Tag Archive "avtar-singh-makkar"

ਸ਼੍ਰੋਮਣੀ ਕਮੇਟੀ ਪ੍ਰਧਾਨ ਅਤੇ ਵਾਲੇ ਪੰਜਾਂ ਪਿਆਰਿਆਂ ਵਿੱਚ ਹੋਈ ਮੀਟਿੰਗ; ਨਹੀਂ ਨਿਕਲਿਆ ਕੋਈ ਹੱਲ

ਗਿਆਨੀ ਗੁਰਬਚਨ ਸਿੰਘ ਸਮੇਤ ਤਖਤਾਂ ਦੇ ਜੱਥੇਦਾਰਾਂ ਨੂੰ ਸੌਦਾ ਸਾਧ ਮਾਫੀਨਾਮੇ ‘ਤੇ ਸਪੱਸ਼ਟੀਕਰਨ ਦੇਣ ਲਈ ਤਲਬ ਕਰਨ ਵਾਲੇ ਅਕਾਲ ਤਖਤ ਸਾਹਿਬ ‘ਤੇ ਅੰਮ੍ਰਿਤ ਸੰਚਾਰ ਦੀ ਸੇਵਾ ਨਿਭਾਉਣ ਵਾਲੇ ਪੰਜਾਂ ਪਿਆਰਿਆਂ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਵਿੱਚਕਾਰ ਗੁਪਤ ਮੁਲਾਕਾਤ ਹੋਈ।

ਗੁਰਦੁਆਰਾ ਸਾਹਿਬ ਦੀ ਭੰਨਤੋੜ ਕਰਨ ਵਾਲਿਆ ਖਿਲਾਫ ਕਾਰਵਾਈ ਕਰਨ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਲਿਖੀ ਉਬਾਮਾ ਨੂੰ ਚਿੱਠੀ

ਅਮਰੀਕੀ ਸ਼ਹਿਰ ਲਾਂਸ ਏਜਲਸ ਵਿਖੇ 'ਤੇ ਗੁਰਦੁਆਰਾ ਸਾਹਿਬ ਦੀ ਭੰਨ-ਤੋੜ ਕਰਨ ਦੀ ਘਟਨਾ 'ਤੇ ਅਫਸੋਸ ਪ੍ਰਗਟ ਕਰਦਿਆਂ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਕਮੇਟੀ ਨੇ ਕਿਹਾ ਕਿ ਇਸ ਸਬੰਧੀ ਅਮਰੀਕਾ ਦੇ ਰਾਸ਼ਟਰਪਤੀ ਬਰਾਕ ਓਬਾਮਾ ਨੂੰ ਚਿੱਠੀ ਲਿਖਕੇ ਦੋਸ਼ੀਆਂ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ।

ਭਾਈ ਧਿਆਨ ਸਿੰਘ ਮੰਡ ਦੀ ਭਤੀਜੀ ਦੇ ਮਾਮਲੇ ਤੇ ਬੋਲੇ ਮੱਕੜ; ਜੋ ਹੋਇਆ ਠੀਕ ਹੀ ਹੋਇਆ

ਚੰਡੀਗੜ੍ਹ: ਅੱਜ ਚੰਡੀਗੜ੍ਹ ਦੇ ਗੁਰਦੁਆਰਾ ਕਲਗੀਧਰ ਨਿਵਾਸ ਸਥਿਤ ਸ਼ਰੋਮਣੀ ਕਮੇਟੀ ਦੇ ਸਬ ਦਫਤਰ ਵਿਖੇ ਅੰਤ੍ਰਿਗ ਕਮੇਟੀ ਦੀ ਮੀਟਿੰਗ ਹੋਈ।ਮੀਟਿੰਗ ਤੋਂ ਬਾਅਦ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਸ਼ਰੋਮਣੀ ਕਮੇਟੀ ਪ੍ਰਧਾਨ ਅਵਤਾਰ ਸਿੰਘ ਮੱਕੜ ਨੇ ਕਿਹਾ ਕਿ ਅੱਜ ਦੀ ਮੀਟਿੰਗ ਵਿੱਚ ਅਹਿਮ ਪ੍ਰਸ਼ਾਸਨਿਕ ਫੈਂਸਲੇ ਲਏ ਗਏ ਜਿਸ ਤਹਿਤ ਸ਼ਰੋਮਣੀ ਕਮੇਟੀ ਮੁਲਾਜਮਾਂ ਦੇ ਮਹਿੰਗਾਈ ਭੱਤੇ ਵਿੱਚ 8 ਪ੍ਰਤੀਸ਼ਤ ਵਾਧਾ ਕੀਤਾ ਗਿਆ ਹੈ ਜੋ ਕਿ 1 ਦਸੰਬਰ ਤੋਂ ਲਾਗੂ ਹੋਵੇਗਾ।

ਸ਼ਰੋਮਣੀ ਕਮੇਟੀ ਨੇ ਸੌਦਾ ਸਾਧ ਨੂੰ ਦਿੱਤੀ ਮੁਆਫੀ ਬਾਰੇ ਦਿੱਤੇ ਇਸ਼ਤਿਹਾਰਾਂ ਤੇ ਖਰਚੇ 91 ਲੱਖ ਰੁਪਏ

ਚੰਡੀਗੜ੍ਹ: ਸ਼੍ਰੋਮਣੀ ਕਮੇਟੀ ਵੱਲੋਂ ਅੱਜ ਅੰਤ੍ਰਿਗ ਕਮੇਟੀ ਦੀ ਚੰਡੀਗੜ੍ਹ ਵਿਖੇ ਹੋਈ ਮੀਟਿੰਗ ਵਿੱਚ ਅੰਤ੍ਰਿਗ ਕਮੇਟੀ ਮੈਂਬਰਾਂ ਵੱਲੋਂ ਸ਼੍ਰੌਮਣੀ ਕਮੇਟੀ ਪ੍ਰਧਾਨ ਅਵਤਾਰ ਸਿੰਘ ਮੱਕੜ ਤੋਂ ਸੋਦਾ ਸਾਧ ਨੂੰ ਦਿੱਤੀ ਗਈ ਮੁਆਫੀ ਨੂੰ ਜਾਇਜ਼ ਠਹਿਰਾਉਣ ਲਈ ਅਖਬਾਰਾਂ ਵਿੱਚ ਦਿੱਤੇ ਗਏ ਇਸ਼ਤਿਹਾਰਾਂ ਦਾ ਹਿਸਾਬ ਮੰਗਿਆ ਗਿਆ।ਜਿਸ ਤੋਂ ਬਾਅਦ ਇਹ ਗੱਲ ਸਾਹਮਣੇ ਆਈ ਕਿ ਉਸ ਗਲਤ ਫੈਂਸਲੇ ਦੇ ਪ੍ਰਚਾਰ ਲਈ ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਦੀ ਗੋਲਕ ਵਿੱਚੋਂ 91 ਲੱਖ ਰੁਪਏ ਖਰਚ ਕਤਿੇ ਗਏ ਹਨ।ਇਹ ਜਾਣਕਾਰੀ ਸਿੱਖ ਸਿਆਸਤ ਨੂੰ ਅੰਤ੍ਰਿਗ ਕਮੇਟੀ ਮੈਂਬਰ ਸੁਖਦੇਵ ਸਿੰਘ ਭੌਰ ਵੱਲੋਂ ਦਿੱਤੀ ਗਈ।

ਸਰਬੱਤ ਖਾਲਸਾ ’ਚ ਸ਼ਾਮਲ ਹੋਏ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਖਿਲਾਫ ਹੋਵੇਗੀ ਕਾਰਵਾਈ

10 ਨਵੰਬਰ 2015 ਨੂੰ ਕੁਝ ਪੰਥਕ ਜੱਥੇਬੰਦੀਆਂ ਵੱਲੋਂ ਸੱਦੇ ਗਏ ਸਰਬੱਤ ਖਾਲਸਾ ਸਮਾਗਮ ਵਿੱਚ ਸ਼ਾਮਲ ਹੋਣ ਵਾਲੇ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਖਿਲਾਫ ਕਾਰਵਾਈ ਕਰਨ ਦਾ ਕਮੇਟੀ ਪ੍ਰਧਾਨ ਨੇ ਮਨ ਬਣਾਇਆ ਹੈ।

ਸ਼੍ਰੋਮਣੀ ਕਮੇਟੀ ਪੈਦਾ ਕਰ ਰਹੀ ਹੈ ਅਧਿਕਾਰੀਆਂ/ਮੁਲਾਜ਼ਮਾਂ ਵਿੱਚ ਬੇਭਰੋਸਗੀ ਦਾ ਮਾਹੌਲ

ਸ਼ੋ੍ਰਮਣੀ ਕਮੇਟੀ ਪ੍ਰਧਾਨ ਵੱਲੋਂ ਬੰਦੀ ਛੋੜ ਦਿਵਸ ਮੌਕੇ ਪੈਦਾ ਹੋਏ ਤਨਾਅ ਬਾਰੇ ਪ੍ਰਸ਼ਾਸਨ ਨੂੰ ਅਸਫ਼ਲ ਦੱਸਦਿਆਂ ਸ਼ੋ੍ਰਮਣੀ ਕਮੇਟੀ ਮੁਲਾਜ਼ਮਾਂ 'ਤੇ ਭਰੋਸਾ ਪ੍ਰਗਟਾਇਆ ਸੀ ਪਰ ਦੋ ਦਿਨ ਬਾਅਦ ਪ੍ਰਸ਼ਾਸਨ ਤੋਂ ਸੂਈ ਚੁੱਕ ਕੇ ਮੁੜ ਮੁਲਾਜਮਾਂ 'ਤੇ ਆ ਗਈ ਅਤੇ ਸ਼ੋ੍ਰਮਣੀ ਕਮੇਟੀ ਪ੍ਰਧਾਨ ਵੱਲੋਂ ਉਕਤ ਹਾਲਾਤਾਂ 'ਚ ਸ਼ੋ੍ਰਮਣੀ ਕਮੇਟੀ ਕਰਮਚਾਰੀਆਂ ਦੀ ਭੂਮਿਕਾ ਬਾਰੇ ਜਾਂਚ ਕਰਨ ਲਈ ਚਾਰ ਮੈਂਬਰੀ ਕਮੇਟੀ ਦਾ ਗਠਨ ਕਰ ਦਿੱਤਾ ਗਿਆ ਹੈ।

ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਛੋੜ ਦਿਹਾੜੇ ਮੌਕੇ ਮੁਲਾਜ਼ਮਾ ਦੀ ਕਾਰਗੁਜ਼ਾਰੀ ਘੋਖਣ ਲਈ ਬਣਾਈ ਗਈ ਕਮੇਟੀ

ਅੰਮ੍ਰਿਤਸਰ ਸਾਹਿਬ: ਸ਼੍ਰੋਮਣੀ ਕਮੇਟੀ ਪ੍ਰਧਾਨ ਅਵਤਾਰ ਸਿੰਘ ਮੱਕੜ ਵੱਲੋਂ ਬੰਦੀ ਛੋੜ ਦਿਹਾੜੇ ਮੌਕੇ ਸ਼੍ਰੋਮਣੀ ਕਮੇਟੀ ਮੁਲਾਜਮਾ ਦੀ ਭੂਮਿਕਾ ਦੀ ਜਾਂਚ ਲਈ ਤਿੰਨ ਮੈਂਬਰੀ ਕਮੇਟੀ ਬਣਾਈ ਗਈ ਹੈ ਜਿਸ ਵਿੱਚ ਰਜਿੰਦਰ ਸਿੰਘ ਮਹਿਤਾ, ਮੋਹਨ ਸਿੰਘ ਬੰਗੀ, ਨਿਰਮਲ ਸਿੰਘ ਜੌਲਾਂ ਨੂੰ ਸ਼ਾਮਿਲ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਅਤੇ ਵਧੀਕ ਸਕੱਤਰ ਦਲਜੀਤ ਸਿੰਘ ਬੇਦੀ ਨੇ ਅਵਤਾਰ ਸਿੰਘ ਮੱਕੜ ਦਾ ਹਵਾਲਾ ਦਿੰਦਿਆਂ ਕਿਹਾ ਕਿ ਸਰਬੱਤ ਖਾਲਸਾ ਕਰਵਾਉਣ ਵਾਲਿਆਂ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵਿਸਮਾਦਮਈ ਬਾਣੀ ਦੇ ਕੀਰਤਨ ਦਾ ਅਨੰਦ ਮਾਣ ਰਹੀਆਂ ਸੰਗਤਾਂ 'ਚ ਡਰ ਪੈਦਾ ਕਰਨ ਲਈ ਭਾਈ ਧਿਆਨ ਸਿੰਘ ਮੰਡ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਜੋ ਖਲਲ ਪਾਇਆ ਤੇ ਗੁਰੂ ਘਰ ਦੀ ਮਰਿਯਾਦਾ ਨੂੰ ਢਾਹ ਲਗਾਈ ਗਈ ਉਹ ਨਿੰਦਣਯੋਗ ਹੈ।

ਸ੍ਰੋਮਣੀ ਕਮੇਟੀ ਵੱਲੋਂ ਜਥੇਦਾਰ ਬਣਨ ਲਈ ਭਾਈ ਪਿੰਦਰਪਾਲ ਸਿੰਘ ਕੋਲ ਕੀਤੀ ਗਈ ਪਹੁੰਚ

ਚੰਡੀਗੜ੍ਹ: ਸਿੱਖ ਕੌਮ ਦੇ ਰੋਹ ਦਾ ਸਿਕਾਰ ਬਣ ਰਹੀ ਸ਼੍ਰੋਮਣੀ ਕਮੇਟੀ ਵੱਲੋਂ ਇਸ ਸਥਿਤੀ ਵਿੱਚੋਂ ਨਿਕਲਣ ਲਈ ਯਤਨ ਕੀਤੇ ਜਾ ਰਹੇ ਹਨ। ਜਿਸ ਦੇ ਚਲਦਿਆਂ "ਹਿੰਦੁਸਤਾਨ ਟਾਈਮਜ਼ ਅਖਬਾਰ" ਦੀ ਵੈਬਸਾਈਟ ਤੇ ਪ੍ਰਕਾਸ਼ਿਤ ਹੋਈ ਖਬਰ ਅਨੁਸਾਰ ਸ੍ਰੋਮਣੀ ਕਮੇਟੀ ਵੱਲੋਂ ਗਲਤ ਫੈਂਸਲਿਆਂ ਕਾਰਨ ਸਿਖ ਰੋਹ ਦਾ ਸ਼ਿਕਾਰ ਹੋ ਰਹੇ ਗਿਆਨੀ ਗੁਰਬਚਨ ਸਿੰਘ ਨੂੰ ਜਥੇਦਾਰ ਦੇ ਅਹੁਦੇ ਤੋਂ ਹਟਾ ਕੇ ਉਨ੍ਹਾਂ ਦੀ ਜਗ੍ਹਾ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ "ਭਾਈ ਸਾਹਿਬ" ਦੇ ਖਿਤਾਬ ਨਾਲ ਨਿਵਾਜੇ ਜਾ ਚੁੱਕੇ ਪ੍ਰਸਿੱਧ ਕਥਾਵਾਚਕ ਭਾਈ ਪਿੰਦਰਪਾਲ ਸਿੰਘ ਜੀ ਨੂੰ ਜਥੇਦਾਰ ਬਣਾਉਣ ਲਈ ਉਨ੍ਹਾਂ ਤੱਕ ਪਹੁੰਚ ਕੀਤੀ ਜਾ ਰਹੀ ਹੈ।

ਗਿ.ਗੁਰਬਚਨ ਸਿੰਘ ਦਾ ਸੰਦੇਸ਼ ਜਾਰੀ ਕਰਨ ਸਮੇਂ ਸੰਗਤਾਂ ਵੱਲੋਂ ਵਿਰੋਧ

ਅੰਮ੍ਰਿਤਸਰ ਸਾਹਿਬ: ਅੱਜ ਬੰਦੀ ਛੋੜ ਦਿਹਾੜੇ ਮੌਕੇ ਜਦੋਂ ਅਕਾਲ ਤਖ਼ਤ ਸਾਹਿਬ ਤੋਂ ਗਿਆਨੀ ਗੁਰਬਚਨ ਸਿੰਘ ਕੌਮ ਨੂੰ ਸੰਦੇਸ਼ ਜਾਰੀ ਕਰਨ ਲੱਗੇ ਤਾਂ ਮੌਕੇ ਤੇ ਮੋਜੂਦ ਸਿੱਖ ਸੰਗਤਾਂ ਵੱਲੋਂ ਉਨ੍ਹਾਂ ਦਾ ਵਿਰੋਧ ਕਰ ਦਿੱਤਾ ਗਿਆ ਤੇ ਕਾਲੀਆਂ ਝੰਡੀਆਂ ਵਿਖਾਈਆਂ ਗਈਆਂ ਜਿਸ ਕਾਰਨ ਗਿ. ਗੁਰਬਚਨ ਸਿੰਘ ਸੰਦੇਸ਼ ਜਾਰੀ ਨਹੀਂ ਕਰ ਸਕੇ।

ਅਵਤਾਰ ਸਿੰਘ ਮੱਕੜ ਦੀ ਜਾਇਦਾਦ ਦੀ ਸੀਬੀਆਈ ਜਾਂਚ ਲਈ ਹਾਈਕੋਰਟ ਵਿੱਚ ਦਿੱਤੀ ਜਾਵੇਗੀ ਅਰਜ਼ੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ ਵੱਲੋਂ ਸਾਧਨਾ ਤੋਂ ਵੱਧ ਬਣਾਈ ਗਈ ਜਾਇਦਾਦ ਦੀ ਸੀਬੀਆਈ ਜਾਂਚ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਅਰਜ਼ੀ ਦਾਇਰ ਕੀਤੀ ਜਾਵੇਗੀ।

« Previous Page — Next Page »