ਯੂਨਾਨੀ ਮਿਥਿਹਾਸ ਦੇ ਅੰਦਰ ਇੱਕ ਫੀਨਿਕਸ ਪੰਛੀ ਦਾ ਜ਼ਿਕਰ ਆਉਂਦਾ ਹੈ। ਕਹਿੰਦੇ ਨੇ ਕਿ ਜਦੋਂ ਇਸ ਪੰਛੀ ਦਾ ਅੰਤ ਸਮਾਂ ਆਉਂਦਾ ਹੈ ਤਾਂ ਇਹ ਆਪ ਹੀ ਆਪਣੇ ਖੰਭਾਂ ਨੂੰ ਅੱਗ ਲਾ ਲੈਂਦਾ ਹੈ ਤੇ ਇਵੇਂ ਸੜ ਕੇ ਸੁਆਹ ਹੋ ਜਾਂਦਾ ਹੈ। ਜਦੋਂ ਉਸ ਦੀ ਸੁਆਹ ਨੂੰ ਫਰੋਲਿਆ ਜਾਂਦਾ ਹੈ ਤਾਂ ਉਸ ਵਿੱਚੋਂ ਇੱਕ ਅੰਡਾ ਨਿੱਕਲਦਾ ਹੈ ਜਿਸ ਵਿੱਚੋਂ ਫੀਨਿਕਸ ਪੰਛੀ ਨਿੱਕਲ ਕੇ ਅਕਾਸ਼ ਵਿੱਚ ਉਡਾਰੀ ਮਾਰ ਜਾਂਦਾ ਹੈ। ਇਹ ਕਹਾਣੀ ਤਾਂ ਮਿਥਿਹਾਸਕ ਹੈ ਪਰ ਦੁਨੀਆ ਦੇ ਇਤਿਹਾਸ ਦੇ ਅੰਦਰ ਇੱਕ ਜਿਊਂਦੀ ਜਾਗਦੀ ਕੌਮ-ਸਿੱਖ ਕੌਮ ਹੈ, ਜਿਸ ਦਾ ਜਨਮ ਹੀ ਖੰਡੇ ਦੀ ਧਾਰ ਤੋਂ ਹੋਇਆ ਹੈ। ਜਿਸ ਸਿੱਖੀ ਸਕੂਲ ਅੰਦਰ ਦਾਖਲੇ ਦੀ ਫੀਸ ਸੀਸ ਭੇਟ ਹੈ, ਭਾਵ ਜ਼ਿੰਦਗੀ ਦੀ ਕੁਰਬਾਨੀ ਦੇ ਸੰਕਲਪ ’ਚੋਂ ਹੀ ਸਿੱਖ ਦੀ ਅਸਲ ਜ਼ਿੰਦਗੀ ਦੀ ਸ਼ੁਰੂਆਤ ਹੁੰਦੀ ਹੈ। ਵੈਸੇ ਤਾਂ ਵਰ੍ਹੇ ਦਾ ਕੋਈ ਦਿਨ, ਕੋਈ ਪਲ ਐਸਾ ਨਹੀਂ ਹੋਵੇਗਾ, ਜਿਸ ਸਮੇਂ ਕਿਸੇ ਨਾ ਕਿਸੇ ਸਿੰਘ-ਸਿੰਘਣੀ ਨੇ ਆਪਣੀ ਕੁਰਬਾਨੀ ਨਾ ਦਿੱਤੀ ਹੋਵੇ ਪਰ ਪਿਛਲੇ ਲਗਭਗ ਢਾਈ ਦਹਾਕਿਆਂ ਦੌਰਾਨ ਤਾਂ ਸੱਚ ਸ਼ਮਾਂ 'ਤੇ ਕੁਰਬਾਨ ਹੋਣ ਵਾਲੇ ਸਿੱਖ ਪਰਵਾਨਿਆਂ ਦੀ ਨਾ ਮੁੱਕਣ ਵਾਲੀ ਲੰਮੀ ਲਾਈਨ ਹੈ। ਜ਼ੁਲਮ ਕਰਨ ਵਾਲਿਆਂ ਨੇ ਜ਼ੁਲਮ ਦੀ ਅਖੀਰ ਕੀਤੀ ਹੋਈ ਹੈ ਪਰ ਧੰਨ ਹਨ ਗੁਰੂ ਕਲਗੀਧਰ ਦੇ ਲਾਡਲੇ ਸਪੁੱਤਰ-ਸਪੁੱਤਰੀਆਂ, ਜਿਨ੍ਹਾਂ ਨੇ ਕੇਸਰੀ ਨਿਸ਼ਾਨ ਸਾਹਿਬ ਨੂੰ ਉ¤ਚਾ ਹੀ ਉ¤ਚਾ ਰੱਖਿਆ ਹੋਇਆ ਹੈ। 31 ਅਕਤੂਬਰ, 1984 ਨੂੰ ਭਾਈ ਬੇਅੰਤ ਸਿੰਘ ਨੇ ਸ਼ਹੀਦੀ ਜਾਮ ਪੀਤਾ ਅਤੇ 6 ਜਨਵਰੀ, 1989 ਨੂੰ ਕੌਮ ਦੇ ਮਹਾਨ ਸੂਰਬੀਰਾਂ ਭਾਈ ਸਤਵੰਤ ਸਿੰਘ ਤੇ ਭਾਈ ਕਿਹਰ ਸਿੰਘ ਨੇ ਤਿਹਾੜ ਜੇਲ੍ਹ ਵਿੱਚ ਹੱਸ-ਹੱਸ ਕੇ ਫਾਂਸੀ ਦੇ ਰੱਸਿਆਂ ਨੂੰ ਆਪਣੇ ਗਲੇ ਵਿੱਚ ਪਾ ਕੇ, ਖਾਲਿਸਤਾਨ ਦੇ ਨਿਸ਼ਾਨੇ ਨੂੰ ਹੋਰ ਵੀ ਪ੍ਰਪੱਕ ਕੀਤਾ।