
ਅਮਰੀਕਾ ਕਸ਼ਮੀਰ ਮਸਲੇ ’ਤੇ ਪਾਕਿਸਤਾਨ ਦੀ ਮਦਦ ਕਰਨ ਲਈ ਤਿਆਰ, ਲੈਸਟਰ (ਇੰਗਲੈਂਡ) ਦੇ ਗੁ: ਗੁਰੂ ਤੇਗ ਬਹਾਦਰ ਜੀ ਨੇ ਸ਼੍ਰੋ.ਗੁ.ਪ੍ਰ.ਕ. ਨੂੰ ਚਿੱਠੀ ਲਿਖੀ
ਸਿਕਲੀਗਰ ਸਿੱਖਾਂ ਦੀ ਮਹਾਂਪੰਚਾਇਤ ਸ਼ੁੱਕਰਵਾਰ ਨੂੰ ਇੰਦੌਰ (ਮੱਧ ਪ੍ਰਦੇਸ਼) ਦੇ ਗੁਰੂਦਵਾਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਹੋਈ। ਇਸ 'ਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਅਤੇ ਹੋਰ ਸਿੱਖ ਜਥੇਬੰਦੀਆਂ ਅਤੇ ਆਗੂਆਂ ਨੇ ਹਿੱਸਾ ਲਿਆ।
ਨੌਂ ਸਾਲਾਂ ਤੋਂ ਬੰਦ ਪਈ ਪੰਜਾਬੀ ਅਕੈਡਮੀ ਨੂੰ ਉੱਤਰ ਪ੍ਰਦੇਸ਼ ਦੇ ਜੇਲ੍ਹ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਵੱਲੋਂ ਦੁਬਾਰਾ ਚਾਲੂ ਕਰਵਾਉਣ ਦੇ ਨਾਲ ਹੀ ਸਾਲਾਨਾ ਬਜਟ 22 ਗੁਣਾ ਵਧਾ ਕੇ 1 ਕਰੋੜ 10 ਲੱਖ ਰੁਪਏ ਕਰਵਾਇਆ ਗਿਆ ਹੈ। ਰਾਮੂਵਾਲੀਆ ਨੇ ਕਿਹਾ ਕਿ ਗੁਰੂ ਗੋਬਿੰਦ ਸਿੰਘ ਜੀ ਦੀ ਜਨਮ ਸ਼ਤਾਬਦੀ ਮੌਕੇ ਉੱਤਰ ਪ੍ਰਦੇਸ਼ ਵਿੱਚ ਛੁੱਟੀ ਕੀਤੀ ਜਾਵੇਗੀ।
ਪੀਲੀਭੀਤ ਜੇਲ੍ਹ ’ਚ ਸਿੱਖ ਹਵਾਲਾਤੀਆਂ ਉੱਤੇ ਤਸ਼ੱਦਦ ਦਾ ਮਾਮਲਾ ਸਾਹਮਣੇ ਆਉਣ ਨਾਲ ਅਖਿਲੇਸ਼ ਯਾਦਵ ਦੀ ਅਗਵਾਈ ਵਾਲੀ ਉੱਤਰ ਪ੍ਰਦੇਸ਼ ਸਰਕਾਰ ਫਸੀ ਮਹਿਸੂਸ ਕਰ ਰਹੀ ਹੈ। ਸਮਾਜਵਾਦੀ ਪਾਰਟੀ ਦੇ ਪ੍ਰਧਾਨ ਤੇ ਸਾਬਕਾ ਮੁੱਖ ਮੰਤਰੀ ਮੁਲਾਇਮ ਸਿੰਘ ਯਾਦਵ ਵੱਲੋਂ ਲੋਕ ਸਭਾ ਅੰਦਰ ਪੀਲੀਭੀਤ ਕਾਂਡ ਦੀ ਨਰਿਪੱਖ ਜਾਂਚ ਕਰਾਉਣ ਦਾ ਵਾਅਦਾ ਕਰਨ ਬਾਅਦ ਯੂਪੀ ਦੇ ਜੇਲ੍ਹ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਨੇ ਕਿਹਾ ਕਿ ਸਰਕਾਰ ਨੇ ਜਾਂਚ ਦਾ ਕੰਮ ਸ਼ੁਰੂ ਕਰ ਦਿੱਤਾ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਕਿ ਯੂ.ਪੀ. ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਸਿਆਸੀ ਤੌਰ ’ਤੇ ਮਜਬੂਤ ਕਰਨ ਤੋਂ ਇਲਾਵਾ ਅਸੈਂਬਲੀ ਚੋਣਾਂ ਦੇ ਮੱਦੇਨਜ਼ਰ 40-45 ਅਜਿਹੀਆਂ ਸੀਟਾਂ ਦੀ ਭਾਲ ਕੀਤੀ ਜਾਏਗੀ ਜਿੱਥੇ ਸਿੱਖਾਂ ਅਤੇ ਪੰਜਾਬੀ ਭਾਈਚਾਰੇ ਦੀ ਬਹੁਗਿਣਤੀ ਹੋਵੇ ਅਤੇ ਜਿਥੋਂ ਸ਼੍ਰੋਮਣੀ ਅਕਾਲੀ ਦਲ ਉਮੀਦਵਾਰਾਂ ਦੀ ਜਿੱਤ ਦੀ ਵੱਧ ਸੰਭਾਵਨਾ ਹੋਵੇ।
ਪਿਛਲੇ 25 ਸਾਲਾਂ ਤੋਂ ਉਮਰ ਕੈਦ ਤਹਿਤ ਉੱਤਰ ਪ੍ਰਦੇਸ਼ ਦੀ ਬਰੇਲੀ ਜੇਲ ਵਿੱਚ ਬੰਦ ਸਿੱਖ ਸਿਆਸੀ ਕੈਦੀ ਭਾਈ ਵਰਿਆਮ ਸਿੰਘ ਨਾਲ ਅੱਜ ਉੱਤਰ ਪ੍ਰਦੇਸ਼ ਦੇ ਨਵੇਂ ਬਣੇ ਜੇਲ੍ਹ ਮੰਤਰੀ ਸ: ਬਲਵੰਤ ਸਿੰਘ ਰਾਮੂਵਾਲੀਆ ਦੀ ਮੁਲਾਕਾਤ ਹੋਈ।
ਬਲਵੰਤ ਸਿੰਘ ਰਾਮੂਵਾਲੀਆ ਵੱਲੋਂ ਸਮਾਜਵਾਦੀ ਪਾਰਟੀ ਦਾ ਹਿੱਸਾ ਬਣਦੇ ਹੋਏ ਯੂ.ਪੀ ਦੀ ਅਖਿਲੇਸ਼ ਯਾਦਵ ਸਰਕਾਰ ਵਿੱਚ ਕੈਬਿਨਟ ਮੰਤਰੀ ਬਨਣ ਤੋਂ ਬਾਅਦ ਉਨ੍ਹਾਂ ਦੀ ਧੀ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਵਲੋਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਜ਼ਿਲ੍ਹਾ ਯੋਜਨਾ ਕਮੇਟੀ ਚੇਅਰਪਰਸਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਹੈ। ਉਨ੍ਹਾਂ ਨੇ ਆਪਣਾ ਅਸਤੀਫ਼ਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੂੰ ਭੇਜ ਦਿੱਤਾ ਹੈ।
ਚੰਡੀਗੜ੍ਹ: ਪਿਛਲੇ ਦਿਨੀ ਬਲਵੰਤ ਸਿੰਘ ਰਾਮੂਵਾਲੀਆ ਦੇ ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫਾ ਦੇਣ ਦੀ ਖਬਰ ਸੋਸ਼ਲ ਮੀਡੀਆ ਤੇ ਵਾਇਰਲ ਹੋ ਗਈ ਸੀ, ਪਰ ਮੀਡੀਆ ਸਾਹਮਣੇ ਆ ਕੇ ਬਲਵੰਤ ਸਿੰਘ ਰਾਮੂਵਾਲੀਆ ਨੇ ਉਸ ਖਬਰ ਦਾ ਖੰਡਨ ਕੀਤਾ ਸੀ।ਪਰ ਅੱਜ ਸਵੇਰੇ ਸ਼੍ਰੋਮਣੀ ਅਕਾਲੀ ਦਲ ਨੂੰ ਇੱਕ ਵੱਡਾ ਝਟਕਾ ਲੱਗਾ ਜਦੋਂ ਪਿਛਲੇ ਦਿਨੀ ਉਡੀਆਂ ਅਫਵਾਹਾਂ ਸੱਚ ਦਾ ਰੂਪ ਧਾਰਨ ਕਰ ਗਈਆਂ।