
ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਅਤੇ ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਭਗਵੰਤ ਮਾਨ ਨੇ ਬਾਦਲ ਸਰਕਾਰ ਉੱਤੇ ਗੰਭੀਰ ਦੋਸ਼ ਲਗਾਉਂਦੇ ਕਿਹਾ ਕਿ ਬਾਦਲ ਆਪਣੀ ਝੂਠੀ ਸ਼ੋਹਰਤ ਲਈ ਧਾਰਮਿਕ ਫਿਲਮ 'ਚਾਰ ਸਾਹਿਬਜ਼ਾਦੇ' ਅਤੇ ਸਿੱਖ ਮਰਿਆਦਾਵਾਂ ਅਤੇ ਆਮ ਲੋਕਾਂ ਦੀ ਧਾਰਮਿਕ ਭਾਵਨਾਵਾਂ ਦੇ ਨਾਲ ਖਿਲਵਾੜ ਕਰ ਰਹੇ ਹਨ। ਜਦੋਂ ਅਬੋਹਰ ਵਿੱਚ ਤੈਨਾਤ ਇੱਕ ਮਹਿਲਾ ਅਧਿਕਾਰੀ ਨੇ ਇਸ ਬੇਅਦਬੀ ਦਾ ਵਿਰੋਧ ਕੀਤਾ ਤਾਂ ਉਸਨੂੰ ਤੁਰੰਤ ਤਬਾਦਲੇ ਦੀ ਸਜਾ ਸੁਣਾ ਦਿੱਤੀ ਗਈ, ਜੋ ਸਰਕਾਰ ਦਾ ਨਿੰਦਣਯੋਗ ਫੈਸਲਾ ਹੈ।