
ਬੀਤੇ ਮੰਗਲਵਾਰ 26 ਜੁਲਾਈ ਨੂੰ ਲੁਧਿਆਣਾ ਦੇ ਆਲਮਗੀਰ ਵਿਖੇ ਬਲਵਿੰਦਰ ਕੌਰ ਘਵੱਦੀ ਨਾਂ ਦੀ ਇਕ ਔਰਤ ਦਾ ਦੋ ਸਿੱਖ ਨੌਜਵਾਨਾਂ ਨੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਅੱਜ (29 ਜੁਲਾਈ) ਨੂੰ ਦੋਵੇਂ ਨੌਜਵਾਨਾਂ ਨੇ ਲੁਧਿਆਣਾ ਅਦਾਲਤ ਵਿਚ ਆਤਮ ਸਮਰਪਣ ਕਰ ਦਿੱਤਾ। ਜ਼ਿਕਰਯੋਗ ਹੈ ਕਿ ਬਲਵਿੰਦਰ ਕੌਰ ਨੇ ਪਿਛਲੇ ਸਾਲ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੀ ਸੀ ਅਤੇ ਹਾਲ ਹੀ ਵਿਚ ਜ਼ਮਾਨਤ 'ਤੇ ਜੇਲ੍ਹ ਤੋਂ ਆਈ ਸੀ।
ਮੰਗਲਵਾਰ ਸਵੇਰੇ 8 ਵਜੇ ਦੇ ਕਰੀਬ ਗੁਰਦੁਆਰਾ ਮੰਜੀ ਸਾਹਿਬ ਆਲਮਗੀਰ ਦੇ ਸਾਹਮਣੇ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ਦੀ ਦੋਸ਼ੀ ਬਲਵਿੰਦਰ ਕੌਰ ਘਵੱਦੀ ਨੂੰ ਦੋ ਅਣਪਛਾਤੇ ਨੌਜਵਾਨਾਂ ਨੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਸੀ।
ਲੁਧਿਆਣਾ ਜ਼ਿਲ੍ਹੇ 'ਚ ਪੈਂਦੇ ਗੁਰਦੁਆਰਾ ਮੰਜੀ ਸਾਹਿਬ ਆਲਮਗੀਰ ਵਿਖੇ ਅੱਜ ਸਵੇਰੇ 8 ਵਜੇ ਇੱਕ ਔਰਤ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਜਿਸ ਦੀ ਪਹਿਚਾਣ ਬਲਵਿੰਦਰ ਕੌਰ (47) ਪਤਨੀ ਅਮਰ ਸਿੰਘ ਵਾਸੀ ਘਵਦੀ ਵਜੋਂ ਹੋਈ ਹੈ। ਜ਼ਿਕਰਯੋਗ ਹੈ ਕਿ ਉਕਤ ਔਰਤ 'ਤੇ ਪਿਛਲੇ ਸਾਲ ਪਿੰਡ ਘਵੱਦੀ ਦੇ ਗੁਰਦੁਆਰੇ ਵਿਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਕੇਸ ਦਰਜ ਹੈ ਤੇ ਜੋ ਕੁੱਝ ਦਿਨ ਪਹਿਲਾਂ ਹੀ ਜੇਲ੍ਹ 'ਚੋਂ ਆਈ ਸੀ।