ਅਦਾਲਤ ਨੇ ਪ੍ਰੋ. ਭੁੱਲਰ ਬਾਰੇ ਸਥਿਤੀ ਜਿਉਂ ਦੀ ਤਿਉਂ ਬਣਾਏ ਰੱਖਣ ਬਾਰੇ ਹੁਕਮ ਸੁਣਾਉਂਦਿਆਂ ਸਰਕਾਰ ਨੂੰ ਜਵਾਬ ਦੇਣ ਲਈ ਕਿਹਾ ਹੈ।
ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਇੱਕ ਵਫਦ ਵੱਲੋਂ ਬੀਤੇ ਕੱਲ੍ਹ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਡੀਜੀਪੀ ਜੇਲ੍ਹਾਂ ਰੋਹਿਤ ਚੌਧਰੀ, ਗ੍ਰਹਿ ਸੈਕਟਰੀ ਕਿਰਪਾ ਸੰਕਰ ਸਰੋਜ, ਮੁੱਖ ਮੰਤਰੀ ਪੰਜਾਬ ਦੇ ਸਲਾਹਕਾਰ ਸੰਦੀਪ ਸਿੰਘ ਸੰਧੂ ਨਾਲ ਮੁਲਾਕਾਤ ਕੀਤੀ ਗਈ।
ਬੰਦੀ ਸਿੰਘ ਰਿਹਾਈ ਸੰਘਰਸ਼ ਕਮੇਟੀ ਦੇ ਇਕ ਪੰਜ ਮੈਂਬਰੀ ਵਫਦ ਨੇ ਜੱਥੇਦਾਰ ਸੂਰਤ ਸਿੰਘ ਵੱਲੋਂ ਆਰੰਭੇ ਸੰਘਰਸ਼ ਨਾਲ ਸਬੰਧਿਤ ਬੰਦੀ ਸਿੰਘਾਂ ਦੀ ਰਿਹਾਈ ਲੲਦੇ ਮਾਮਲੇ ਅਤੇ ਭਾਈ ਸਤਵਿੰਦਰ ਸਿੰਘ ਭੋਲਾ ਦੇ ਕਤਲ ਦੇ ਸਬੰਧ 'ਚ ਜਾਂਚ ਜਲਦੀ ਤੇ ਤੇਜ਼ ਕਰਨ ਲਈ ਯੂ.ਐਨ. ਦੇ ਦਿੱਲੀ ਸਥਿਤੀ ਦਫਤਰ ਵਿਚ ਜਾ ਕੇ ਯਾਦ ਪੱਤਰ ਸੌਾਪਿਆ ਜਦ ਕਿ ਇਸ ਤੋਂ ਪਹਿਲਾਂ ਭਾਰਤ ਵਿਚ ਅਮਰੀਕੀ ਰਾਜਦੂਤ ਦੇ ਪ੍ਰਤੀਨਿਧ ਨੂੰ ਵੀ ਯਾਦ ਪੱਤਰ ਸੌਾਪਿਆ ਗਿਆ।
ਬੰਦੀ ਸਿੰਘ ਰਿਹਾਈ ਸੰਘਰਸ਼ ਕਮੇਟੀ ਦੇ ਆਗੂਆਂ ਵੱਲੋਂ ਸ਼੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਨੂੰ ਪੰਜਾਬ ਦੇ ਮੱਖ ਮੰਤਰੀ ਅਤੇ ਬਾਦਲ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਦਿੱਤੀ ਗਈ "ਫ਼ਖਰ-ਏ-ਕੌਮ" ਦੀ ਉਪਾਧੀ ਵਾਪਸ ਲੈਣ ਦੀ ਕੀਤੀ ਮੰਗ ਦੇ ਜਵਾਬ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਹੈ ਕਿ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਫ਼ਖਰ-ਏ-ਕੌਮ ਦੀ ਉਪਾਧੀ ਵਾਪਿਸ ਨਹੀਂ ਲਈ ਜਾ ਸਕਦੀ।
ਬੰਦੀ ਸਿੰਘਾਂ ਦੀ ਰਿਹਾਈ ਲਈ ਭੁੱਖ ਹੜਤਾਲ 'ਤੇ ਚੱਲ ਰਹੇ ਬਾਪੂ ਸੂਰਤ ਸਿੰਘ ਖਾਲਸਾ ਦੀ ਹਮਾਇਤ 'ਚ ਬਣੀ ਸੰਘਰਸ਼ ਕਮੇਟੀ ਵੱਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਇਕ ਮੰਗ ਪੱਤਰ ਸੌਾਪਦਿਆਂ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਦਿੱਤਾ ਪੰਥ ਰਤਨ ਫ਼ਖਰ-ਏ-ਕੌਮ ਖਿਤਾਬ ਵਾਪਸ ਲੈਣ ਦੀ ਮੰਗ ਕੀਤੀ ਗਈ ।
ਪੰਜਾਬ ਸਰਕਾਰ ਦੀਆਂ ਹਦਾਇਤਾਂ 'ਤੇ ਪੁਲਿਸ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਭੁੱਖਹੜਤਾਲ 'ਤੇ ਬੈਠੇ ਬਾਪੂ ਸੂਰਤ ਸਿੰਘ ਖਾਲਸਾ ਨੂੰ ਮਿਲਣ ਵਾਲਿਆਂ 'ਤੇ ਇੱਕ ਤਰਾਂ ਦੀ ਪਾਬੰਦੀ ਲਾ ਦਿੱਤੀ ਹੈ। ਬਾਪੂ ਸੂਰਤ ਸਿੰਘ ਵੱਲੋਂ ਆਰੰਭੇ ਸੰਘਰਸ਼ ਦੀ ਦੇਖਰੇਖ ਕਰਨ ਵਾਲੀ ਬੰਦੀ ਸਿੰਘ ਰਿਹਾਈ ਸੰਘਰਸ਼ ਕਮੇਟੀ ਦੇ ਆਗੂਆਂ ਨੂੰ ਉਨ੍ਹਾਂ ਨਾਲ ਇਕੱਲੇ ਮੁਲਾਕਾਤ ਕਰਨ ਦੀ ਇਜ਼ਾਜਤ ਨਹੀਂ।ਬਾਪੂ ਸੂਰਤ ਸਿੰਘ ਖਾਲਸਾ ਨੂੰ ਪੁਲਿਸ ਪ੍ਰਸ਼ਾਸ਼ਨ ਨੇ ਮੁਕੰਮਲ ਰੂਪ ’ਚ ਬੰਦੀ ਬਣਾ ਲਿਆ ਹੈ।
ਬੰਦੀ ਸਿੰਘ ਰਿਹਾਈ ਸੰਘਰਸ਼ ਕਮੇਟੀ ਦੇ ਮੁਖੀ ਸ੍ਰ. ਗੁਰਦੀਪ ਸਿੰਘ ਬਠਿੰਡਾ ਨੂੰ 19 ਜੁਲਾਈ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਲਗਤਾਰ ਜੇਲ ਵਿੱਚ ਰੱਖਣ ਲਈ ਪੁਲਿਸ ਇੱਕ ਤੋਂ ਬਾਅਦ ਇੱਕ ਝੂਠਾ ਕੇਸ ਪਾ ਰਹੀ ਸੀ , ਨੂੰ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ’ਤੇ ਰਿਹਾਅ ਕਰ ਦਿੱਤਾ ।
ਸਜ਼ਾ ਪੂਰੀ ਕਰਨ ਤੋਂ ਬਾਅਦ ਵੀ ਜੇਲਾਂ ਵਿੱਚ ਬੰਦ ਸਿੱਖ ਸਿਆਸੀ ਕੈਦੀਆਂ ਦੀ ਰਿਹਾਈ ਬਾਰੇ ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਬੰਦੀ ਸਿੱਖਾਂ ਦੇ ਮਾਮਲੇ ਵਿੱਚ ਜੋ ਕਰ ਸਕਦੀ ਸੀ, ਉਸ ਨਾਲੋਂ ਵੱਧ ਕਰ ਚੁੱਕੀ ਹੈ ਪਰ ਕੁਝ ਲੋਕ ਬੰਦੀ ਸਿੱਖਾਂ ਦੇ ਮਾਮਲੇ ਤੇ ਪੰਜਾਬ ਵਾਸੀਆਂ ਨੂੰ ਗੁੰਮਰਾਹ ਕਰ ਰਹੇ ਹਨ।
ਸਜ਼ਾ ਪੂਰੀ ਕਰ ਚੁੱਕੇ ਸਿੱਖ ਸਿਆਸੀ ਕੈਦੀਆਂ ਦੀ ਰਿਹਾਈ ਲਈ ਜੂਝ ਰਹੇ ਪੰਥਕ ਆਗੂਆਂ ਅਤੇ ਬਾਪੂ ਸੂਰਤ ਸਿੰਘ ਖ਼ਾਲਸਾ ਦੀ ਭੁੱਖ ਹੜਤਾਲ ਨਾਲ ਜੁੜੀਆਂ ਸਿੱਖ ਸੰਸਥਾਵਾਂ ਦੇ ਆਗੂਆਂ ਦੀ ਪੰਜਾਬ ਪੁਲਿਸ ਵੱਲੋਂ ਲਗਾਤਾਰ ਕੀਤੀਆਂ ਜਾ ਰਹੀਆਂ ਗ੍ਰਿਫਤਾਰੀਆਂ ਦੀ ਜੱਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਨੇ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।
ਵੱਖ ਵੱਖ ਸਿੱਖ ਜੱਥੇਬੰਦੀਆਂ ਦੇ ਆਗੂਆਂ ਦੇ ਇੱਕ ਵਫਦ ਨੇ ਸਜ਼ਾ ਪੂਰੀ ਕਰ ਚੁੱਕੇ ਸਿੱਖ ਸਿਆਸੀ ਕੈਦੀਆਂ ਦੀ ਰਿਹਾਈ ਲਈ ਚੱਲ ਰਹੀ ਲਹਿਰ ਨਾਲ ਜੁੜੇ ਪੰਥਕ ਆਗੂਆਂ ਦੀਆਂ ਪੰਜਾਬ ਸਰਕਾਰ ਵੱਲੋਂ ਵਾਰਵਾਰ ਕੀਤੀਆਂ ਜਾ ਰਹੀਆਂ ਗ੍ਰਿਫਤਾਰਆਂ ਵਿਰੁੱਧ ਪੰਜਾਬ ਦੇ ਰਾਜਪਾਲ ਨੂੰ ਮਿਲਕੇ ਮੰਗ ਪੱਤਰ ਦਿੱਤਾ ।
Next Page »