ਬੰਦੀ ਸਿੰਘਾਂ ਦੀ ਰਿਹਾਈ ਦੇ ਮੁਦੇ 'ਤੇ ਖੜੋਤ ਉਸੇ ਤਰਾਂ ਜਾਰੀ ਹੈ। ਬੰਦੀ ਸਿੰਘ ਰਿਹਾਈ ਸੰਘਰਸ਼ ਕਮੇਟੀ ਦੇ ਆਗੂ ਅਜੇ ਵੀ ਜੇਲੀਂ ਬੰਦ ਹਨ ਅਤੇ ਬਾਪੂ ਸੂਰਤ ਸਿੰਘ ਨੂੰ ਡੀ. ਐਮ. ਸੀ ਹਸਪਤਾਲ ਵਿੱਚ ਡਾਕਟਰਾਂ ਦੀ ਤਿੱਖੀ ਨਿਗਰਾਨੀ ਹੇਠ ਰੱਖਿਆ ਜਾ ਰਿਹਾ ਹੈ।
ਸਿੱਖ ਸਿਆਸਤ ਨੂੰ ਪ੍ਰਾਪਤ ਹੋਰੀ ਜਾਣਕਾਰੀ ਅਨੁਸਾਰ ਭਮਦੀ ਸਿੰਘ ਸੰਘਰਸ਼ ਕਮੇਟੀ ਦੇ ਜੇਲ਼ੀਂ ਬੰਦ ਅਗੂਆਂ ਨੂੰ ਪੁਲਿਸ ਵੱਲੋਂ ਅੱਜ ਲੁਧਿਆਣਾ ਦੇ ਸਿਵਲ ਹਸਪਤਾਲ ਜਿੱਥੇ ਬਾਪੂ ਸੂਰਤ ਸਿੰਘ ਦਾਖਲ ਹੈ, ਲਿਆਦਾ ਜਾ ਰਿਹਾ ਹੈ।
ਜ਼ਾ ਪੁਰੀ ਕਰਨ ਤੋਂ ਬਾਅਦ ਵੀ ਜੇਲਾਂ ਵਿੱਚ ਬੰਦ ਸਿੱਖ ਸਿਆਸੀ ਕੈਦੀਆਂ ਦੀ ਰਿਹਾਈ ਲਈ 16 ਜਨਵਰੀ ਤੋਂ ਭੱਖ ਹੜਤਾਲ 'ਤੇ ਚੱਲ ਰਹੇ ਬਾਪੂ ਸੂਰਤ ਸਿੰਘ ਦੇ ਘਰ ਅਤੇ ਪਿੰਡ ਨੂੰ ਅਰਧ ਸੁਰੱਖਿਆ ਦਸਤਿਆਂ ਅਤੇ ਪੰਜਾਬ ਪੁਲਿਸ ਵੱਲੋਂ ਪੂਰੀ ਤਰਾਂ ਘੇਰੇ ਵਿੱਚ ਲੈ ਲਿਆ ਅਤੇ ਪਿੰਡ ਨੂੰ ਜਾਣ ਵਾਲੀਆਂ ਸਾਰੀਆਂ ਸੜਕਾਂ 'ਤੇ ਸਖਤ ਪਹਿਰਾ ਲਾ ਦਿੱਤਾ ਹੈ ਅਤੇ ਕਿਸੇ ਨੂੰ ਪਿੰਡ ਵਿੱਚ ਵੜਨ ਨਹੀਂ ਦਿੱਤਾ ਜਾ ਰਿਹਾ।
ਭਾਰਤੀ ਅਦਾਲਤਾਂ ਵੱਲੋਂ ਦਿੱਤੀਆਂ ਸਜ਼ਾਵਾਂ ਪੂਰੀਆਂ ਕਰਨ ਤੋਂ ਬਾਅਦ ਵੀ ਜੇਲਾਂ ਵਿੱਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਲਈ ਭੁੱਖ ਹੜਤਾਲ 'ਤੇ ਚੱਲ ਰਹੇ ਬਾਪੂ ਸੂਰਤ ਸਿੰਘ ਖਾਲਸਾ ਦੀ ਹਾਲਤ ਗੰਭੀ ਰ ਹੋ ਗਈ ਹੈ।ਉਹ 16 ਜਨਵਰੀ ਤੋਂ ਭੁੱਖ ਹੜਤਾਲ 'ਤੇ ਹਨ।
ਬੰਦੀ ਸਿੰਘ ਸੰਘਰਸ਼ ਕਮੇਟੀ ਦੀ ਅਗਵਾਈ ਵਿੱਚ ਸਿੱਖ ਜੱਥੇਬੰਦੀਆਂ ਵੱਲੋਂ ਲੁਧਿਆਣਾ ਸ਼ਹਿਰ ਨੂੰ ਸਫਲਤਾਪੂਰਨ ਬੰਦ ਕਰਵਾਇਆ ਗਿਆ। ਸੰਘਰਸ਼ ਕਮੇਟੀ ਦੇ ਆਗੂਆਂ ਅਤੇ ਵਰਕਰਾਂ ਨੇ ਸਾਰੇ ਲੁਧਿਆਣਾ ਸ਼ਹਿਰ ਨੂੰ ਪੂਰੀ ਤਰਾਂ ਬੰਦ ਕਰਵਾਉਣ ਲਈ ਵੱਖ-ਵੱਖ ਜੱਥੇ ਬਣਾਏ ਗਏ ਸਨ।
ਅੱਜ ਜਾਰੀ ਕੀਤੇ ਗਏ ਇਕ ਲਿਖਤੀ ਬਿਆਨ ਵਿਚ ਭਾਈ ਅਮਰੀਕ ਸਿੰਘ ਅਜਨਾਲਾ, ਗੁਰਦੀਪ ਸਿੰਘ ਬਠਿੰਡਾ, ਜਸਵੀਰ ਸਿੰਘ ਖੰਡੂਰ, ਜੰਗ ਸਿੰਘ, ਤਰਲੋਕ ਸਿੰਘ ਡੱਲ, ਬੀਬੀ ਪ੍ਰੀਤਮ ਕੌਰ ਨੇ ਅੱਜ ਇੱਕ ਸਾਂਝੇ ਬਿਆਨ ਵਿਚ ਬਾਪੂ ਸੂਰਤ ਸਿੰਘ ਖਾਲਸਾ ਜੀ ਦੀ ਕੀਤੀ ਜਬਰੀ ਗ੍ਰਿਫ਼ਤਾਰੀ ਦੀ ਕਰੜੇ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਆਖਿਆ ਕਿ ਇੱਕ ਪਾਸੇ ਤਾਂ ਸ. ਪ੍ਰਕਾਸ਼ ਸਿੰਘ ਬਾਦਲ ਗੱਲਬਾਤ ਕਰਨ ਦੀਆਂ ਗੱਲਾਂ ਕਰਦਾ ਹੈ, ਦੂਜੇ ਪਾਸੇ ਚੱਲ ਰਹੇ ਸ਼ਾਂਤਮਈ ਸੰਘਰਸ਼ ਨੂੰ ਜ਼ੋਰ-ਜਬਰ ਨਾਲ ਦਬਾਉਣ ਵਾਲੀਆਂ ਕਾਰਵਾਈਆਂ ਕਰਦਾ ਹੈ।
ਵੱਖ-ਵੱਖ ਸਿੱਖ ਜੱਥੇਬੰਦੀਆਂ ਵੱਲੋਂ ਪੰਾਜਬ ਵਿੱਚ ਦੋ ਵੱਖ-ਵੱਖ ਥਾਵਾਂ 'ਤੇ ਰੇਲਵੇ ਲਾਈਨਾਂ ਰੋਕੀਆਂ ਗਈਆਂ।ਸਿੱਖ ਜੱਥੇਬੰਦੀਆਂ ਵੱਲੋਂ ਰੇਲਾਂ ਰੋਕਣ ਦਾ ਮਨ੍ਰੋਥ ਸਜ਼ਾ ਪੂਰੀ ਕਰ ਚੁੱਕੇ ਜੇਲੀਂ ਬੰਦ ਸਿੱਖ ਰਾਜਸੀ ਕੈਦੀਆਂ ਦੀ ਰਿਹਾਈ ਲਈ ਬੁਜ਼ਰਗ ਬਾਪੂ ਸੂਰਤ ਸਿੰਘ ਵੱਲੋਂ ਆਰੰਭੇ ਸੰਘਰਸ਼ ਦੀ ਹਮਾਇਤ ਕਰਨਾ ਸੀ।
ਵੱਖ-ਵੱਖ ਸਿੱਖ ਜੱਥੇਬੰਦੀਆਂ ਵੱਲੋਂ ਪੰਾਜਬ ਵਿੱਚ ਦੋ ਵੱਖ-ਵੱਖ ਥਾਵਾਂ 'ਤੇ ਰੇਲਵੇ ਲਾਈਨਾਂ ਰੋਕੀਆਂ ਗਈਆਂ।ਸਿੱਖ ਜੱਥੇਬੰਦੀਆਂ ਵੱਲੋਂ ਰੇਲਾਂ ਰੋਕਣ ਦਾ ਮਨ੍ਰੋਥ ਸਜ਼ਾ ਪੂਰੀ ਕਰ ਚੁੱਕੇ ਜੇਲੀਂ ਬੰਦ ਸਿੱਖ ਰਾਜਸੀ ਕੈਦੀਆਂ ਦੀ ਰਿਹਾਈ ਲਈ ਬੁਜ਼ਰਗ ਬਾਪੂ ਸੂਰਤ ਸਿੰਘ ਵੱਲੋਂ ਆਰੰਭੇ ਸੰਘਰਸ਼ ਦੀ ਹਮਾਇਤ ਕਰਨਾ ਸੀ।
ਬੰਦੀ ਸਿੰਘਾਂ ਦੀ ਰਿਹਾਈ ਲਈ 14 ਨਵੰਬਰ ਤੋਂ ਭੁੱਖ ਹੜਤਾਲ ‘ਤੇ ਬੈਠੇ ਭਾਈ ਗੁਰਬਖਸ਼ ਸਿੰਘ ਦੀ ਭੁੱਖ ਹੜਤਾਲ ਅੱਜ 51ਵੇਂ ਦਿਨ ਵਿੱਚ ਦਾਖਲ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸ਼੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਗੁਰਬਚਨ ਸਿੰਘ ਅਤੇ ਤਖਤ ਸ਼੍ਰੀ ਕੇਸਗੜ੍ਹ ਦੇ ਜੱਥੇਦਾਰ ਗਿਆਨੀ ਮੱਲ ਸਿੰਘ ਗੁਰਦੁਆਰਾ ਲਖਨੌਰ ਸਾਹਿਬ ਵਿੱਖੇ ਭੁੱਖ ਹੜਤਾਲ ‘ਤੇ ਬੈਠੇ ਭਾਈ ਖਾਲਸਾ ਨੂੰ ਮਿਲਣ ਲਈ ਪਹੁੰਚੇ।
ਅੰਬਾਲਾ: ਮਿਤੀ 14 ਨਵੰਬਰ ਤੋਂ ਭਾਈ ਗੁਰਬਖਸ਼ ਸਿੰਘ ਖਾਲਸਾ ਹਰਿਆਣਾ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਫਿਰ ਤੋਂ ਸ਼ੁਰੂ ਕਰ ਦਿੱਤਾ ਹੈ। ਪਿਛਲੇ ਸਾਲ ਵੀ 14 ਨਵੰਬਰ 2013 ਤੋਂ ਗੁਰਦੁਆਰਾ ਅੰਬ ਸਾਹਿਬ ਮੋਹਾਲੀ ਵਿਖੇ ਭੁੱਖ ਹੜਤਾਲ ਸ਼ੁਰੂ ਕੀਤੀ ਸੀ। ਗੁਰਬਖਸ਼ ਸਿੰਘ ਖਾਲਸਾ ਨੇ ਕਿਹਾ ਕਿ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਅਤੇ ਸਿੱਖ ਸੰਗਤਾ ਦੇ ਆਦੇਸ਼ ਅਨੁਸਾਰ ਉਨ੍ਹਾਂ ਬੀਤੇ ਵਰ੍ਹੇ ਭੁੱਖ ਹੜਤਾਲ ਖਤਮ ਕੀਤੀ ਸੀ ਪਰ ਗਿਆਨੀ ਗੁਰਬਚਨ ਸਿੰਘ ਵਲੋਂ ਆਪਣੇ ਬਚਨ ਪੂਰੇ ਨਾ ਕਰਨ ਕਰਕੇ ਉਹ ਦੁਬਾਰਾ ਭੁੱਖ ਹੜਤਾਲ ਉੱਤੇ ਬੈਠੇ ਹਨ।
« Previous Page