੱਚ ਜਾਟ ਅੰਦੋਲਨ ਦੌਰਾਨ ਜਾਮ ਵਿੱਚ ਫਸੇ ਯਾਤਰੀਆਂ ਅਤੇ ਹੋਰ ਲੋਕਾਂ ਵਾਸਤੇ ਲੰਗਰ ਅਤੇ ਹੋਰ ਜਰੂਰੀ ਚੀਜ਼ਾਂ ਦਾ ਪ੍ਰਬੰਧ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕਾਂ ਨੂੰ ਆਖਿਆ ਹੈ।

ਸ਼ਰੋਮਣੀ ਕਮੇਟੀ ਦੀ ਕਾਰਜਕਾਰਨੀ ਜਥੇਦਾਰਾਂ ਸਬੰਧੀ ਰਹੀ ਖਾਮੋਸ਼

ਅੰਮ੍ਰਿਤਸਰ ਸਾਹਿਬ: ਪਿੰਡ ਚੱਬਾ ਵਿਖੇ ਹੋਏ ਸਰਬੱਤ ਖਾਲਸਾ ਸਮਾਗਮ ਦੁਆਰਾ ਅਹੁਦਿਆਂ ਤੋਂ ਮੁਕਤ ਕੀਤੇ ਵੱਖ ਵੱਖ ਜਥੇਦਾਰਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੁਆਰਾ ਘਰ ਤੋਰਨ ਦੀਆਂ ਅਖਬਾਰੀ ਖਬਰਾਂ ਨੂੰ ਅੱਜ ਵੀ ਬੂਰ ਨਹੀ ਪਿਆ ਕਿਉਂਕਿ ਅੱਜ ਇਥੇ ਹੋਈ ਕਮੇਟੀ ਦੀ ਕਾਰਜਕਾਰਣੀ ਵਿੱਚ ਇਸ ਸਬੰਧੀ ਕੋਈ ਵਿਚਾਰ ਚਰਚਾ ਹੀ ਨਹੀ ਹੋਈ।

ਹਰਿਆਣਾ ਦੇ ਸਿਹਤ ਮੰਤਰੀ ਨੇ ਮੀਰੀ ਪੀਰੀ ਮੈਡੀਕਲ ਕਾਲਜ਼ ਸ਼ਾਹਬਾਦ ਨੂੰ ਜਲਦੀ ਸ਼ੁਰੂ ਕਰਨ ਦਾ ਭਰੋਸਾ ਦਿੱਤਾ

ਸ਼੍ਰੋਮਣੀ ਗੁਰੁਦਆਰਾ ਪ੍ਰਬੰਧਕ ਕਮੇਟੀ ਵੱਲੋਂ ਹਰਿਆਣਾ ਦੇ ਸ਼ਾਹਬਾਦ ਮਾਰਕੰਡਾ ਵਿਖੇ 2006-07 'ਚ ਬਣਾਏ ਮੀਰੀ-ਪੀਰੀ ਮੈਡੀਕਲ ਕਾਲਜ ਦੇ ਸ਼ੁਰੂ ਹੋਣ ਦੇ ਅਸਾਰ ਬਣ ਗਏ ਹਨ। ਹਰਿਆਣਾ ਦੀ ਪਿਛਲੀ ਹੁੱਡਾ ਸਰਕਾਰ ਨੇ ਲੰਬੇ ਸਮੇਂ ਤੋਂ ਮੈਡੀਕਲ ਕਾਲਜ਼ ਵਿੱਚ ਪੜਾਈ ਸ਼ੁਰੂ ਕਰਨ ਦੀ ਮਨਜ਼ੂਰੀ ਨਹੀਂ ਦਿੱਤੀ ਸੀ।

ਭਾਰਤੀ ਗਣਤੰਤਰ ਦਿਵਸ ਮੌਕੇ ਸਿੱਖ ਫੌਜੀਆਂ ਦੀ ਰੈਜੀਮੈਂਟ ਨੂੰ ਸ਼ਾਮਿਲ ਨਾ ਕਰਨ ‘ਤੇ ਪ੍ਰਧਾਨ ਸ਼੍ਰੋਮਣੀ ਕਮੇਟੀ ਨੇ ਜਤਾਇਆ ਰੋਸ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਨੇ ਕਿਹਾ ਕਿ ਦਿੱਲੀ ਵਿੱਚ ਹੋਣ ਵਾਲੀ 26 ਜਨਵਰੀ ਨੂੰ ਭਾਰਤੀ ਗਣਤੰਤਰਤਾ ਦਿਵਸ ਦੀ ਪਰੇਡ ਸਮੇਂ ਫਰਾਂਸ ਦੇ ਰਾਸ਼ਟਰਪਤੀ ਸਾਹਮਣੇ ਦਸਤਾਰਧਾਰੀ ਸਿੱਖ ਫੌਜੀਆਂ ਦੀ ਰੈਜੀਮੈਂਟ ਨੂੰ ਸ਼ਾਮਿਲ ਨਾ ਕਰਨ ਤੇ ਭਾਰਤ ਦੇ ਪ੍ਰਧਾਨ ਮੰਤਰੀ ਤੇ ਰਾਸ਼ਟਰਪਤੀ ਨੂੰ ਰੋਸ ਪੱਤਰ ਲਿਖਾਂਗੇ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਚੁੱਪ-ਚੁੱਪੀਤੇ ਜਾਰੀ ਕੀਤਾ ਸਾਲ 2016-17 ਲਈ ਨਾਨਕਸ਼ਾਹੀ ਬੈਨਰ ਵਾਲਾ ਬਿਕ੍ਰਮੀ ਕੈਲੰਡਰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਨੇ ਅੱਜ ਚੁੱਪ ਚੁਪੀਤੇ ਹੀ ਸਾਲ 2016-17 ਲਈ ਸੰਮਤ 548 ਦਾ ਨਾਨਕਸ਼ਾਹੀ ਬੈਨਰ ਵਾਲਾ ਬਿਕਰਮੀ ਕੈਲੰਡਰ ਜਾਰੀ ਕੀਤਾ।ਕੈਲੰਡਰ ਜਾਰੀ ਕਰਦਿਆਂ ਸ੍ਰੀ ਅਕਾਲ ਤਖਤ ਸਾਹਿਬ ਸਮੇਤ ਕਮੇਟੀ ਪ੍ਰਬੰਧ ਹੇਠਲੇ ਤਖਤ ਸਾਹਿਬ ਦੇ ਕਿਸੇ ਵੀ ਮੁੱਖ ਸੇਵਾਦਾਰ ,ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਜਾਂ ਕਿਸੇ ਹੋਰ ਗ੍ਰੰਥੀ ਸਾਹਿਬ ਨੂੰ ਇਸ ਰਲੀਜ ਰਸਮ ਵਿੱਚ ਸ਼ਾਮਿਲ ਕਰਨਾ ਜਰੂਰੀ ਨਹੀ ਸਮਝਿਆ ਗਿਆ।

ਸ਼ਰੋਮਣੀ ਕਮੇਟੀ ਪ੍ਰਧਾਨ ਨੇ ਦਸਤਾਰ ਦੇ ਮੁੱਦੇ ‘ਤੇ ਫਰਾਂਸ ਦੇ ਪ੍ਰਧਾਨ ਮੰਤਰੀ ਨੂੰ ਮਿਲਣ ਲਈ ਮੰਗਿਆ ਸਮਾਂ

4 ਜਨਵਰੀ ਨੂੰ ਚੰਡੀਗੜ੍ਹ ਫ਼ੇਰੀ 'ਤੇ ਆ ਰਹੇ ਫ਼ਰਾਂਸ ਦੇ ਰਾਸ਼ਟਰਪਤੀ ਕੋਲ ਫ਼ਰਾਂਸ 'ਚ ਦਸਤਾਰ 'ਤੇ ਪਾਬੰਦੀ ਸਮੇਤ ਹੋਰ ਸਿੱਖ ਮਸਲੇ ਉਠਾਉਣ ਲਈ ਕਿਸੇ ਵੀ ਸਿੱਖ ਜਥੇਬੰਦੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੇਤ ਕਿਸੇ ਵੀ ਸਿੱਖ ਜਥੇਬੰਦੀ ਨੇ ਫ਼ਰਾਂਸ ਦੇ ਰਾਸ਼ਟਰਪਤੀ ਦੇ ਚੰਡੀਗੜ੍ਹ ਦੌਰੇ ਮੌਕੇ ਉਨ੍ਹਾਂ ਸਾਹਮਣੇ ਫ਼ਰਾਂਸ ਦੇ ਸਿੱਖ ਮਸਲੇ ਰੱਖਣ ਲਈ ਪ੍ਰਧਾਨ ਮੰਤਰੀ ਦਫ਼ਤਰ ਨਾਲ ਸੰਪਰਕ ਨਾਂਹ ਕਰਨ ਦੀ ਚਰਚਾ ਸ਼ੁਰੂ ਹੋਣ ਤੋਂ ਬਾਅਦ ਪ੍ਰਧਾਨ ਸ਼੍ਰੋਮਣੀ ਕਮੇਟੀ ਅਵਤਾਰ ਸਿੰਘ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਦਿਆਂ ਫਰਾਂਸ ਦੇ ਰਾਸ਼ਟਰਪਤੀ ਫ਼ਰਾਂਕਿਓਸ ਓਲਾਂਦ ਦੀ ਚੰਡੀਗੜ ਫੇਰੀ ਮੌਕੇ, ਉਨ੍ਹਾਂ ਨਾਲ ਮੁਲਾਕਾਤ ਨਿਸ਼ਚਿਤ ਕਰਨ ਲਈ ਸਮਾਂ ਮੰਗਿਆ ਹੈ ।

« Previous Page — Next Page »