
ਪਰਮਜੀਤ ਸਿੰਘ ਸਰਨਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਸਿੱਖ ਪ੍ਰਚਾਰਕ ਭਾਈ ਭੁਪਿੰਦਰ ਸਿੰਘ ਖਾਸੀ ਕਲਾਂ ਦੇ ਕਤਲ ਦੀ ਸੀ.ਬੀ.ਆਈ. ਤੋਂ ਜਾਂਚ ਕਰਾਉਣ ਤੋਂ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵਲੋਂ ਇਨਕਾਰ ਕੀਤੇ ਜਾਸ ਦੀ ਕਰੜੇ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਿਹਾ ਕਿ ਬਾਦਲ ਦੇ ਇਨਕਾਰ ਨੇ ਸਾਬਤ ਕਰ ਦਿੱਤਾ ਹੈ ਕਿ ਕਤਲ ਸਰਕਾਰੀ ਸਾਜਿਸ਼ ਤਹਿਤ ਕਰਵਾਇਆ ਗਿਆ ਹੈ।