ਦਿੱਲੀ ਗੁਰਦੁਆਰਾ ਚੋਣਾਂ ਦੇ ਸਬੰਧ 'ਚ ਬਿਆਨ ਜਾਰੀ ਕਰਦਿਆਂ ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਨੇ ਦਿੱਲੀ ਦੀਆਂ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਗੁਰਦੁਆਰਿਆਂ ਦੀ ਸੇਵਾ ਸੰਭਾਲ ਲਈ ਅਤੇ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਸਿੱਖ ਸਦਭਾਵਨਾ ਦਲ ਦੇ ਮੁੱਖ ਸੇਵਾਦਾਰ ਭਾਈ ਬਲਦੇਵ ਸਿੰਘ ਵਡਾਲਾ ਅਤੇ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਦਾ ਸਾਥ ਦੇਣ।
ਖ਼ਾਲਿਸਤਾਨ ਲਿਬਰੇਸ਼ਨ ਫ਼ੋਰਸ ਦੇ ਮੁਖੀ ਸ਼ਹੀਦ ਭਾਈ ਅਵਤਾਰ ਸਿੰਘ ਬ੍ਰਹਮਾ ਦਾ 28ਵਾਂ ਸ਼ਹੀਦੀ ਦਿਹਾੜਾ ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਜਥੇਬੰਦੀ ਵਲੋਂ ਪਿੰਡ ਬ੍ਰਹਮਪੁਰਾ, ਜ਼ਿਲ੍ਹਾ ਤਰਨ ਤਾਰਨ ਵਿਖੇ ਪੂਰੇ ਖ਼ਾਲਸਈ ਸ਼ਾਨੋ ਸ਼ੌਕਤ ਦੇ ਨਾਲ ਮਨਾਇਆ ਗਿਆ। ਗੁਰੂ ਗ੍ਰੰਥ ਸਾਹਿਬ ਦੇ ਅਖੰਡ ਪਾਠ ਦੇ ਭੋਗਾ ਤੋਂ ਉਪਰੰਤ ਰਾਗੀਆਂ, ਢਾਡੀਆਂ, ਕਵੀਸ਼ਰਾਂ, ਕਥਾਵਾਚਕਾਂ ਅਤੇ ਸਿੱਖ ਪੰਥ ਦੀਆਂ ਰਾਜਨੀਤਿਕ, ਧਾਰਮਿਕ ਜਥੇਬੰਦੀਆਂ ਦੇ ਆਗੂ ਸਾਹਿਬਾਨਾਂ ਨੇ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰੀ।