Tag Archive "bhai-balbir-singh-ardasia"

ਬੇਅਦਬੀ ਕਰਵਾਉਣ ਵਾਲੇ ਹੀ ਜਾਂਚ ਵਿੱਚ ਸਹਿਯੋਗ ਕਿਉਂ ਦੇਣਗੇ: ਭਾਈ ਬਲਬੀਰ ਸਿੰਘ ਅਰਦਾਸੀਆ

ਦਰਬਾਰ ਸਾਹਿਬ ਮੱਥਾ ਟੇਕਣ ਆਏ ਪਰਕਾਸ਼ ਸਿੰਘ ਬਾਦਲ ਨੂੰ ਸਿਰੋਪਾਓ ਦੇਣ ਤੋਂ ਨਾਂਹ ਕਰਨ ਵਾਲੇ ਦਰਬਾਰ ਸਾਹਿਬ ਦੇ ਅਰਦਾਸੀਆ ਭਾਈ ਬਲਬੀਰ ਸਿੰਘ ਨੇ ਅੱਜ (8 ਅਕਤੂਬਰ, 2017) ਪੱਤਰਕਾਰਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ। ਸ਼੍ਰੋਮਣੀ ਕਮੇਟੀ ਦੀ ਕਾਰਜਾਕਰਣੀ ਵਲੋਂ ਬੀਤੇ ਦਿਨੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਦੀ ਜਾਂਚ ਕਰ ਰਹੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਨੂੰ ਕਿਸੇ ਤਰ੍ਹਾਂ ਦਾ ਸਹਿਯੋਗ ਦੇਣ ਤੋਂ ਨਾਂਹ ਕਰਦਿਆਂ ਰੱਦ ਕਰਨ 'ਤੇ ਟਿੱਪਣੀ ਕਰਦਿਆਂ ਭਾਈ ਬਲਬੀਰ ਸਿੰਘ ਨੇ ਕਿਹਾ ਕਿ ਕਮੇਟੀ ਦੇ ਇਸ ਵਤੀਰੇ ਦੀ ਭਾਵਨਾ ਸਪੱਸ਼ਟ ਹੈ ਕਿ ਕੌਮ ਨੇ ਜਿਸ ਪਰੀਵਾਰ ਨੂੰ ਆਪਣੀ ਵਾਗਡੋਰ ਸੌਂਪੀ ਹੋਈ ਹੈ ਉਹੀ ਤਾਂ ਕੌਮ ਦੇ ਸਿਧਾਤਾਂ ਦੀ ਅਣਦੇਖੀ ਅਤੇ ਗੁਰੂ ਸਾਹਿਬ ਦੇ ਨਿਰਾਦਰ ਲਈ ਜ਼ਿੰਮੇਵਾਰ ਹੈ।

ਬਾਦਲ ਨੂੰ ਸਿਰੋਪਾ ਪਾਉਣ ਤੋਂ ਇਨਕਾਰ ਕਰਨ ਵਾਲੇ ਅਰਦਾਸੀਏ ਭਾਈ ਬਲਬੀਰ ਸਿੰਘ ‘ਆਪ’ ਵਿਚ ਹੋਏ ਸ਼ਾਮਿਲ

ਦਰਬਾਰ ਸਾਹਿਬ, ਅੰਮ੍ਰਿਤਸਰ ਵਿਖੇ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸਿਰੋਪਾ ਪਾਉਣ ਤੋਂ ਇਨਕਾਰ ਕਰਨ ਵਾਲੇ ਅਰਦਾਸੀਏ ਭਾਈ ਬਲਬੀਰ ਸਿੰਘ ਅੱਜ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂਆਂ ਦੀ ਮੌਜੂਦਗੀ ਵਿੱਚ 'ਆਪ' ਵਿੱਚ ਸ਼ਾਮਿਲ ਹੋ ਗਏ।

ਸ਼੍ਰੋਮਣੀ ਕਮੇਟੀ ਵਲੋਂ ਭਾਈ ਬਲਬੀਰ ਸਿੰਘ ਅਰਦਾਸੀਆ ਦੀਆਂ ਸੇਵਾਵਾਂ ਬਹਾਲ ਕਰਨ ਦਾ ਫੈਸਲਾ

ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸਿਰੋਪਾਉ ਨਾ ਦੇਣ ਕਾਰਣ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਦੇ ਗੁੱਸੇ ਦਾ ਸ਼ਿਕਾਰ ਹੋਏ ਭਾਈ ਬਲਬੀਰ ਸਿੰਘ ਅਰਦਾਸੀਆ ਨੂੰ ਮੁੜ ਬਹਾਲ ਕਰ ਦਿੱਤਾ ਗਿਆ ਹੈ। ਕੱਲ੍ਹ 12 ਦਸੰਬਰ ਨੂੰ ਮੀਡੀਆ ਨਾਲ ਗੱਲਬਾਤ ਕਰਦਿਆਂ ਕਮੇਟੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਦੱਸਿਆ ਹੈ ਕਿ ਦਰਬਾਰ ਸਾਹਿਬ ਦੇ ਅਰਦਾਸੀਆ ਸਿੰਘ ਭਾਈ ਬਲਬੀਰ ਸਿੰਘ ਨੂੰ ਉਨ੍ਹਾਂ ਦੀਆਂ ਸੇਵਾਵਾਂ 'ਤੇ ਮੁੜ ਬਹਾਲ ਕਰ ਦਿੱਤਾ ਗਿਆ ਹੈ। ਤਬਦੀਲੀ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਉਸ ਸਮੇਂ ਦੇ ਹਾਲਾਤਾਂ ਮੁਤਾਬਿਕ ਪ੍ਰਬੰਧਕਾਂ ਵੱਲੋਂ ਕੀਤੇ ਫੈਸਲੇ 'ਤੇ ਮੈਂ ਕੋਈ ਟਿੱਪਣੀ ਨਹੀਂ ਕਰ ਸਕਦਾ, ਪਰ ਸਮੇਂ ਦੀ ਮੰਗ ਮੁਤਾਬਿਕ ਉਨ੍ਹਾਂ ਨੂੰ ਸੇਵਾਵਾਂ 'ਤੇ ਮੁੜ ਬਹਾਲ ਕੀਤਾ ਗਿਆ ਹੈ।

ਅਰਦਾਸੀਏ ਭਾਈ ਬਲਬੀਰ ਸਿੰਘ ਕਿਸੇ ਵੀ ਹੋਰ ਥਾਂ ’ਤੇ ਡਿਊਟੀ ਤੋਂ ਇਨਕਾਰੀ

ਮੁੱਖ ਮੰਤਰੀ ਨੂੰ ਸਿਰੋਪਾਓ ਦੇਣ ਤੋਂ ਨਾਂਹ ਕਰਨ ਵਾਲੇ ਅਰਦਾਸੀਏ ਭਾਈ ਬਲਬੀਰ ਸਿੰਘ ਨੇ ਲਗਭਗ ਵੀਹ ਦਿਨ ਬੀਤਣ ਮਗਰੋਂ ਵੀ ਆਪਣੇ ਤਬਾਦਲੇ ਵਾਲੀ ਥਾਂ 'ਤੇ ਹਾਜ਼ਰ ਨਹੀਂ ਹੋਏ ਹਨ। ਦੂਜੇ ਪਾਸੇ ਸ਼੍ਰੋਮਣੀ ਕਮੇਟੀ ਵੀ ਇਸ ਸਬੰਧੀ ਕੋਈ ਅਗਲੀ ਅਨੁਸ਼ਾਸਨੀ ਕਾਰਵਾਈ ਕਰਨ ਦੇ ਮਾਮਲੇ ਵਿਚ ਫਿਲਹਾਲ ਚੁੱਪ ਹੈ।

ਸਿੱਖ ਇਤਿਹਾਸ ਦੇ ਸੁਨਹਿਰੀ ਪੰਨਿਆਂ ‘ਤੇ ਦਰਜ ਹੋਵੇਗਾ ਬਾਦਲ ਨੂੰ ਸਿਰੋਪਾ ਨਾ ਦੇਣਾ: ਐਫ.ਐਸ.ਓ.

ਸ੍ਰੀ ਦਰਬਾਰ ਸਾਹਿਬ ਦੇ ਅਰਦਾਸੀਏ ਭਾਈ ਬਲਵੀਰ ਸਿੰਘ ਵਲੋਂ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸਿਰੋਪਾਓ ਨਾ ਦੇ ਕੇ ਗੁਰੂ ਸਾਹਿਬ ਵਲੋਂ ਬਖਸ਼ੀ ਹੋਈ ਅਜ਼ਾਦ ਸਿੱਖ ਮਾਨਸਿਕਤਾ, ਕੌਮੀ ਅਣਖ, ਗ਼ੈਰਤ ਅਤੇ ਸ਼ਾਨ ਵਾਸਤੇ ਜੂਝਣ ਵਾਲੇ ਸਿੰਘਾਂ ਨੇ ਸਦਾ ਹੀ ਬਰਕਰਾਰ ਰੱਖਿਆ ਹੈ। ਅੱਜ ਜਦੋਂ ਸ਼ਹੀਦ ਸੰਤ ਜਰਨੈਲ ਸਿੰਘ ਜੀ ਖ਼ਾਲਸਾ ਭਿੰਡਰਾਂਵਾਲਿਆਂ ਸਮੇਤ ਜੂਨ 1984 ਦੇ ਖੂਨੀ ਘੱਲੂਘਾਰੇ ਦੀ ਸਿੱਖ ਕੌਮ ਯਾਦ ਮਨਾ ਰਹੀ ਹੈ ਤਾਂ ਭਾਈ ਬਲਵੀਰ ਸਿੰਘ ਵਲੋਂ ਦਿਖਾਈ ਗਈ ਜ਼ੁਰਅਤ ਅਤੇ ਦ੍ਰਿੜ੍ਹਤਾ ਇਸ ਗੱਲ ਦਾ ਪ੍ਰਤੀਕ ਹੈ ਕਿ ਸਿੱਖ ਕੌਮ ਦੀ ਅਣਖ ਜ਼ਿੰਦਾ ਹੈ ਅਤੇ ਕੋਈ ਵੀ ਜ਼ੁਲਮ ਅਤੇ ਅਤਿਆਚਾਰ ਇਸ ਨੂੰ ਖਤਮ ਨਹੀਂ ਕਰ ਸਕਦਾ।

ਸਿਰੋਪਾ ਨਾ ਦੇਣ ਕਰਕੇ ਭਾਈ ਬਲਵੀਰ ਸਿੰਘ ਦਾ ਮਾਛੀਵਾੜਾ ਵਿਖੇ ਤਬਾਦਲਾ

ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸਿਰੋਪਾ ਨਾ ਦਿੱਤੇ ਜਾਣ ਦੇ ਮੁੱਦੇ ਉੱਤੇ ਸ਼੍ਰੋਮਣੀ ਕਮੇਟੀ ਨੇ ਇੱਕ ਪਾਸੇ ਤਾਂ ਅਰਦਾਸੀਏ ਬਲਵੀਰ ਸਿੰਘ ਦੇ ਤਬਾਦਲੇ ਦੇ ਆਦੇਸ਼ ਦੇ ਦਿੱਤੇ ਹਨ। ਦੂਜੇ ਪਾਸੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਆਖਿਆ ਹੈ ਕਿ ਦਰਬਾਰ ਸਾਹਿਬ ਦੀ ਫੇਰੀ ਦੌਰਾਨ ਉਨ੍ਹਾਂ ਨੂੰ ਕਿਸੇ ਨੇ ਵੀ ਸਿਰੋਪੇ ਤੋਂ ਇਨਕਾਰ ਨਹੀਂ ਕੀਤਾ।