Tag Archive "bains-brothers"

ਨਵੀਂ ਰਾਜਨੀਤਕ ਪਾਰਟੀ ਨਹੀਂ ਬਣਾਵਾਂਗੇ, ਚੰਗੀ ਸਰਕਾਰ ਦੀ ਚੋਣ ਲਈ ਸਹਾਇਤਾ ਕਰਾਂਗੇ: ਨਵਜੋਤ ਸਿੱਧੂ

ਸਾਬਕਾ ਭਾਜਪਾ ਸੰਸਦ ਮੈਂਬਰ ਨਵਜੋਤ ਸਿੱਧੂ ਨੇ ਅੱਜ ਪ੍ਰੈਸ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਉਹ ਨਵੀਂ ਪਾਰਟੀ ਨਹੀਂ ਬਣਾਉਣਗੇ। ਬਿਆਨ ਵਿਚ ਕਿਹਾ ਗਿਆ, "ਅਸੀਂ ਚੋਣਾਂ 'ਚ ਕਿਸੇ ਵੀ ਅਜਿਹੇ ਰਾਜਨੀਤਕ ਦਲ ਨਾਲ ਗਠਜੋੜ ਕਰਨ ਨੂੰ ਤਿਆਰ ਹਾਂ ਜਿਸ ਵਿਚ ਪੰਜਾਬ ਦੀ ਭਲਾਈ ਹੋਵੇ, ਆਵਾਜ਼-ਏ-ਪੰਜਾਬ ਨੂੰ ਫਰੰਟ ਹੀ ਰਹਿਣ ਦਿੱਤਾ ਜਾਏਗਾ, ਅਸੀਂ ਚੰਗੀ ਸਰਕਾਰ ਦੀ ਚੋਣ ਲਈ ਸਹਾਇਤਾ ਕਰਾਂਗੇ। ਅਸੀਂ ਲੋਕਾਂ ਨੂੰ ਸਪੱਸ਼ਟ ਕਰਾਂਗੇ ਕਿ ਉਹ ਪੰਜਾਬ ਦੇ ਹਿੱਤ ਲਈ ਵੋਟ ਪਾਉਣ। ਅਸੀਂ ਸਰਕਾਰ ਵਿਰੋਧੀ ਵੋਟ ਨੂੰ ਨਹੀਂ ਤੋੜਾਂਗੇ ਕਿਉਂਕਿ ਇਸ ਦਾ ਅਸਿੱਧੇ ਤੌਰ 'ਤੇ ਫਾਇਦਾ ਬਾਦਲ ਤੇ ਕੈਪਟਨ ਨੂੰ ਮਿਲੇਗਾ।"

ਚੌਥੇ ਫਰੰਟ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ; ਮੀਟਿੰਗਾਂ ਦਾ ਦੌਰ ਸ਼ੁਰੂ

ਆਮ ਆਦਮੀ ਪਾਰਟੀ ਦੇ ਸਾਬਕਾ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਦੇ ਧੜੇ ਨੇ ਸਾਬਕਾ ਸੰਸਦ ਮੈਂਬਰ ਨਵਜੋਤ ਸਿੱਧੂ ਦੇ ਆਵਾਜ਼-ਏ-ਪੰਜਾਬ ਅਤੇ ‘ਆਪ’ ਦੇ ਮੁਅੱਤਲ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਦੇ ਫਰੰਟ ਨਾਲ ਹੱਥ ਮਿਲਾਉਣ ਦੀ ਤਿਆਰੀ ਕਰ ਲਈ ਹੈ।

ਪੰਜਾਬ ਦੀ ਉਥਲ-ਪੁਥਲ ਦਾ ਰਾਜਨੀਤਕ ਭਵਿੱਖ

ਪੰਜਾਬ ਵਿੱਚ ਰਾਜਨੀਤਕ-ਚੇਤਨਤਾ ਦੀ ਹਨੇਰੀ ਵਗ ਰਹੀ ਹੈ। ਚੰਗਾ ਸ਼ਗਨ ਇਹ ਹੈ ਕਿ ਇਸ ਹਵਾ ਦਾ ਅਸਰ ਹੇਠਾਂ ਤਕ ਜਾ ਰਿਹਾ ਹੈ। ਇਸ ਨਵੇਂ ਰੁਝਾਨ ਦਾ ਨਤੀਜਾ ਇਹ ਹੋਵੇਗਾ ਕਿ ਸਭ ਤੋਂ ਉੱਪਰਲੀ ਸਿਆਸੀ ਛੱਤ ਉੱਤੇ ਬੈਠਣ ਵਾਲੇ ਹੇਠਾਂ ਬੈਠੇ ਆਮ ਲੋਕਾਂ ਨੂੰ ਕੀੜੇ-ਮਕੌੜੇ ਨਹੀਂ ਸਮਝ ਸਕਣਗੇ। ਹੁਣ ਉੱਪਰ ਵਾਲਿਆਂ ਉੱਤੇ ਜਵਾਬਦੇਹੀ ਦਾ ਭੈਅ, ਦਬਾਅ ਅਤੇ ਜ਼ਿੰਮੇਵਾਰੀ ਲਗਾਤਾਰ ਬਣੀ ਰਹੇਗੀ। ਉਨ੍ਹਾਂ ਨੂੰ ਸਹੀ ਅਰਥਾਂ ਵਿੱਚ ਲੋਕ ਨੁਮਾਇੰਦੇ ਬਣੇ ਰਹਿਣ ਦਾ ਸਬੂਤ ਦੇਣਾ ਪਵੇਗਾ। ਪੰਜਾਬ ਵਿੱਚ ਸਿਆਸੀ ਜਾਗ ਦਾ ਉਭਾਰ ਅਤੇ ਪ੍ਰਸਾਰ ਅਸਲ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਤੋਂ ਪਿੱਛੋਂ ਹੀ ਸ਼ੁਰੂ ਹੋ ਗਿਆ ਸੀ। ਜੇ ਰਤਾ ਹੋਰ ਪਿਛਾਂਹ ਵੱਲ ਮੁੜਾਂਗੇ ਤਾਂ ਇਸ ਚੇਤਨਾ ਦੀ ਰੂਪ-ਰੇਖਾ ਅਤੇ ਨਕਸ਼ ਧੁੰਦਲੇ ਰੂਪ ਵਿੱਚ ਪਾਰਲੀਮਾਨੀ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਵੱਲੋਂ ਹਾਸਲ ਕੀਤੀਆਂ ਵੋਟਾਂ ਤੋਂ ਹੀ ਪਰਗਟ ਹੋਣੇ ਸ਼ੁਰੂ ਹੋ ਗਏ ਸਨ। ਇਹ ਪਾਰਟੀ ਵੋਟਾਂ ਦੇ ਲਿਹਾਜ਼ ਨਾਲ 90 ਸਾਲ ਤੋਂ ਪੁਰਾਣੀ ਪਾਰਟੀ ਦੇ ਨਜ਼ਦੀਕ ਹੀ ਪਹੁੰਚ ਗਈ ਸੀ। ਇਸ ਤੋਂ ਬਾਅਦ ਹਾਕਮ ਅਕਾਲੀ ਦਲ ਸਮੇਤ ਸਾਰੀਆਂ ਸਿਆਸੀ ਪਾਰਟੀਆਂ ਦੀ ਨਜ਼ਰ ਅਤੇ ਦਿਲਚਸਪੀ 2017 ਦੀਆਂ ਅਸੈਂਬਲੀ ਚੋਣਾਂ ਵਿੱਚ ਜ਼ੋਰ-ਅਜ਼ਮਾਈ ਕਰਨ ਉੱਤੇ ਆ ਟਿਕੀ।

ਸਿਮਰਨਜੀਤ ਸਿੰਘ ਮਾਨ ਵਲੋਂ ਬੈਂਸ ਭਰਾਵਾਂ ਤੇ ਸਿੱਧੂ ਜੋੜੀ ਨੂੰ ਪੰਥਕ ਮੰਚ ’ਤੇ ਆਉਣ ਦਾ ਸੱਦਾ

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਬੈਂਸ ਭਰਾਵਾਂ, ਸਿੱਧੂ ਜੋੜੀ, ਸੁੱਚਾ ਸਿੰਘ ਛੋਟੇਪੁਰ, ਧਰਮਵੀਰ ਗਾਂਧੀ, ਹਰਿੰਦਰ ਸਿੰਘ ਖ਼ਾਲਸਾ ਤੇ ਉਨ੍ਹਾਂ ਦੇ ਹਮਾਇਤੀਆਂ ਨੂੰ ਪੰਥਕ ਪਲੈਟਫਾਰਮ ’ਤੇ ਆਉਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ 2017 ਵਿੱਚ ਪੰਥਕ ਸਰਕਾਰ ਬਣਨ ’ਤੇ ਕਿਸਾਨਾਂ ਅਤੇ ਮਜ਼ਦੂਰਾਂ ਸਿਰ ਚੜ੍ਹੇ ਕਰਜ਼ਿਆਂ ’ਤੇ ਲੀਕ ਮਾਰੀ ਜਾਵੇਗੀ।

ਜ਼ੀ ਪੰਜਾਬੀ ਬੰਦ ਕਰਨ ਦਾ ਵਿਰੋਧ ਕਰਨ ਪਹੁੰਚੇ ਸਿਮਰਜੀਤ ਬੈਂਸ ਗ੍ਰਿਫਤਾਰ, ਲਾਠੀਚਾਰਜ

ਜ਼ੀ ਨਿਊਜ਼ ਪੰਜਾਬ, ਹਰਿਆਣਾ, ਹਿਮਾਚਲ ਵਲੋਂ ਇਹ ਖ਼ਬਰ ਦੱਸੀ ਗਈ ਕਿ ਵਿਧਾਇਕ ਸਿਮਰਜੀਤ ਬੈਂਸ ਅਤੇ ਉਨ੍ਹਾਂ ਦੇ ਸਾਥੀਆਂ ’ਤੇ ਪੁਲਿਸ ਨੇ ਲਾਠੀਚਾਰਜ ਕੀਤਾ ਅਤੇ ਬਾਅਦ ਵਿਚ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ।

« Previous Page