Tag Archive "awaaz-e-punjab-party"

ਅਕਾਲੀ-ਭਾਜਪਾ ਅਤੇ ਕਾਂਗਰਸ ਨੂੰ ਹੀ ਹੋਵੇਗਾ ਚੌਥੇ ਫਰੰਟ ਦਾ ਲਾਭ: ਜਗਮੀਤ ਸਿੰਘ ਬਰਾੜ

ਲੋਕ ਹਿੱਤ ਅਭਿਆਨ ਦੇ ਕਨਵੀਨਰ ਅਤੇ ਸਾਬਕਾ ਕਾਂਗਰਸੀ ਆਗੂ ਜਗਮੀਤ ਸਿੰਘ ਬਰਾੜ ਨੇ ਆਖਿਆ ਹੈ ਕਿ ਪੰਜਾਬ ਨੂੰ ਹੁਣ ਚੌਥੇ ਫ਼ਰੰਟ ਦੀ ਲੋੜ ਨਹੀਂ ਹੈ। ਇਹ ਫ਼ਰੰਟ ਬਾਦਲ ਦਲ ਤੇ ਕਾਂਗਰਸ ਨੂੰ ਫ਼ਾਇਦਾ ਪਹੁੰਚਾ ਸਕਦਾ ਹੈ। ਚੌਥੇ ਫ਼ਰੰਟ ਦੇ ਆਗੂਆਂ ਨੂੰ ਪੰਜਾਬ ਦੀ ਬਿਹਤਰੀ ਲਈ ਰਾਜ ਦੇ ਲੋਕਾਂ ਅੱਗੇ ਰਵਾਇਤੀ ਪਾਰਟੀਆਂ ਦੇ ਵਿਰੋਧ ਵਿੱਚ ਮਜ਼ਬੂਤੀ ਨਾਲ ਤੀਜਾ ਬਦਲ ਪੇਸ਼ ਕਰ ਚੁੱਕੀ ਆਮ ਆਦਮੀ ਪਾਰਟੀ ਦੀ ਬਿਨਾਂ ਸ਼ਰਤ ਹਮਾਇਤ ਕਰਨੀ ਚਾਹੀਦੀ ਹੈ। ਬਰਾੜ ਸੋਮਵਾਰ (12 ਸਤੰਬਰ) ਦੁਪਹਿਰੇ ਮੁਹਾਲੀ ਦੇ ਸੈਕਟਰ-69 ’ਚ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰ ਰਹੇ ਸਨ।

ਪਰਗਟ ਸਿੰਘ ਨੇ ਬਾਦਲ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ

ਜਲੰਧਰ ਕੈਂਟ ਤੋਂ ਵਿਧਾਇਕ ਪਰਗਟ ਸਿੰਘ ਨੇ ਅੱਜ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ।

ਨਵਜੋਤ ਸਿੱਧੂ ਦਾ ਫਰੰਟ ਮਹੱਤਵਹੀਣ; ਕੇਜਰੀਵਾਲ ਜਿਥੋਂ ਲੜੇਗਾ ਮੈਂ ਵੀ ਉਥੋਂ ਹੀ ਚੋਣ ਲੜਾਂਗਾ: ਕੈਪਟਨ

ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਨਵਜੋਤ ਸਿੱਧੂ ਦੀ ਅਗਵਾਈ ਵਾਲੇ ਫਰੰਟ ਦਾ ਪੰਜਾਬ ਦੇ ਸਿਆਸੀ ਹਾਲਾਤ ’ਤੇ ਕੋਈ ਅਸਰ ਨਹੀਂ ਪਵੇਗਾ ਅਤੇ ਆਵਾਜ਼-ਏ-ਪੰਜਾਬ ਦੇ ਨਾਂ ’ਤੇ ਬਣਿਆ ਇਹ ਫਰੰਟ ਮਹੱਤਵਹੀਣ ਹੈ। ਉਨ੍ਹਾਂ ਕਿਹਾ ਕਿ ਫਰੰਟ ਬਣਾਉਣ ਵਾਲਿਆਂ ਨੂੰ ਖ਼ੁਦ ਭਰੋਸਾ ਨਹੀਂ ਕਿ ਉਹ ਕੀ ਕਰਨ ਜਾ ਰਹੇ ਹਨ ਅਤੇ ਕੀ ਕਰਨਾ ਚਾਹੁੰਦੇ ਹਨ।

ਨਵਜੋਤ ਸਿੱਧੂ, ਪਰਗਟ ਸਿੰਘ, ਬੈਂਸ ਭਰਾਵਾਂ ਦੀ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ (ਪੂਰੀ ਵੀਡੀਓ)

ਕ੍ਰਿਕੇਟਰ ਤੋਂ ਸਿਆਸਤਦਾਨ ਬਣੇ ਨਵਜੋਤ ਸਿੰਘ ਸਿੱਧੂ ਨੇ ਵੀਰਵਾਰ ਨੂੰ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਕਰਕੇ ਪੰਜਾਬ ਦੀ ਸਿਆਸਤ ਵਿਚ ਚੌਥੈ ਫਰੰਟ ਦਾ ਐਲਾਨ ਕੀਤਾ। ਸਿੱਧੂ, ਪਰਗਟ ਸਿੰਘ ਅਤੇ ਬੈਂਸ ਭਰਾਵਾਂ ਦੇ ਇਸ ਫਰੰਟ ਦਾ ਨਾਂ 'ਆਵਾਜ਼-ਏ-ਪੰਜਾਬ' ਰੱਖਿਆ ਗਿਆ ਹੈ। ਚੰਡੀਗੜ੍ਹ ਪ੍ਰੈਸ ਕਲੱਬ ਵਿਚ ਪੱਤਰਕਾਰਾਂ ਨੂੰ ਸੰਬੋਧਤ ਹੁੰਦੇ ਹੋਏ ਸਿੱਧੂ ਨੇ ਕਿਹਾ ਕਿ ਆਵਾਜ਼-ਏ-ਪੰਜਾਬ ਪੰਜਾਬ ਨੂੰ ਜਿਉਂਦਾ ਰੱਖਣ ਲਈ ਬਣਾਇਆ ਗਿਆ ਫਰੰਟ ਹੈ। ਸ਼੍ਰੋਮਣੀ ਅਕਾਲੀ ਦਲ (ਬਾਦਲ), ਕਾਂਗਰਸ ਅਤੇ 'ਆਪ' ਨੂੰ ਸਖਤ ਹੱਥੀਂ ਲੈਂਦੇ ਹੋਏ ਉਨ੍ਹਾਂ ਕਿਹਾ ਕਿ ਮੁੱਖ ਧਾਰਾ ਦੀਆਂ ਪਾਰਟੀਆਂ ਨੇ ਮਸ਼ਹੂਰ ਲੋਕਾਂ ਨੂੰ 'ਸਜਾਵਟ ਦੇ ਸਮਾਨ' ਦੇ ਰੂਪ ਵਿਚ ਨਾਲ ਰੱਖਿਆ ਹੋਇਆ।

ਭਾਜਪਾ ਵਾਂਗ ‘ਆਪ’ ਵੀ ਮੈਨੂੰ ਡੈਕੋਰੇਸ਼ਨ ਪੀਸ ਬਣਾਉਣਾ ਚਾਹੁੰਦੀ ਸੀ; ਇਸ ਲਈ ਵੱਖਰਾ ਰਾਹ ਚੁਣਿਆ: ਸਿੱਧੂ

ਸਾਬਕਾ ਸੰਸਦ ਮੈਂਬਰ ਨਵਜੋਤ ਸਿੱਧੂ ਨੇ ਅੱਜ ਚੰਡੀਗੜ੍ਹ ਵਿਖੇ ਨਵੇਂ ਰਾਜਨੀਤਕ ਫਰੰਟ ਆਵਾਜ਼-ਏ-ਪੰਜਾਬ ਦੇ ਐਲਾਨ ਮੌਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਨਾ ਹੋਣ ਦਾ ਭੇਤ ਖੋਲ੍ਹਿਆ ਹੈ। ਸਿੱਧੂ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੇ ‘ਆਪ’ ਅੱਗੇ ਕੋਈ ਸ਼ਰਤ ਨਹੀਂ ਰੱਖੀ ਸੀ ਬਲਕਿ ‘ਆਪ’ ਨੇ ਉਨ੍ਹਾਂ ਅੱਗੇ ਸ਼ਰਤਾਂ ਰੱਖੀਆਂ ਸਨ।

ਦਿੱਲੀ ਅਤੇ ਲੁਧਿਆਣਾ ਰੇਲਵੇ ਸਟੇਸ਼ਨ ‘ਤੇ ਕਾਂਗਰਸ, ਭਾਜਪਾ ਅਤੇ ਅਕਾਲੀਆਂ ਵਲੋਂ ਕੇਜਰੀਵਾਲ ਦਾ ਵਿਰੋਧ

ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦਾ ਮਾਹੌਲ ਠੀਕ ਕਰਨ ਆ ਰਹੇ ਅਰਵਿੰਦ ਕੇਜਰੀਵਾਲ ਨੂੰ ਪਹਿਲਾਂ ਅੱਜ ਸਵੇਰੇ ਨਵੀਂ ਦਿੱਲੀ ਰੇਲਵੇ ਸਟੇਸ਼ਨ 'ਤੇ ਭਾਜਪਾ ਅਤੇ ਲੁਧਿਆਣਾ ਪੁੱਜਣ 'ਤੇ ਅਕਾਲੀ ਅਤੇ ਕਾਂਗਰਸੀਆਂ ਦੀ ਧੱਕਾ-ਮੁੱਕੀ ਦਾ ਸਾਹਮਣਾ ਕਰਨਾ ਪਿਆ।

ਸਿਮਰਜੀਤ ਬੈਂਸ, ਪਰਗਟ ਸਿੰਘ, ਨਵਜੋਤ ਸਿੱਧੂ ਵਲੋਂ ‘ਆਵਾਜ਼-ਏ-ਪੰਜਾਬ’ ਦੇ ਨਾਂ ਥੱਲ੍ਹੇ ਇਕੱਠੇ ਹੋਣ ਦੇ ਆਸਾਰ

ਮੀਡੀਆ ਵਿਚ ਆ ਰਹੀਆਂ ਰਿਪੋਰਟਾਂ ਮੁਤਾਬਕ ਲੁਧਿਆਣੇ ਤੋਂ ਆਜ਼ਾਦ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਲੋਂ ਨਵੀਂ ਬਣੀ ਪਾਰਟੀ ਆਵਾਜ਼-ਏ-ਪੰਜਾਬ ਦੇ ਢਾਂਚੇ ਦਾ ਐਲਾਨ ਆਉਂਦੇ ਕੁਝ ਦਿਨ 'ਚ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ 'ਤੇ ਚੋਣ ਲੜੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਿੱਤਾਂ ਦੇ ਰਾਖੇ ਇਮਾਨਦਾਰ ਆਗੂਆਂ ਦਾ ਪਾਰਟੀ 'ਚ ਸਵਾਗਤ ਕੀਤਾ ਜਾਵੇਗਾ। ਇਹ ਵੀ ਖਬਰਾਂ ਹਨ ਕਿ ਇਸ ਨਵੇਂ ਬਣੇ ਸਿਆਸੀ ਫਰੰਟ ਵਿਚ ਨਵਜੋਤ ਸਿੱਧੂ, ਪ੍ਰਗਟ ਸਿੰਘ ਆਦਿ ਵੀ ਸ਼ਾਮਲ ਹੋ ਰਹੇ ਹਨ।

« Previous Page