
ਸਿੱਖ ਕੌਮ ਦੀ ਅਜ਼ਾਦੀ ਲੲੀ ਅਰੰਭੇ ਸੰਘਰਸ਼ ਦੌਰਾਨ ਸ਼ਹੀਦ ਭਾਈ ਗੁਰਜੀਤ ਸਿੰਘ ਝੋਕ ਹਰੀਹਰ ਦੀ ਅਗਵਾੲੀ ਵਿੱਚ ਸਿੱਖ ਸਟੂਡੈਂਟਸ ਫ਼ੈਡਰੇਸ਼ਨ ਦੇ ਖ਼ਾਲਸਾ ਕਾਲਜ ਯੂਨਿਟ ਦੇ ਪ੍ਰਧਾਨ ਰਹੇ ਸ਼ਹੀਦ ਭਾਈ ਗੁਰਸਾਹਿਬ ਸਿੰਘ ਮੰਡਿਆਲਾ ੳੁਰਫ ਭਾਈ ਇੰਦਰਪਾਲ ਸਿੰਘ ਖ਼ਾਲਸਾ ਦਾ 26ਵਾਂ ਸ਼ਹੀਦੀ ਦਿਹਾੜਾ ਪਿੰਡ ਮੰਡਿਆਲਾ ਵਿਖੇ ਮਨਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਦੀ ਸਮਾਪਤੀ ਤੋਂ ਉਪਰੰਤ ਦੀਵਾਨ ਸਜਾਏ ਗਏ। ਇਸ ਮੌਕੇ ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਭਾੲੀ ਬਲਵੰਤ ਸਿੰਘ ਗੋਪਾਲਾ ਨੇ ਸਟੇਜ ਸੰਚਾਲਕ ਦੀ ਅਹਿਮ ਭੂਮਿਕਾ ਨਿਭਾਈ। ਰਾਗੀਆਂ, ਕਵੀਸ਼ਰਾਂ ਅਤੇ ਕਥਾਵਾਚਕਾਂ ਨੇ ਹਰ ਜਸ ਅਤੇ ਸਿੱਖ ਇਤਿਹਾਸ ਸ੍ਰਵਣ ਕਰਾ ਕੇ ਸੰਗਤਾਂ ਨੂੰ ਨਿਹਾਲ ਕੀਤਾ।
ਸਿੱਖ ਨੌਜਵਾਨਾਂ ਦੀ ਜਥੇਬੰਦੀ ਸਿੱਖ ਯੂਥ ਸੇਵਾ ਦਲ ਵਲੋਂ ਤਰਨ ਤਾਰਨ 'ਚ ਗੁਰਬਾਣੀ ਅਦਬ ਸਤਿਕਾਰ ਮਾਰਚ ਕੱਢਿਆ ਗਿਆ। ਇਸ ਮਾਰਚ 'ਚ ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਜਥੇਬੰਦੀ ਨੇ ਵੀ ਹਿੱਸਾ ਲਿਆ। ਦਰਬਾਰ ਸਾਹਿਬ, ਤਰਨਤਾਰਨ ਸਰਾਂ ਤੋਂ ਅਰਦਾਸ ਉਪਰੰਤ ਜੈਕਾਰਿਆਂ ਦੀ ਗੂੰਜ 'ਚ ਆਰੰਭ ਹੋਏ ਗੁਰਬਾਣੀ ਅਦਬ ਸਤਿਕਾਰ ਮਾਰਚ ਦੀ ਅਗਵਾਈ ਸਿੱਖ ਯੂਥ ਸੇਵਾ ਦਲ ਦੇ ਮੁੱਖ ਸੇਵਾਦਾਰ ਭਾਈ ਸੁਖਚੈਨ ਸਿੰਘ ਗੋਪਾਲਾ ਅਤੇ ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਭਾੲੀ ਬਲਵੰਤ ਸਿੰਘ ਗੋਪਾਲਾ ਸਮੇਤ ਸੀਨੀਅਰ ਮੀਤ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਕੀਤੀ।
ਪਿਛਲੇ ਸਾਲ ਪਿੰਡ ਚੱਬਾ ਵਿਖੇ ਹੋਏ ਪੰਥਕ ਇਕੱਠ ਵਿਚ ਥਾਪੇ ਗਏ ਕਾਰਜਕਾਰੀ ਜਥੇਦਾਰਾਂ ਵਲੋਂ ਇਸ ਸਾਲ 10 ਨਵੰਬਰ ਨੂੰ ਤਲਵੰਡੀ ਸਾਬੋ ਵਿਖੇ 'ਸਰਬੱਤ ਖ਼ਾਲਸਾ' ਸੱਦਿਅਾ ਗਿਆ ਸੀ, ਇਸ ਨੂੰ ਅਸਫ਼ਲ ਬਣਾੳੁਣ ਵਾਸਤੇ ਸੂਬੇ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ, ਉਪ ਮੁੱਖ ਮੰਤਰੀ ਸੁਖਬੀਰ ਬਾਦਲ ਦੇ ਹੁਕਮਾਂ ਤਹਿਤ ਪੁਲਿਸ ਨੇ 1500 ਤੋਂ ਵੱਧ ਸਿੰਘਾਂ ਨੂੰ ਘਰਾਂ 'ਚੋਂ ਤੜਕਸਾਰ ਛਾਪੇਮਾਰੀ ਕਰਕੇ ਗ੍ਰਿਫਤਾਰ ਕਰ ਲਿਆ ਹੈ।
ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਭਾਈ ਬਲਵੰਤ ਸਿੰਘ ਗੋਪਾਲਾ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਯੂਥ ਵਿੰਗ ਦੇ ਮੁੱਖ ਪ੍ਰਬੰਧਕੀ ਜਨਰਲ ਸਕੱਤਰ ਭਾਈ ਪਪਲਪ੍ਰੀਤ ਸਿੰਘ ਨੇ ਅੱਜ ਇਕ ਸਾਂਝੇ ਪ੍ਰੈਸ ਬਿਆਨ ਵਿਚ ਕਿਹਾ ਕਿ ਜੂਨ 1984 ਘੱਲੂਘਾਰੇ ਦੇ ਸ਼ਹੀਦਾਂ ਨੂੰ ਯਾਦ ਕਰਨਾ ਸਿੱਖ ਸੰਘਰਸ਼ ਦਾ ਹੀ ਇਕ ਹਿੱਸਾ ਹੈ।
ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ, ਭਾਈ ਅਮਰੀਕ ਸਿੰਘ ਅਤੇ ਹੋਰ ਸਿੰਘਾਂ ਦੀਆਂ ਸ਼ਹੀਦੀਆਂ ਅਜ਼ਾਦ ਸਿੱਖ ਰਾਜ ਖ਼ਾਲਿਸਤਾਨ ਦੀ ਪ੍ਰਾਪਤੀ ਲਈ ਹੋਈਆਂ ਹਨ।