ਵੱਖ-ਵੱਖ ਪੰਥਕ ਜਥੇਬੰਦੀਆਂ ਵਲੋਂ ਜੁਝਾਰੂ ਸਿੰਘਾਂ, ਜਲਾਵਤਨੀ ਯੋਧਿਆਂ ਤੇ ਸਮੂਹ ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਅਤੇ ਰਿਹਾਈ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕੀਤੀ ਗਈ।
ਲੰਘੀ 15 ਜੂਨ ਨੂੰ ਇੰਗਲੈਂਡ ਦੇ ਇਕ ਹਸਪਤਾਲ ਵਿਚ ਭੇਦ ਭਰੇ ਹਾਲਾਤ ਵਿਚ ਚਲਾਣਾ ਕਰ ਗਏ ਭਾਈ ਅਵਤਾਰ ਸਿੰਘ ਖੰਡਾ ਨਮਿਤ ਅੰਤਿਮ ਅਰਦਾਸ ਸਮਾਗਮ ਬੀਤੇ (20 ਅਗਸਤ ਨੂੰ) ਦਿਨ ਗੁਰਦੁਆਰਾ ਪਾਤਿਸ਼ਾਹੀ ਛੇਵੀਂ, ਬੁੱਕਣਵਾਲਾ ਮਾਰਗ, ਮੋਗਾ ਵਿਖੇ ਹੋਇਆ ਜਿਸ ਵਿਚ ਪੰਜਾਬ ਭਰ ਤੋਂ ਵੱਡੀ ਗਿਣਤੀ ਵਿਚ ਸਿੱਖ ਸੰਗਤਾਂ ਨੇ ਹਾਜ਼ਰੀ ਭਰੀ।
ਇੰਗਲੈਂਡ ਦੇ ਸ਼ਹਿਰ ਰੈੱਡ ਬੌਰਨ ਹਰਟਫੋਰਡ ਸ਼ਾਇਰ ਵਿਖੇ ਭਾਰਤ ਵਿੱਚ ਫਿਰਕਾਪ੍ਰਤ ਹਿੰਦੂਤਵੀਆਂ ਦੀ ਮੁੱਖ ਜਮਾਤ ਰਾਸ਼ਟਰੀ ਸਵੈਮ ਸੇਵਕ ਸੰਘ ਦੇ ਮੁਖੀ ਮੋਹਨ ਭਾਗਵਤ ਦਾ ਸਿੱਖ ਜਬੇਬੰਦੀਆਂ ਦੇ ਨੁਮਇੰਦਿਆਂ ਵਲੋਂ ਵਿਰੋਧ ਕੀਤਾ ਗਿਆ। ਖਾਲਿਸਤਾਨ ਦੇ ਨਿਸ਼ਾਨੇ ਨੂੰ ਸਮਰਪਤ ਸਿੱਖ ਜਥੇਬੰਦੀਆਂ ਦੇ ਸਾਂਝੇ ਸੰਗਠਨ ਫੈਡਰੇਸ਼ਨਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ.ਕੇ. ਵਲੋਂ ਰੋਸ ਮੁਜਾਹਰੇ ਦਾ ਸੱਦਾ ਦਿੱਤਾ ਕੀਤਾ ਗਿਆ ਸੀ। ਜਿਸ ਵਿੱਚ ਵੱਖ-ਵੱਖ ਸਿੱਖ ਜਥੇਬੰਦੀਆਂ, ਸਿੱਖ ਸੰਗਤਾਂ ਅਤੇ ਨੌਜਵਾਨਾਂ ਵਲੋਂ ਭਰਵੀਂ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਆਰ.ਐੱਸ.ਐੱਸ. ਵਲੋਂ ਸਿੱਖ ਕੌਮ 'ਤੇ ਕੀਤੇ ਜਾ ਰਹੇ ਸਿਧਾਂਤਕ ਮਾਰੂ ਵਾਰਾਂ ਬਾਰੇ ਦੱਸਿਆ ਗਿਆ।