Tag Archive "beadbi-incidents-in-punjab"

ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਲਈ ਬਣੇ ਰਣਜੀਤ ਸਿੰਘ ਕਮਿਸ਼ਨ ਵੱਲੋਂ ਆਈਜੀ ਉਮਰਾਨੰਗਲ ਤੋਂ ਪੁੱਛਗਿੱਛ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਬੇਅਦਬੀ ਦੇ ਮਾਮਲਿਆਂ ਦੀ ਜਾਂਚ ਲਈ ਬਣਾਏ ਗਏ ਜਸਟਿਸ ਰਣਜੀਤ ਸਿੰਘ ਕਮਿਸ਼ਨ ਨੇ ਮੰਗਲਵਾਰ (10 ਅਕਤੂਬਰ, 2017) ਨੂੰ ਇੰਸਪੈਕਟਰ ਜਨਰਲ ਪਰਮਰਾਜ ਉਮਰਾਨੰਗਲ ਤੋਂ ਬਹਿਬਲ ਕਲਾਂ ਗੋਲੀ ਕਾਂਡ ਅਤੇ ਧਾਰਮਿਕ ਗ੍ਰੰਥਾਂ ਦੀ ਬੇਅਬਦੀ ਦੇ ਮਾਮਲਿਆਂ ਬਾਰੇ ਤਿੰਨੇ ਘੰਟੇ ਪੁੱਛ-ਪੜਤਾਲ ਕੀਤੀ। ਕਮਿਸ਼ਨ ਨੇ ਮੋਗਾ ਦੇ ਉਸ ਵੇਲੇ ਦੇ ਪੁਲਿਸ ਕਪਤਾਨ ਚਰਨਜੀਤ ਸ਼ਰਮਾ ਨੂੰ 30 ਅਕਤੂਬਰ ਤੱਕ ਕਮਿਸ਼ਨ ਸਾਹਮਣੇ ਪੇਸ਼ ਹੋਣ ਲਈ ਕਿਹਾ ਹੈ।

ਬੇਅਦਬੀ ਘਟਨਾਵਾਂ:ਜਸਟਿਸ ਰਣਜੀਤ ਸਿੰਘ ਨੇ ਕਿਹਾ ਸ਼੍ਰੋ.ਕਮੇਟੀ ਜਾਣਬੁੱਝ ਕੇ ਗਲਤ ਜਾਣਕਾਰੀ ਫੈਲਾ ਰਹੀ ਹੈ

ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਕਰ ਰਹੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਅੱਗੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਕਿਰਪਾਲ ਸਿੰਘ ਬਡੂੰਗਰ ਬੀਤੇ ਕੱਲ੍ਹ (9 ਅਕਤੂਬਰ, 2017) ਨੂੰ ਪੇਸ਼ ਨਹੀਂ ਹੋਏ।

ਸ਼੍ਰੋਮਣੀ ਕਮੇਟੀ ਨੇ ਪੰਜਾਬ ਸਰਕਾਰ ਤੋਂ ਜਸਟਿਸ ਜ਼ੋਰਾ ਸਿੰਘ ਕਮਿਸ਼ਨ ਦੀ ਰਿਪੋਰਟ ਜਨਤਕ ਕਰਨ ਦੀ ਕੀਤੀ ਮੰਗ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਅੱਜ ਮੀਡੀਆ ਨੂੰ ਜਾਰੀ ਪ੍ਰੈਸ ਬਿਆਨ 'ਚ ਕਿਹਾ ਕਿ ਪੰਜਾਬ ਸਰਕਾਰ ਨੂੰ ਜਸਟਿਸ ਜ਼ੋਰਾ ਸਿੰਘ ਕਮਿਸ਼ਨ ਦੀ ਰਿਪੋਰਟ ਜਨਤਕ ਕਰਨੀ ਚਾਹੀਦੀ ਹੈ। ਉਹ ਅੱਜ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ।

ਬਹਿਬਲ ਕਲਾਂ ਗੋਲੀਕਾਂਡ: ਸ਼ਾਂਤਮਈ ਸੰਗਤਾਂ ‘ਤੇ ਗੋਲੀਬਾਰੀ ਕੇਸ ਵਿਚ ਅਦਾਲਤ ਨੇ ਮੰਗੀ ਸਟੇਟਸ ਰਿਪੋਰਟ

ਕਰੀਬ ਦੋ ਸਾਲ ਪਹਿਲਾਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੋਂ ਬਾਅਦ ਵਾਪਰੇ ਬਹਿਬਲ ਕਲਾਂ ਗੋਲੀ ਕਾਂਡ ਵਿੱਚ "ਅਣਪਛਾਤੇ" ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਥਾਣਾ ਬਾਜਾਖਾਨਾ ਵਿੱਚ ਦਰਜ ਹੋਏ ਕਤਲ ਅਤੇ ਇਰਾਦਾ ਕਤਲ ਕੇਸ ਸਬੰਧੀ ਅਦਾਲਤ ਨੇ ਮੌਜੂਦਾ ਸਥਿਤੀ ਬਾਰੇ ਰਿਪੋਰਟ ਮੰਗੀ ਹੈ। ਇਸ ਕੇਸ ਦੀ ਅਗਲੀ ਸੁਣਵਾਈ 29 ਸਤੰਬਰ ਨੂੰ ਨਿਰਧਾਰਿਤ ਕੀਤੀ ਗਈ ਹੈ।

ਇਸਾਈ ਆਗੂਆਂ ਵਲੋਂ ਗਿਆਨੀ ਗੁਰਬਚਨ ਸਿੰਘ ਨਾਲ ਮੁਲਾਕਾਤ, ਬੇਅਦਬੀ ਦੀ ਘਟਨਾ ‘ਤੇ ਕੀਤਾ ਦੁਖ ਦਾ ਪ੍ਰਗਟਾਵਾ

ਪਿੰਡ ਭੰਗਵਾਂ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ ਵਿੱਚ ਇਸਾਈ ਲੜਕੇ ਦੀ ਗ੍ਰਿਫ਼ਤਾਰੀ ਮਗਰੋਂ ਜਲੰਧਰ ਡਾਇਸਿਸ ਨਾਲ ਸਬੰਧਤ ਇਸਾਈ ਕਾਰਕੁਨਾਂ ਨੇ ਸ਼ਨੀਵਾਰ (12 ਅਗਸਤ) ਗਿਆਨੀ ਗੁਰਬਚਨ ਸਿੰਘ ਨਾਲ ਮੁਲਾਕਾਤ ਕਰ ਕੇ ਇਸ ਘਟਨਾ ’ਤੇ ਦੁੱਖ ਪ੍ਰਗਟਾਇਆ ਅਤੇ ਸਿੱਖ ਕੌਮ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ।

ਬੇਅਦਬੀ ਦੀ ਘਟਨਾ ਦੇ ਦੋਸ਼ੀ ਨੂੰ ਪੁਲਿਸ ਕੋਲੋਂ ਖੋਹਣ ‘ਤੇ ਸਿੱਖ ਸੰਗਤਾਂ ਅਤੇ ਪੁਲਿਸ ਵਿਚਾਲੇ ਹੱਥੋਪਾਈ

ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਅਧੀਨ ਪੈਂਦੇ ਥਾਣਾ ਰਮਦਾਸ ਦੇ ਪਿੰਡ ਮੱਦੂਛਾਂਗਾ ਵਿਖੇ ਇੱਕ ਸ਼ਰਾਰਤੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 13-14 ਅੰਗ ਪਾੜੇ ਜਾਣ ਦੀ ਵਾਪਰੀ ਮੰਦਭਾਗੀ ਘਟਨਾ ਤੋਂ ਰੋਹ ਵਿੱਚ ਆਏ ਪਿੰਡ ਵਾਸੀਆਂ ਨੇ ਦੋਸ਼ੀ ਨੂੰ ਪੁਲਿਸ ਪਾਸੋਂ ਖੋਹ੍ਹਣ ਦੀ ਕੋਸ਼ਿਸ਼ ਕਰਨ ਦੀ ਖ਼ਬਰ ਮਿਲੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਰਮਦਾਸ ਦੇ ਘੇਰੇ ਅੰਦਰ ਆਉਂਦੇ ਪਿੰਡ ਮੱਦੂਛਾਂਗਾ, ਤਲਵੰਡੀ ਭੰਗਵਾ ਅਤੇ ਕੋਟ ਮੁਗਲ ਦੇ ਪਿੰਡਾਂ ਦਾ ਸਾਂਝਾ ਗੁਰਦੁਆਰਾ ਮਨਸਾ ਪੂਰਨ ਸਾਹਿਬ ਹੈ। ਬੀਤੇ ਕਲ੍ਹ ਰਹਿਰਾਸ ਕਰਨ ਪੁੱਜੇ ਗੁਰਦੁਆਰਾ ਸਾਹਿਬ ਦਾ ਗ੍ਰੰਥੀ ਭਾਈ ਭੁੱਪਿੰਦਰ ਸਿੰਘ ਰਹਿਰਾਸ ਸਾਹਿਬ ਦਾ ਪਾਠ ਕਰਨ ਲੱਗਾ ਤਾਂ ਵੇਖਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 729 ਤੋਂ 741 ਤੱਕ ਅੰਗ ਪਾੜੇ ਹੋਏ ਸਨ। ਉਨ੍ਹਾਂ ਇਸ ਸਬੰਧ ਵਿਚ ਪਿੰਡ ਤਲਵੰਡੀ ਭੰਗਵਾ, ਮੱਦੂਛਾˆਗਾ ਅਤੇ ਕੋਟ ਮੁਗਲ ਦੇ ਨੰਬਰਦਾਰ, ਸਰਪੰਚ ਅਤੇ ਹੋਰ ਮੋਹਤਬਰ ਵਿਅਕਤੀਆਂ ਨੂੰ ਸੂਚਿਤ ਕੀਤਾ ਤਾਂ ਤਿੰਨਾ ਪਿੰਡਾਂ ਦੇ ਮੋਹਤਬਰ ਵਿਅਕਤੀ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਗਏ।

ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਰਣਜੀਤ ਮਸੀਹ ਦਾ ਦੋ ਦਿਨਾਂ ਪੁਲਿਸ ਰਿਮਾਂਡ

ਤਹਿਸੀਲ ਅਜਨਾਲਾ ਦੇ ਪਿੰਡ ਮੱਦੂਸਾਂਗਾ ਦੇ ਗੁਰਦੁਆਰਾ ਮਨਸਾ ਪੂਰਨ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਦੋਸ਼ੀ ਰਣਜੀਤ ਮਸੀਹ ਨੂੰ ਅੱਜ ਥਾਣਾ ਰਮਦਾਸ ਦੀ ਪੁਲਸ ਵੱਲੋਂ ਜੁਡੀਸ਼ੀਅਲ ਮੈਜਿਸਟ੍ਰੇਟ ਦੀ ਅਦਾਲਤ 'ਚ ਪੇਸ਼ ਕੀਤਾ ਗਿਆ, ਜਿੱਥੇ ਕਿ ਰਣਜੀਤ ਮਸੀਹ ਨੂੰ ਦੋ ਦਿਨ ਦੇ ਪੁਲਸ ਰਿਮਾਂਡ ਤੇ ਭੇਜ ਦਿੱਤਾ ਗਿਆ।

ਪਲਾਸਟਿਕ ਦੇ ਪੱਖੇ ਨੂੰ ਅੱਗ ਲੱਗਣ ਕਰਕੇ ਮਲਸੀਆਂ ਵਿਖੇ ਗੁਰੂ ਗ੍ਰੰਥ ਸਾਹਿਬ ਦੇ 8 ਸਰੂਪ ਅਗਨ ਭੇਟ

ਗੁਰਦੁਆਰਾ ਬਾਬਾ ਜੀਵਨ ਸਿੰਘ ਪੱਤੀ ਸਾਹਲਾ ਨਗਰ (ਮਲਸੀਆਂ) ਵਿਖੇ ਪਲਾਸਟਿਕ ਦੇ ਪੱਖੇ ਨੂੰ ਅੱਗ ਲੱਗਣ ਦੇ ਕਾਰਨ ਗੁਰੂ ਗ੍ਰੰਥ ਸਾਹਿਬ ਜੀ ਦੀਆਂ 8 ਬੀੜਾਂ ਅਗਨ ਭੇਟ ਹੋ ਗਈਆਂ ਹਨ। ਇਸ ਘਟਨਾ 'ਤੇ ਪ੍ਰੋ. ਬਡੂੰਗਰ ਨੇ ਦੁਖ ਪ੍ਰਗਟ ਕਰਦਿਆਂ ਕਿਹਾ ਕਿ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਣਗਹਿਲੀ ਕਾਰਨ ਵਾਪਰੀ ਇਸ ਘਟਨਾ ਨਾਲ ਸਮੁੱਚੇ ਸਿੱਖ ਹਿਰਦਿਆਂ ਨੂੰ ਠੇਸ ਪਹੁੰਚਣ ਨਾਲ ਪ੍ਰਬੰਧਕਾਂ ਦਾ ਗੁਰਦੁਆਰਾ ਸਾਹਿਬ ਪ੍ਰਤੀ ਲਾਪਰਵਾਹੀ ਵਾਲਾ ਰਵੱਈਆ ਸਾਹਮਣੇ ਆਇਆ ਹੈ।

ਘਵੱਦੀ ਬੇਅਦਬੀ ਮਾਮਲੇ ਵਿਚ ਦੋਸ਼ੀ ਔਰਤ ਦੇ ਕਤਲ ਕੇਸ ਵਿਚ ਦੋ ਹੋਰ ਸਿੰਘਾਂ ਦੀ ਜ਼ਮਾਨਤ ਮਨਜ਼ੂਰ

ਲੁਧਿਆਣਾ ਦੇ ਐਡੀਸ਼ਨਲ ਸੈਸ਼ਨਸ ਜੱਜ ਕਰਮਜੀਤ ਸਿੰਘ ਸੂਲਰ ਦੀ ਅਦਾਲਤ ਵਲੋਂ ਘਵੱਦੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੀ ਔਰਤ ਬਲਵਿੰਦਰ ਦੇ ਕਤਲ ਕੇਸ ਵਿਚ ਦੋ ਸਿੰਘਾਂ ਭਾਈ ਕੁਲਵੰਤ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਪਿਹੋਵਾ (ਹਰਿਆਣਾ) ਅਤੇ ਭਾਈ ਦਰਸ਼ਨ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਰੌਣੀ (ਲੁਧਿਆਣਾ) ਦੀ ਜ਼ਮਾਨਤ ਅੱਜ ਮਨਜ਼ੂਰ ਕਰ ਲਈ ਹੈ।

ਬੇਅਦਬੀਆਂ ਕਾਰਨ ਜੇ ਸਿੱਖਾਂ ਨੇ ਕੋਈ ਕਦਮ ਚੁੱਕ ਲਿਆ ਤਾਂ ਇਹੀ ਪੁਲਿਸ ਉਨ੍ਹਾਂ ਨੂੰ ਲੱਭਦੀ ਫਿਰੇਗੀ: ਮਾਨ

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਨੇ ਬੀਤੇ ਦਿਨੀਂ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਲੰਮੇ ਜੱਟਪੁਰਾ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੇ ਹੋਏ ਅਪਮਾਨ ਲਈ ਸ਼ਰਾਰਤੀ ਤੱਤਾਂ ਅਤੇ ਪੁਲਿਸ ਦੇ ਦੋਸ਼ ਪੂਰਨ ਪ੍ਰਬੰਧ ਨੂੰ ਦੋਸ਼ੀ ਠਹਿਰਾਇਆ ਹੈ।

« Previous PageNext Page »