4 ਫਰਵਰੀ 1986 ਨੂੰ ਵਾਪਰੇ ਸਾਕਾ ਨਕੋਦਰ, ਜਿਸ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਰੋਸ ਵਜੋਂ ਇਕੱਠੀ ਹੋਈ ਸੰਗਤ 'ਤੇ ਪੰਜਾਬ ਪੁਲਸ ਨੇ ਗੋਲੀਬਾਰੀ ਕਰਕੇ 4 ਸਿੱਖਾਂ ਨੂੰ ਸ਼ਹੀਦ ਕਰ ਦਿੱਤਾ ਸੀ ਸਰਕਾਰ ਚਾਹੇ ਜਿਸ ਵੀ ਧੜੇ ਦੀ ਰਹੀ ਹੋਵੇ ਕੋਈ ਵੀ ਪੀੜਤ ਪਰਿਵਾਰਾਂ ਨੂੰ ਨਿਆਂ ਦੇ ਸਕਣ ਲਈ ਕੁਝ ਵੀ ਨਹੀਂ ਕਰ ਸਕਿਆ। ਸ਼ਹੀਦਾਂ ਦੇ ਪਰਿਵਾਰਾਂ ਨੇ 33 ਸਾਲਾਂ ਦੌਰਾਨ ਪਹਿਲੀ ਵਾਰ ਖਬਰਖਾਨੇ ਸਾਹਮਣੇ ਆ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲੋਂ ਮੰਗ ਕੀਤੀ ਹੈ ਕਿ ਉਹ ਬੇਅਦਬੀ ਕਾਂਡ ਬਾਰੇ 2001 ਵਿਚ ਪੇਸ਼ ਕੀਤੀ ਗਈ ਜਸਟਿਸ ਗੁਰਨਾਮ ਸਿੰਘ ਕਮਿਸ਼ਨ ਦੀ ਰਿਪੋਰਟ ’ਤੇ ਬਹਿਸ ਕਰਵਾਉਣ ਅਤੇ ਕਾਰਵਾਈ ਦਾ ਲੇਖਾ ਸਭਾ 'ਚ ਪੇਸ਼ ਕਰਨ।
ਫਿਲੌਰ ਤੋਂ ਸਾਬਕਾ ਬਹੁਜਨ ਸਮਾਜ ਪਾਰਟੀ ਆਗੂ ਬਲਦੇਵ ਸਿੰਘ ਖਹਿਰਾ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਬਾਦਲ ਵਿਚ ਸ਼ਾਮਲ ਹੋ ਗਏ ਹਨ। ਸ਼੍ਰੋਮਣੀ ਅਕਾਲੀ ਦਲ ਦੇ ਚੰਡੀਗੜ੍ਹ ਵਿਚਲੇ ਮੁੱਖ ਦਫਤਰ ਵਿਚ ਹੋਏ ਪ੍ਰੋਗਰਾਮ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੀ ਹਾਜ਼ਰ ਸਨ।