
ਬਰਗਾੜੀ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਹੋਈ ਬੇਅਦਬੀ ਤੋਂ ਬਾਅਦ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਸ਼ਾਂਤਮਈ ਰੋਸ ਮੁਜ਼ਾਹਰਾ ਕਰ ਰਹੀ ਸਿੱਖ ਸੰਗਤ ‘ਤੇ ਪਮਜਾਬ ਪੁਲਿਸ ਵੱਲੋਂ ਗੋਲੀਆਂ ਦਾ ਮੀਂਹ ਵਰ੍ਹਾ ਕੇ ਸ਼ਹੀਦ ਕੀਤੇ ਭਾਈ ਕ੍ਰਿਸ਼ਨ ਭਗਵਾਨ ਸਿੰਘ ਅਤੇ ਭਾਈ ਗੁਰਜੀਤ ਸਿੰਘ ਦਾ ਮਾਮਲਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਮੈਂਬਰ ਲੋਕ ਸਭਾ ਭਗਵੰਤ ਮਾਨ ਨੇ ਭਾਰਤੀ ਲੋਕ ਸਭਾ ਵਿੱਚ ਉਠਾਇਆ।
ਦਿੱਲੀ ਵਿਧਾਨ ਸਭਾ ਚੋਣਾਂ 2015 ਦਾ ਦੰਗਲ ਇਸ ਸਮੇਂ ਪੂਰਾ ਬਖ ਗਿਆ ਹੈ ਅਤੇ ਹਰੇਕ ਪਾਰਟੀ ਆਪਣੇ ਵਿਰੋਧੀਆਂ ਨੂੰ ਨਿਸ਼ਾਨੇ ਬੰਨ ਬੰਨ ਕੇ ਤੀਰ ਮਾਰ ਰਹੇ ਹੈ।ਇਨ੍ਹਾਂ ਚੋਣਾਂ ਵਿੱਚ ਅਸਲ ਮੁਕਾਬਲਾ ਅਤੇ ਸ਼ਬਦੀ ਮੁਕਾਬਲਾ ਆਮ ਆਦਮੀ ਪਾਰਟੀ ਅਤੇ ਭਾਰਤ ਦੀ ਕੇਂਦਰੀ ਸੱਤਾ ‘ਤੇ ਕਾਬਜ਼ ਭਾਜਪਾ ਵਿਚਕਾਰ ਹੈ।
ਅੰਮ੍ਰਿਤਸਰ, (18 ਮਈ 2014):- ਸੰਗਰੂਰ ਤੋਂ ਵੱਡੀ ਜਿੱਤ ਜਿੱਤਣ ਵਾਲੇ ਆਮ ਆਦਮੀ ਪਾਰਟੀ ਦੇ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਅੰਮ੍ਰਿਤਸਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਸ ਸਮੇਂ ਪੰਜਾਬ ਦੀ ਨੋਜਵਾਨੀ ਮਾਰੂ ਨਸ਼ਿਆਂ ਦੀ ਵੱਡੀ ਮਾਰ ਥੱਲੇ ਹੈ ਅਤੇ ਉਹ ਇਹ ਮਸਲਾ ਲੋਕ ਸਭਾ ਵਿੱਚ ਉਠਾਉਣਗੇ।ਉਨਾਂ ਕਿਹਾ ਨਸ਼ਿਆਂ ਵਿਰੁੱਧ ਇੱਕ ਅਸਰਦਾਰ ਲਹਿਰ ਸ਼ੁਰੂ ਕੀਤੀ ਜਾਵੇਗੀ ਅਤੇ ਇਸਦੀ ਸ਼ੁਰੂਆਤ ਅੰਮ੍ਰਿਤਸਰ ਤੋਂ ਹੀ ਹੋਵੇਗੀ।