Tag Archive "baba-chamkaur-singh-bhairoopa"

ਪੰਜਾਬ ਪੁਲਿਸ ਵਲੋਂ ਬਾਬਾ ਚਮਕੌਰ ਸਿੰਘ ਭਾਈ ਰੂਪਾ ਨੂੰ ਤੰਗ ਕਰਨਾ ਅਸਹਿ: ਅਕਾਲੀ ਦਲ ਅੰਮ੍ਰਿਤਸਰ

ਸਿਮਰਨਜੀਤ ਸਿੰਘ ਮਾਨ ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਬਾਬਾ ਚਮਕੌਰ ਸਿੰਘ ਭਾਈ ਰੂਪਾ, ਜੋ ਯੂਨਾਈਟਿਡ ਅਕਾਲੀ ਦਲ ਦੇ ਧਾਰਮਿਕ ਵਿੰਗ ਦੇ ਮੁੱਖੀ ਹਨ, ਨੂੰ ਫ਼ਰੀਦਕੋਟ ਪੁਲਿਸ ਵੱਲੋਂ ਗ੍ਰਿਫਤਾਰ ਕਰਕੇ ਸਿੱਖ ਧਰਮ ਦੇ ਪ੍ਰਚਾਰ ਵਿਚ ਵਿਘਨ ਪਾਉਣ ਅਤੇ ਸਿੱਖ ਕੌਮ ਨੂੰ ਬਦਨਾਮ ਕਰਨ ਦੇ ਬਰਾਬਰ ਹੈ। ਜਿਸ ਨੂੰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਅਤੇ ਪੰਥਕ ਜਥੇਬੰਦੀਆਂ ਬਿਲਕੁਲ ਵੀ ਸਹਿਣ ਨਹੀਂ ਕਰਣਗੀਆਂ। ਜਿਨ੍ਹਾਂ ਪੁਲਿਸ ਅਫ਼ਸਰਾਂ ਨੇ ਇਹ ਕਾਰਵਾਈ ਕੀਤੀ ਹੈ ਉਹਨਾਂ ਵਿਰੁੱਧ ਪੰਥਕ ਜਥੇਬੰਦੀਆਂ ਨੂੰ ਮਜਬੂਰਨ ਸਖਤ ਕਦਮ ਚੁੱਕਣੇ ਪੈਣਗੇ।