
ਬਿਬੇਕਗੜ੍ਹ ਪ੍ਰਕਾਸ਼ਨ ਦੀ ਵਲੋਂ ਨਵੀਂ ਕਿਤਾਬ “ਬੇਅਦਬੀ ਦੀਆਂ ਘਟਨਾਵਾਂ ’ਤੇ ਨਿਆਂਕਾਰ ਰਣਜੀਤ ਸਿੰਘ ਕਮਿਸ਼ਨ ਦਾ ਅੰਤਿਮ ਜਾਂਚ ਵੇਰਵਾ” ਸਿਰਲੇਖ ਹੇਠ ‘ਪਿੰਡ ਬੁਰਜ ਜਵਾਹਰ ਸਿੰਘ ਵਾਲਾ, ਬਰਗਾੜੀ, ਗੁਰੂਸਰ ਅਤੇ ਮੱਲਕੇ ਵਿਚ ਬੇਅਦਬੀ ਦੀਆਂ ਘਟਨਾਵਾਂ ਅਤੇ ਕੋਟਕਪੂਰਾ ਤੇ ਬਹਿਬਲ ਕਲਾਂ ਵਿਚ ਪੁਿਲਸ ਵੱਲੋਂ ਗੋਲੀ ਚਲਾਉਣ ਦੀਆਂ ਘਟਨਾਵਾਂ ਬਾਰੇ ਨਿਆਂਕਾਰ ਰਣਜੀਤ ਸਿੰਘ ਦੇ ਲੇਖੇ’ ਦਾ ਪੰਜਾਬੀ ਉਲੱਥਾ ਪ੍ਰਕਾਸ਼ਿਤ ਕੀਤਾ ਗਿਆ ਹੈ। ਇਹ ਕਿਤਾਬ ਹੁਣ ਛਪ ਕੇ ਆ ਚੁੱਕੀ ਹੈ ਅਤੇ ਪੰਜਾਬ ਤੇ ਇੰਡੀਆ ਸਮੇਤ ਦੁਨੀਆ ਭਰ ਵਿਚ ਰਹਿੰਦੇ ਪਾਠਕ ਇਹ ਕਿਤਾਬ ਬਿਬੇਕਗੜ੍ਹ ਪ੍ਰਕਾਸ਼ਨ ਅਤੇ ਸਿੱਖ ਸਿਆਸਤ ਰਾਹੀਂ ਮੰਗਵਾ ਸਕਦੇ ਹਨ।
ਸਿੱਖ ਯੂਥ ਫੈੈਡਰੇਸ਼ਨ ਭਿੰਡਰਾਂਵਾਲਾ ਵੱਲੋਂ ਇਕ ਲਿਖਤੀ ਬਿਆਨ ਜਾਰੀ ਕਰਕੇ ਕਿਹਾ ਗਿਆ ਹੈ ਕਿ ਬਾਦਲਾਂ ਦੇ ਚਹੇਤੇ ਅਤੇ ਸਿੱਖਾਂ ਦਾ ਕਾਤਲ ਸੁਮੇਧ ਸੈਣੀ ਜੋ ਸ਼ਹੀਦ ਭਾਈ ਬਲਵੰਤ ਸਿੰਘ ਮੁਲਤਾਨੀ ਦੇ ਅਗਵਾਹ ਕਰਕੇ ਖਤਮ ਕਰਨ ਦੇ ਕੇਸ ’ਚ ਕਾਨੂੰਨੀ ਸ਼ਿਕੰਜੇ ’ਚ ਫਸ ਚੁੱਕਾ ਹੈ ਤੇ ਬਾਦਲ ਦਲੀਏ ਇਸ ਨੂੰ ਬਚਾਉਣ ਲਈ ਹਰ ਹਰਬਾ ਵਰਤ ਰਹੇ ਨੇ ਜੋ ਬੇਹੱਦ ਸ਼ਰਮਨਾਕ ਕਾਰਾ ਹੈ।
ਜਸਟਿਸ ਰਣਜੀਤ ਸਿੰਘ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ਬਹਿਬਲ ਕਲਾਂ ਗੋਲੀਕਾਂਡ ਦੇ ਗਵਾਹ ਸੁਰਜੀਤ ਸਿੰਘ ਦੀ ਮੌਤ ਦੇ ਮੁੱਦੇ ਉੱਤੇ ਪੱਤਰ ਭੇਜਿਆ ਗਿਆ ਹੈ।
ਅਲਾਇੰਸ ਆਫ ਸਿੱਖ ਆਰਗੇਨਾਈਜੇਸ਼ਨਜ਼ ਵੱਲੋਂ ਬਰਗਾੜੀ ਤੇ ਹੋਰਨਾਂ ਥਾਵਾਂ ਉੱਤੇ ਹੋਈ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਸਾਕਾ ਬਹਿਬਲ ਕਲਾਂ ਦੋਸ਼ੀਆਂ ਨੂੰ ਸਜਾ ਦੇ ਵਿਚ ਨਾਕਾਮ ਰਹੀ ਪੰਜਾਬ ਸਰਕਾਰ ਵਿਰੁਧ ਸ਼ੁਰੂ ਕੀਤੇ ਸੰਘਰਸ਼ ਤਹਿਤ ਅੱਜ 51 ਜੀਆਂ ਦੇ ਜਥੇ ਵੱਲੋਂ ਪੰਜਾਬ ਸਰਕਾਰ ਵਿਚ ਮੰਤਰੀ ਤ੍ਰਿਪਤਰਜਿੰਦਰ ਸਿੰਘ ਬਾਜਵਾ ਦੇ ਕਾਦੀਆਂ ਸਥਿੱਤ ਘਰ ਦੇ ਬਾਹਰ ਧਰਨਾ ਲਾਇਆ ਗਿਆ।
ਸਾਕਾ ਕੋਟਕਪੂਰਾ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਗਏ ਪੰਜਾਬ ਪੁਲਿਸ ਦਾ ਆਈ.ਜੀ ਪਰਮਾਰਾਜ ਉਮਰਾਨੰਗਲ ਨੂੰ ਅੱਜ ਕੇਂਦਰੀ ਜੇਲ੍ਹ ਪਟਿਆਲਾ ਤੇ ਰਿਹਾਅ ਕਰ ਦਿੱਤਾ ਗਿਆ।
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਬੀਤੇ ਕੱਲ੍ਹ ਮੁਅੱਤਲ ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ ਵਲੋਂ ਲਾਈ ਗਈ ਇਕ ਅਰਜੀ ਤੇ ਸੁਣਾਏ ਗਏ ਫੈਸਲੇ ਬਾਰੇ ਫੈਲ ਰਹੀ ਇਹ ਖਬਰ ਕਿ ਉਮਰਾਨੰਗਲ ਨੂੰ ਜਮਾਨਤ ਮਿਲ ਗਈ ਹੈ ਦਰੁਸਤ ਨਹੀਂ ਹੈ।
ਪੰਜਾਬ ਸਰਕਾਰ ਦੇ ਜੇਲ੍ਹ ਮਿਹਕਮੇ ਨੇ ਸਾਕਾ ਬਹਿਬਲ ਕਲਾਂ ਤੇ ਸਾਕਾ ਕੋਟਕਪੂਰਾ ਦੇ ਮਾਮਲਿਆਂ ਵਿੱਚ ਗ੍ਰਿਫਤਾਰ ਕੀਤੇ ਗਏ ਤੇ ਪਟਿਆਲਾ ਜੇਲ੍ਹ ਵਿੱਚ ਬੰਦ ਮੁਅੱਤਲ ਆਈ.ਜੀ. ਪਰਮਰਾਜ ਉਮਰਾਨੰਗਲ ਅਤੇ ਸਾਬਕਾ ਐਸ.ਐਸ.ਪੀ. ਚਰਨਜੀਤ ਸ਼ਰਮਾ ਨੂੰ ਵੱਖ-ਵੱਖ ਜੇਲ੍ਹਾਂ ਵਿੱਚ ਤਬਦੀਲ ਕਰਨ ਦਾ ਫੈਸਲਾ ਕੀਤਾ ਹੈ।
ਸਾਕਾ ਬਹਿਬਲ ਕਲਾਂ ਮਾਮਲੇ ਵਿਚ ਗ੍ਰਿਫਤਾਰ ਹੋਣ ਤੋਂ ਬਾਅਦ ਮੁਅੱਤਲ ਕੀਤੇ ਜਾ ਚੁੱਕੇ ਪੰਜਾਬ ਪੁਲਿਸ ਦੇ ਉੱਚ ਅਫਸਰ (ਆਈ.ਜੀ.) ਪਰਮਰਾਜ ਉਮਰਾਨੰਗਲ ਨੂੰ ਜੇਲ੍ਹ ਵਿਚ ਸ਼ਾਹੀ ਸਹੂਲਤਾਂ ਦੇਣ ਵਾਲੇ ਜੇਲ੍ਹ ਸੁਪਰਡੈਂਟ ਜਸਪਾਲ ਸਿੰਘ ਨੂੰ ਲੰਘੇ ਕੱਲ ਪੰਜਾਬ ਸਰਕਾਰ ਦੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਮੁਅੱਤਲ ਕਰ ਦਿੱਤਾ।