ਮੌਲਿਕ ਚਿੰਤਨ ਦੇ ਖੇਤਰ ਵਿਚ ਆਪਣੀਆਂ ਨਿਵੇਕਲੀਆਂ ਪੈੜਾਂ ਪਾਉਣ ਵਾਲੇ ਉੱਘੇ ਸਿੱਖ ਚਿੰਤਕ ਡਾ. ਗੁਰਭਗਤ ਸਿੰਘ ਦੇ ਲੇਖਾਂ ਦੀ ਕਿਤਾਬ 18 ਅਪਰੈਲ, 2019 ਨੂੰ ਪੰਜਾਬੀ ਯੂਨੀਵਰਸਿਟੀ ਵਿਖੇ ਜਾਰੀ ਕੀਤੀ ਗਈ। “ਸਿੱਖ ਦ੍ਰਿਸ਼ਟੀ ਦਾ ਗੌਰਵ (ਪੱਛਮੀ, ਇਸਲਾਮੀ ਤੇ ਬ੍ਰਾਹਮਣੀ ਚਿੰਤਨ ਦੇ ਸਨਮੁਖ)” ਸਿਰਲੇਖ ਹੇਠ ਛਪੀ ਇਹ ਕਿਤਾਬ ਪ੍ਰਸਿੱਧ ਸਿੱਖ ਰਾਜਨੀਤਕ ਵਿਸ਼ਲੇਸ਼ਕ ਤੇ ਲੇਖਕ ਸ. ਅਜਮੇਰ ਸਿੰਘ ਵਲੋਂ ਸੰਪਾਦਿਤ ਕੀਤੀ ਗਈ ਹੈ।
ਉੱਘੇ ਮੌਲਿਕ ਸਿੱਖ ਚਿੰਤਕ ਡਾ. ਗੁਰਭਗਤ ਸਿੰਘ ਵਲੋਂ ਤਿੰਨ ਦਹਾਕਿਆਂ ਦੌਰਾਨ ਲਿਖੇ ਲੇਖਾਂ ਦਾ ਸੰਗ੍ਰਹਿ ਸਿੱਖ ਰਾਜਨੀਤਕ ਵਿਸ਼ਲੇਸ਼ਕ ਅਤੇ ਲੇਖਕ ਭਾਈ ਅਜਮੇਰ ਸਿੰਘ ਵਲੋਂ "ਸਿੱਖ ਦ੍ਰਿਸ਼ਟੀ ਦਾ ਗੌਰਵ (ਪੱਛਮੀ, ਇਸਲਾਮੀ ਅਤੇ ਬ੍ਰਾਂਹਮਣੀ ਚਿੰਤਨ ਦੇ ਸਨਮੁਖ)" ਕਿਤਾਬ ਦੇ ਸਿਰਲੇਖ ਹੇਠ ਸੰਪਾਦਿਤ ਕੀਤਾ ਗਿਆ ਹੈ।
ਅਜੋਕੇ ਸਮਿਆਂ ਦੇ ਉੱਘੇ ਚਿੰਤਕ ਡਾ: ਗੁਰਭਗਤ ਸਿੰਘ ਵਲੋਂ ਤਿੰਨ ਦਹਾਕਿਆਂ ਦੌਰਾਨ ਲਿਖੇ ਗਏ ਤੀਹ ਲੇਖਾਂ ਨੂੰ ਸਿੱਖ ਰਾਜਨੀਤਕ ਵਿਸ਼ਲੇਸ਼ਕ ਤੇ ਲੇਖਕ ਸ. ਅਜਮੇਰ ਸਿੰਘ ਵਲੋਂ ਸੰਪਾਦਤ ਕਰਕੇ "ਸਿੱਖ ਦ੍ਰਿਸ਼ਟੀ ਦਾ ਗੌਰਵ: ਪੱਛਮੀ, ਇਸਲਾਮੀ ਤੇ ਬ੍ਰਾਹਮਣੀ ਚਿੰਤਨ ਦੇ ਸਨਮੁਖ" ਦੇ ਸਿਰਲੇਖ ਹੇਠਲੀ ਕਿਤਾਬ ਦੇ ਤੌਰ ਉੱਤੇ ਛਾਪਿਆ ਗਿਆ ਹੈ।
ਉੱਘੇ ਸਿੱਖ ਚਿੰਤਕ ਡਾ: ਗੁਰਭਗਤ ਸਿੰਘ ਵਲੋਂ ਤਿੰਨ ਦਹਾਕੇ ਦੇ ਸਮੇਂ ਦੌਰਾਨ ਵੱਖ-ਵੱਖ ਮੌਕਿਆਂ ਉੱਤੇ ਤੇ ਵੱਖ-ਵੱਖ ਵਿਿਸ਼ਆਂ ਬਾਰੇ ਲਿਖੇ ਗਏ 30 ਲੇਖਾਂ ਨੂੰ ਸਿੱਖ ਰਾਜਨੀਤਕ ਵਿਸ਼ਲੇਸ਼ਕ ਤੇ ਲੇਖਕ ਸ. ਅਜਮੇਰ ਸਿੰਘ ਨੇ "ਸਿੱਖ ਦ੍ਰਿਸ਼ਟੀ ਦਾ ਗੌਰਵ" ਸਿਰਲੇਖ ਹੇਠ ਕਿਤਾਬ ਦਾ ਰੂਪ ਦਿੱਤਾ ਹੈ। ਸ. ਅਜਮੇਰ ਸਿੰਘ ਵਲੋਂ ਡਾ: ਗੁਰਭਗਤ ਸਿੰਘ ਦੀ ਚਿੰਤਨ ਵਿਸ਼ੇਸ਼ਤਾ ਸਿਰਲੇਖ ਹੇਠ ਲਿਖੀ ਗਈ ਇਸ ਕਿਤਾਬ ਦੀ ਭੂਮਿਕਾ ਅਸੀਂ ਹੇਠਾਂ ਪਾਠਕਾਂ ਨਾਲ ਸਾਂਝੀ ਕਰ ਰਹੇ ਹਾਂ: ਸੰਪਾਦਕ, ਸਿੱਖ ਸਿਆਸਤ।
2 ਦਸੰਬਰ, 2018 ਨੂੰ ਡਾ. ਭੀਮ ਰਾਓ ਅੰਬੇਡਕਰ ਦੇ "ਮਹਾਂਪਰੀਨਿਵਾਰਨ ਦਿਹਾੜੇ" ਉੱਤੇ ਐਸ.ਸੀ/ਬੀ.ਸੀ ਅਧਿਆਪਕ ਸੰਘ ਪੰਜਾਬ (ਸੰਗਰੂਰ ਇਕਾਈ) ਅਤੇ ਬੀ.ਐਸ.ਐਨ.ਐਲ ਐਸ.ਸੀ/ਬੀ.ਸੀ ਮੁਲਾਜ਼ਮ ਭਲਾਈ ਜਥੇਬੰਦੀ (ਸੰਗਰੂਰ ਇਕਾਈ) ਵੱਲੋਂ "ਡਾ. ਭੀਮ ਰਾਓ ਅੰਬੇਦਕਰ ਦੀ ਵਿਰਾਸਤ ਅਤੇ ਇਸ ਦੀ ਮੌਜੂਦਾ ਸਮੇਂ ਵਿਚ ਸਾਰਥਕਤਾ" ਬਾਰੇ ਸਿੱਖ ਚਿੰਤਕ ਭਾਈ ਅਜਮੇਰ ਸਿੰਘ ਦਾ ਵਖਿਆਨ ਕਰਵਾਇਆ ਗਿਆ ਸੀ।
ਸਿੱਖ ਲੇਖਕ ਤੇ ਵਿਚਾਰਕ ਸ. ਅਜਮੇਰ ਸਿੰਘ ਨੇ 6 ਜਨਵਰੀ, 2018 ਨੂੰ ਆਪਣੇ ਪਿਤਾ ਬਾਪੂ ਬੀਰ ਸਿੰਘ ਨਿਰਵੈਰ ਦੀ ਅੰਤਿਮ ਅਰਦਾਸ ਮੌਕੇ ਹਾਜ਼ਰ ਸੰਗਤਾਂ ਨਾਲ ਬਾਪੂ ਬੀਰ ਸਿੰਘ ਜੀ ਦੀਆਂ ਜੋ ਯਾਦਾਂ ਸਾਂਝੀਆਂ ਕੀਤੀਆਂ ਉਹ ਦਰਸ਼ਕਾਂ ਦੀ ਜਾਣਕਾਰੀ ਹਿਤ ਇੱਥੇ ਮੁੜ ਸਾਝੀਆਂ ਕਰ ਰਹੇ ਹਾਂ।
ਇਸ ਮੌਕੇ ਭਾਈ ਅਜਮੇਰ ਸਿੰਘ ਜੀ ਵਲੋਂ ਅਜੋਕੇ ਪੰਥਕ ਹਾਲਾਤ ਅਤੇ ਸਿੱਖ ਨੌਜਵਾਨਾਂ ਦੀ ਭੂਮਿਕਾ ਬਾਰੇ ਵਿਚਾਰ ਸਾਂਝੇ ਕੀਤੇ ਗਏ।
ਫਿਰੋਜ਼ਪੁਰ ਜਿਲ੍ਹੇ ਦੇ ਪਿੰਡ ਮਨਸੂਰਦੇਵਾ ਵਿੱਚ 31 ਅਕਤੂਬਰ 2018 ਨੂੰ ਸ਼ਹੀਦ ਭਾਈ ਬੇਅੰਤ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਇਕ ਸ਼ਹੀਦੀ ਸਮਾਗਮ ਵਿੱਚ ਆਪਣੇ ਵਿਚਾਰ ਸਾਂਝੇ ਕਰਦਿਆਂ ਸਿੱਖ ਸਿਆਸੀ ਵਿਸ਼ਲੇਸ਼ਕ ਤੇ ਲੇਖਕ ਭਾਈ ਅਜਮੇਰ ਸਿੰਘ ਨੇ ਕਿਹਾ ਸ਼ਹੀਦ ਭਾਈ ਸਤਵੰਤ ਸਿੰਘ ਅਤੇ ਸ਼ਹੀਦ ਭਾਈ ਕੇਹਰ ਸਿੰਘ ਵਿਰੁਧ ਚੱਲਿਆਂ ਮੁਕਦਮਾਂ ਜਿਹਨਾਂ ਪੜਾਵਾਂ ਵਿਚੋਂ ਲੰਘਿਆਂ ਸੀ ਉਸ ਨੇ ਭਾਰਤੀ ਤੰਤਰ ਵਿਚਲੀ ਬੇਇਨਸਾਫੀ ਨੂੰ ਪੂਰੀ ਤਰ੍ਹਾਂ ਬੇਨਕਾਬ ਕਰ ਦਿੱਤਾ ਸੀ।
ਇਸ ਸੈਮੀਨਾਰ ਦੇ ਬੁਲਾਰਿਆਂ ਦੇ ਨਾਂ ਹਨ - ਗਰਗਾ ਚੈਟਰਜੀ (ਪੱਛਮੀ ਬੰਗਾਲ ਤੋਂ ਬੁੱਧੀਜੀਵੀ ਅਤੇ ਕਾਰਕੁੰਨ) , ਸ.ਅਜਮੇਰ ਸਿੰਘ (ਸਿੱਖ ਚਿੰਤਕ ਅਤੇ ਰਾਜਨੀਤਿਕ ਵਿਸ਼ਲੇਸ਼ਕ), ਭਾਈ ਪਰਮਜੀਤ ਸਿੰਘ (ਸੰਪਾਦਕ ਸਿੱਖ ਸਿਆਸਤ)।
ਦਰਬਾਰ ਸਾਹਿਬ ਅੰਮ੍ਰਿਤਸਰ ਅਤੇ ਅਕਾਲ ਤਖਤ ਸਾਹਿਬ ਉੱਤੇ ਜੂਨ 1984 ਵਿੱਚ ਫੌਜਾਂ ਚਾੜ੍ਹਨ ਵਾਲੀ ਭਾਰਤੀ ਹਾਕਮ ਇੰਦਰਾ ਗਾਂਧੀ ਨੂੰ ਸੋਧਾ ਲਾਉਣ ਵਾਲੇ ਅਮਰ ਸ਼ਹੀਦ ਭਾਈ ਬੇਅੰਤ ਸਿੰਘ ਦਾ ਸ਼ਹੀਦੀ ਦਿਹਾੜਾ ਭਲਕੇ 31 ਅਕਤੂਬਰ ਨੂੰ ਮਨਾਇਆ ਜਾਵੇਗਾ।
« Previous Page — Next Page »