Tag Archive "baba-daler-singh"

ਬਾਦਲ ਪਰਿਵਾਰ ਪੰਥ ਵਿਰੋਧੀ ਅਤੇ ਹਕੂਮਤੀ ਆਗੂ ਹਨ ਖਲਨਾਇਕ- ਸਿੱਖ ਪ੍ਰਚਾਰਕ

ਬਠਿੰਡਾ/ਬਰਨਾਲਾ: ਪੰਜਾਬ ਦੀ ਹਕੂਮਤ ਤੇ ਕਾਬਜ ਬਾਦਲ ਪਰਿਵਾਰ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਸਿੱਖ ਪ੍ਰਚਾਰਕਾਂ ਵੱਲੋਂ ਇੱਕ ਬਿਆਨ ਜਾਰੀ ਕੀਤਾ ਗਿਆ ਜਿਸ ਵਿੱਚ ਉਨ੍ਹਾਂ ਬਾਦਲ ਪਰਿਵਾਰ ਨੂੰ ਪੰਥ ਵਿਰੋਧੀ ਆਖਦਿਆਂ ਕਿਹਾ ਕਿ ਹਾਕਮ ਧਿਰ ਦੇ ਆਗੂ ਖਲਨਾਇਕ ਬਣ ਚੁੱਕੇ ਹਨ। ਸਿੱਖ ਪ੍ਰਚਾਰਕ ਭਾਈ ਪੰਥਪ੍ਰੀਤ ਸਿੰਘ, ਭਾਈ ਰਣਜੀਤ ਸਿੰਘ ਢੰਡਰੀਆਂਵਾਲੇ, ਭਾਈ ਹਰਜਿੰਦਰ ਸਿੰਘ ਮਾਝੀ, ਭਾਈ ਸਤਨਾਮ ਸਿੰਘ ਚੰਦੜ, ਭਾਈ ਹਰਜੀਤ ਸਿੰਘ ਢਪਾਲੀ, ਭਾਈ ਨਿਰਮਲ ਸਿੰਘ ਧੂੜਕੋਟ, ਸੁਖਜੀਤ ਸਿੰਘ ਖੋਸਾ ਅਤੇ ਭਾਈ ਦਲੇਰ ਸਿੰਘ ਖੇੜੀ ਵਾਲਿਆਂ ਵੱਲੋਂ ਸਿੱਖ ਆਗੂਆਂ ਦੀਆਂ ਕੀਤੀਆਂ ਜਾ ਰਹੀਆਂ ਗ੍ਰਿਫਤਾਰੀਆਂ ਦਾ ਵਿਰੋਧ ਕਰਦਿਆਂ ਕਿਹਾ ਗਿਆ ਕਿ ਸਿੱਖਾਂ ਦੇ ਆਪ ਮੁਹਾਰੇ ਰੋਸ ਨੂੰ ਦਬਾਉਣ ਲਈ ਰੋਸ ਪ੍ਰਗਟ ਕਰ ਰਹੇ ਸਿੰਘਾਂ ਤੇ ਸਰਕਾਰ ਵੱਲੋਂ ਲਾਠੀਚਾਰਜ ਕਰਨਾ,

ਬਾਬਾ ਰਣਜੀਤ ਸਿੰਘ ਢੱਡਰੀਆਂ ਵਾਲਿਆਂ, ਬਾਬਾ ਦਲੇਰ ਸਿੰਘ ਖੇੜੀ ਅਤੇ ਸਿਮਰਨਜੀਤ ਸਿੰਘ ਮਾਨ ਨੂੰ ਪੁਲਿਸ ਨੇ ਕੀਤਾ ਨਜ਼ਰਬੰਦ

ਸ਼੍ਰੀ ਗੁਰ ਗ੍ਰੰਥ ਸਾਹਿਬ ਜੀ ਦੀ ਬੇਅਦਬ ਿਦੀ ਘਟਨਾ ਸਮੇਂ ਰੋਸ ਪ੍ਰਗਟ ਕਰ ਰਹੀਆਂ ਸਿੱਖ ਸੰਗਤਾਂ ‘ਤੇ ਪੁਲਿਸ ਵੱਲੋਂ ਗੋਲੀਆਂ ਚਲਾਉਣ ਨਾਲ ਸ਼ਹੀਦ ਹੋਏ ਦੋ ਸਿੰਘਾਂ ਦੇ ਸ਼ਹੀਦੀ ਸਮਾਗਮ ਸਮੇਂ ਸੰਗਤ ਦੀ ਹਾਜ਼ਰੀ ਵਿੱਚ ਪਾਸ ਕੀਤੇ ਮਤਿਆਂ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਅਤੇ ਗੋਲੀਕਾਂਡ ਦੇ ਦੋਸ਼ੀ ਪੁਲਿਸ ਮੁਲਾਜ਼ਮਾਂ/ਅਫਸਰਾਂ ਖਿਲਾਫ ਕਾਰਵਾਈ ਕਰਵਾਉਣ ਲਈ ਸਿੱਖ ਕੌਮ ਦੇ ਪ੍ਰਚਾਰਕਾਂ ਵੱਲੋੰ ਪੰਜਾਬ ਦੇ ਮੰਤਰੀਆਂ, ਵਿਧਾਇਕਾਂ ਅਤੇ ਲੋਕਸਭਾ, ਰਾਜ ਸਭਾ ਦੇ ਮੈਂਬਰਾਂ ਦਾ ਘੇਰਾਓੁ ਕਰਨ ਦੇ ਕੀਤੇ ਐਲਾਨ ਦੇ ਮੱਦੇਨਜ਼ਰ ਪੰਜਾਬ ਪੁਲੀਸ ਨੇ ਰ ਸਖ਼ਤੀ ਕਰਦਿਅਾਂ ਬਾਬਾ ਰਣਜੀਤ ਸਿੰਘ ਢੱਡਰੀਆਂ ਨੂੰ ਗੁਰਦੁਆਰਾ ਪਰਮੇਸ਼ਵਰ ਦੁਆਰ ਸ਼ੇਖੂਪੁਰਾ ਅਤੇ ਸੰਤ ਦਲੇਰ ਸਿੰਘ ਖੇੜੀ ਨੂੰ ਗੁਰਦੁਆਰਾ ਗੁਰਪ੍ਰਕਾਸ਼ ਵਿਚਲੀ ਰਿਹਾਇਸ਼ ਅੰਦਰ ਨਜ਼ਰਬੰਦ ਕਰ ਦਿੱਤਾ ਹੈ।

ਸਿੱਖ ਪ੍ਰਚਾਰਕ ਅੱਜ ਕਰਨਗੇ ਮੁੱਖ ਮੰਤਰੀ ਬਾਦਲ ਦੀ ਕੋਠੀ ਵੱਲ ਸ਼ਾਂਤਮਈ ਮਾਰਚ

ਸਿੱਖ ਸੰਸਥਾਵਾਂ ਦੀ ਬਹਾਲੀ ਅਤੇ ਪੰਜਾਬ ਸਰਕਾਰ ਵੱਲੋਂ ਬਰਗਾੜੀ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾਂ ਤੋਂ ਬਾਅਦ ਸ਼ਾਂਤਮਈ ਰੋਸ ਪ੍ਰਗਟਾ ਰਹੇ ਸਿੱਖ ਸੰਗਤਾਂ ‘ਤੇ ਗੋਲੀਆਂ ਚਲਾ ਕੇ ਦੋ ਸਿੱਖਾਂ ਨੂੰ ਸ਼ਹੀਦ ਕਰਨ, ਬੇਅਦਬੀ ਦੀ ਘਟਨਾ ਵਿੱਚ ਅਸਲ ਦੋਸ਼ੀਆਂ ਨੂੰ ਗ੍ਰਿਫਤਾਰ ਨਾ ਕਰਕੇ ਸਿੱਖ ਨੌਜਵਾਨਾਂ ਨੂੰ ਝੂਠੇ ਕੇਸ ਵਿੱਚ ਫਸਾਉਣ ਅਤੇ ਬਾਦਲ ਸਰਕਾਰ ਅਤੇ ਬਾਦਲ ਦਲ ਵੱਲੋਂ ਸਿੱਖ ਸੰਸਥਾਵਾਂ ਅਤੇ ਸਿੱਖ ਸਿਧਾਂਤਾਂ ਨੂੰ ਖੋਰਾ ਲਾਉਣ ਦੀਆਂ ਕਾਰਵਾਈਆਂ ਦੇ ਰੋਸ ਵਜੋਂ ਅੱਜ ਸਿੱਖ ਕੌਮ ਦੇ ਪ੍ਰਚਾਰਕ ਪੰਜਾਬ ਦੇ ਮੁੱਖ ਮੰਤਰੀ ਬਾਦਲ ਦੀ ਰਿਹਾਇਸ਼ ਵੱਲ ਰੋਸ ਮਾਰਚ ਕਰਨਗੇ।

ਬੰਦੀ ਸਿੰਘਾਂ ਦੀ ਰਿਹਾਈ ਲਈ ਆਰੰਭੇ ਸੰਘਰਸ਼ ਦੀ ਸਮੂਹ ਸੰਗਤ ਹਮਾਇਤ ਕਰੇ: ਬਾਬਾ ਦਲੇਰ ਸਿੰਘ

ਭਾਰਤੀ ਅਦਾਲਤਾਂ ਵੱਲੋਂ ਦਿੱਤੀਆਂ ਸਜ਼ਾਵਾਂ ਭੁਗਤਣ ਤੋਂ ਬਾਅਦ ਵੀ ਭਾਰਤ ਦੀਆਂ ਵੱਖ ਵੱਖ ਜੇਲਾਂ ਵਿੱਚ ਬੰਦ ਸਿੱਖ ਰਾਜਸੀ ਕੈਦੀਆਂ ਲਈ ਬਾਪੂ ਸੂਰਤ ਸਿੰਘ ਵੱਲੋਂ ਆਰੰਭਿਆ ਸੰਘਰਸ਼ ਕੌਮੀ ਸੰਘਰਸ਼ ਬਣਦਾ ਜਾ ਰਿਹਾ ਹੈ।ਦੇਸ਼ ਵਿਦੇਸ਼ ਦੀਆਂ ਸਿੱਖ ਸੰਗਤਾਂ ਅਤੇ ਪੰਥ ਦੀਆਂ ਅਹਿਮ ਸਖਸ਼ੀਅਤਾਂ ਇਸ ਸੰਘਰਸ਼ ਵਿੱਚ ਸਿੱਧੇ ਤੌਰ 'ਤੇ ਸ਼ਾਮਲ ਹੋ ਰਹੀਆਂ ਹਨ।