ਦਿੱਲੀ ਦਰਬਾਰ (ਇੰਡੀਅਨ ਸਟੇਟ) ਵੱਲੋਂ ਸਿੱਖ ਸੰਸਥਾਵਾਂ, ਜਿਹਨਾਂ ਵਿਚ ਇਤਿਹਾਸਿਕ ਗੁਰਦੁਆਰਾ ਸਾਹਿਬਾਨ ਅਤੇ ਤਖਤ ਸਾਹਿਬਾਨ ਦੀਆਂ ਪ੍ਰਬੰਧਕ ਸੰਸਥਾਵਾਂ ਪ੍ਰਮੁੱਖ ਹਨ, ਉੱਤੇ ਇਕ ਗਿਣੀ ਮਿਥੀ ਸਾਜ਼ਿਸ਼ ਤਹਿਤ ਕਬਜ਼ਾ ਸਥਾਪਤ ਕੀਤਾ ਜਾ ਰਿਹਾ ਹੈ।
18 ਅਤੇ 19 ਪੋਹ 554 (ਨ.ਸ.) ਮੁਤਾਬਿਕ 2 ਅਤੇ 3 ਜਨਵਰੀ 2023 (ਈ.) ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਜੁਝਾਰੂ ਪੰਥਕ ਸਖਸ਼ੀਅਤਾਂ ਦੇ ਸੱਦੇ ਉੱਤੇ ਨੌਜਵਾਨ ਗੋਸ਼ਟਿ ਹੋਈ। ਇਸ ਗੋਸ਼ਟਿ ਵਿਚ ਪੰਜਾਬ ਅਤੇ ਪੰਥ ਦੀ ਸੇਵਾ ਵਿਚ ਸਰਗਰਮ ਨੌਜਵਾਨ ਜਥਿਆਂ ਦੇ ਨੁਮਾਇੰਦਆਂ ਨੇ ਸ਼ਮੂਲੀਅਤ ਕੀਤੀ।
ਪੰਥਕ ਸ਼ਖ਼ਸੀਅਤਾਂ ਭਾਈ ਦਲਜੀਤ ਸਿੰਘ, ਭਾਈ ਨਰਾਇਣ ਸਿੰਘ, ਭਾਈ ਰਜਿੰਦਰ ਸਿੰਘ ਮੁਗਲਵਾਲ, ਭਾਈ ਲਾਲ ਸਿੰਘ ਅਕਾਲਗੜ੍ਹ, ਭਾਈ ਭੁਪਿੰਦਰ ਸਿੰਘ ਭਲਵਾਨ, ਭਾਈ ਹਰਦੀਪ ਸਿੰਘ ਮਹਿਰਾਜ, ਭਾਈ ਸਤਨਾਮ ਸਿੰਘ ਖੰਡੇਵਾਲਾ, ਭਾਈ ਅਮਰੀਕ ਸਿੰਘ ਈਸੜੂ, ਭਾਈ ਸੁਖਦੇਵ ਸਿੰਘ ਡੋਡ, ਭਾਈ ਮਨਜੀਤ ਸਿੰਘ ਫਗਵਾੜਾ ਅਤੇ ਭਾਈ ਸਤਨਾਮ ਸਿੰਘ ਝੰਜੀਆਂ ਵੱਲੋਂ ਅੱਜ ਇਕ ਸਾਂਝਾ ਬਿਆਨ ਜਾਰੀ ਕਰਦਿਆਂ ਕਿਹਾ ਗਿਆ ਹੈ ਕਿ ਗੁਰੂ ਨਾਨਕ ਨਾਮ ਲੇਵਾ ਸੰਗਤ ਅਤੇ ਗੁਰੂ ਖਾਲਸਾ ਪੰਥ ਵੱਲੋਂ ਸੰਗਤੀ ਤੌਰ ’ਤੇ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਮਨਾਉਣ ਦੀ ਪਰੰਪਰਾ ਲੰਮੇ ਸਮੇਂ ਤੋਂ ਸਥਾਪਤ ਹੈ।
ਸਿੱਖ ਪਰੰਪਰਾ ਵਿੱਚ ਸਾਹਿਬਜ਼ਾਦਿਆਂ ਨੂੰ ‘ਬਾਬਾ’ ਕਹਿ ਕੇ ਸੰਬੋਧਨ ਹੋਇਆ ਜਾਂਦਾ ਹੈ, ਕਿਉਂਕਿ ਗੁਰੂ ਘਰ ਵਿੱਚ ਕਿਸੇ ਉੱਚੀ ਸ਼ਖ਼ਸੀਅਤ ਦੀ ਅਵਸਥਾ ਨੂੰ ਸਰੀਰ ਦੀ ਉਮਰ ਦੇ ਹਿਸਾਬ ਨਾਲ ਨਹੀਂ, ਸੁਰਤ ਦੇ ਉੱਚੇ ਸਫਰ ਦੇ ਪ੍ਰਸੰਗ ਵਿੱਚ ਵੇਖਿਆ ਜਾਂਦਾ ਹੈ। ‘ਬਾਬਾ’ ਦੀ ਸਥਾਪਤ ਅਤੇ ਨਿਆਰੀ ਪਰੰਪਰਾ ਨੂੰ ਸਰਕਾਰ ਵੱਲੋਂ ਆਪਣੇ ਤੌਰ ’ਤੇ ‘ਬਾਲ’ ਦੇ ਸੰਬੋਧਨ ਵਿੱਚ ਬਦਲਣਾ, ਮੋਦੀ-ਸ਼ਾਹ ਸਰਕਾਰ ਦੀ ਸਿੱਖ ਪਰੰਪਰਾ ਵਿੱਚ ਘੋਰ ਦਖਲਅੰਦਾਜ਼ੀ ਹੈ।
ਪੰਜਾਬ ਵਿਚ ਨਸ਼ਿਆਂ ਦੀ ਵੱਧ ਰਹੀ ਮਾਰ ਦੇ ਮਾਮਲੇ ਉੱਤੇ ਸਿਆਸੀ ਪਾਰਟੀਆਂ ਵੱਲੋਂ ਇੱਕ ਦੂਜੇ ਬਾਰੇ ਕੀਤੀ ਜਾ ਰਹੀ ਬਿਆਨਬਾਜ਼ੀ, ਦੂਸ਼ਣਬਾਜ਼ੀ ਅਤੇ ਇੰਡੀਆ ਦੀ ਪਾਰਲੀਮੈਂਟ ਵਿੱਚ ਕੀਤੇ ਜਾ ਰਹੇ ਭਾਸ਼ਣ ਗੰਭੀਰਤਾ ਤੋਂ ਸੱਖਣੀ ਫੋਕੀ ਬਿਆਨਬਾਜ਼ੀ ਹੈ, ਜਿਸ ਨਾਲ ਇਸ ਮਸਲੇ ਦਾ ਹੱਲ ਨਹੀਂ ਹੋ ਸਕਦਾ।
ਪੰਥਕ ਸਖਸ਼ੀਅਤਾਂ ਇਕ ਸਾਂਝਾ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਪ੍ਰਸ਼ਾਸ਼ਨ ਵੱਲੋਂ ਜਲੰਧਰ ਵਿੱਚ 1947 ਦੀ ਪੰਜਾਬ ਦੀ ਵੰਡ ਦੇ ਉਜਾੜੇ ਤੋਂ ਬਾਅਦ ਵੱਸੇ ਲੋਕਾਂ ਨੂੰ ਬਿਨਾਂ ਰਿਹਾਇਸ਼ੀ ਪ੍ਰਬੰਧ ਦਿੱਤਿਆਂ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਗੁਰੂ ਦਾ ਸ਼ਰੀਕ ਬਣਨ ਤੇ ਸ਼ਖ਼ਸੀ ਪੂਜਾ ਕਰਾਉਣ ਲਈ ਗਦੇਲਾ, ਕੁਰਸੀ ਜਾਂ ਬੈਂਚ ਲਾ ਕੇ ਬੈਠਣਾ ਮਨਮਤਿ ਹੈ। ਸਿੱਖ ਰਹਿਤ ਮਰਯਾਦਾ ਵਿੱਚ ਅਜਿਹਾ ਕਰਨ ਦੀ ਹੀ ਮਨਾਹੀ ਕੀਤੀ ਗਈ ਹੈ, ਪਰ ਕੋਈ ਵੀ ਸ਼ਰਧਾਲੂ ਸਿੱਖ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਰਾਬਰੀ ਤੇ ਨਿਰਾਦਰ ਕਰਨ ਦਾ ਹੀਆ ਹੀ ਨਹੀਂ ਕਰ ਸਕਦਾ।
ਜੁਝਾਰੂ ਪੰਥਕ ਸਖਸ਼ੀਅਤਾਂ ਨੇ ਇਕ ਸਾਂਝਾ ਬਿਆਨ ਜਾਰੀ ਕਰਕੇ ਕਿਹਾ ਹੈ ਕਿ “ਤਖਤ ਸਾਹਿਬਾਨ ਦੇ ਪ੍ਰਬੰਧ ਵਿਚ ਪੰਥਕ ਪੰਚ ਪ੍ਰਧਾਨੀ ਪ੍ਰਣਾਲੀ ਅਤੇ ਗੁਰਮਤਾ ਜੁਗਤ ਦੀ ਥਾਂ ਵੋਟ ਤੰਤਰ ਜਾਂ ਸਰਕਾਰੀ/ਕਨੂੰਨੀ ਦਖਲ-ਅੰਦਾਜੀ ਵਾਲੇ ਬੋਰਡਾਂ/ਕਮੇਟੀਆਂ ਦਾ ਪ੍ਰਬੰਧ ਤਖਤ ਸਾਹਿਬਾਨ ਦੀ ਮਾਣ-ਮਰਿਆਦਾ ਦੀ ਉਲੰਘਣਾ ਦਾ ਕਾਰਨ ਬਣ ਰਿਹਾ ਹੈ।
ਪੰਥਕ ਸੰਘਰਸ਼ ਵਿਚ ਸਰਗਰਮ ਰਹੀਆਂ ਜੁਝਾਰੂ ਸਖਸ਼ੀਅਤਾਂ ਭਾਈ ਰਜਿੰਦਰ ਸਿੰਘ ਮੁਗਲਵਾਲ, ਭਾਈ ਲਾਲ ਸਿੰਘ ਅਕਾਲਗੜ੍ਹ, ਭਾਈ ਦਲਜੀਤ ਸਿੰਘ ਬਿੱਟੂ, ਭਾਈ ਨਰਾਇਣ ਸਿੰਘ ਚੌੜਾ, ਭਾਈ ਭੁਪਿੰਦਰ ਸਿੰਘ ਭਲਵਾਨ, ਭਾਈ ਸਤਨਾਮ ਸਿੰਘ ਖੰਡੇਵਾਲਾ, ਭਾਈ ਸਤਨਾਮ ਸਿੰਘ ਝੰਜੀਆਂ, ਭਾਈ ਅਮਰੀਕ ਸਿੰਘ ਈਸੜੂ, ਭਾਈ ਸੁਖਦੇਵ ਸਿੰਘ ਡੋਡ ਅਤੇ ਭਾਈ ਮਨਜੀਤ ਸਿੰਘ ਫਗਵਾੜਾ ਵੱਲੋਂ ਅੱਜ ਮਿਤੀ 8 ਦਸੰਬਰ 2022 ਨੂੰ ਇਕ ਲਿਖਤੀ ਬਿਆਨ ਜਾਰੀ ਕੀਤਾ ਗਿਆ
ਸੁੱਚਾ ਸਿੰਘ ਲੰਗਾਹ ਨੂੰ ਤਨਖਾਹ ਲਾ ਕੇ ਖਾਲਸਾ ਪੰਥ ਵਿੱਚ ਸ਼ਾਮਲ ਕਰਨ ਦਾ ਫੈਸਲਾ ਗੁਰਮਤਿ ਜੁਗਤ ਅਨੁਸਾਰ ਢੁਕਵਾਂ ਨਹੀਂ ਹੈ, ਕਿਉਂਕਿ ਇਸ ਵਿਚ ਇਕ ਪੰਥ ਵਿਚੋਂ ਛੇਕੇ ਵਿਅਕਤੀ ਨੂੰ ਸਾਦੇ ਕੁਰਹਿਤੀਏ ਵਾਂਗ ਹੀ ਤਨਖਾਹ ਲਾ ਕੇ ਪੰਥ ਵਿਚ ਸ਼ਾਮਲ ਕਰਨ ਦਾ ਸਿਧਾਂਤ ਤੇ ਮਰਿਆਦਾ ਤੋਂ ਊਣਾ ਫੈਸਲਾ ਕੀਤਾ ਗਿਆ ਹੈ।
« Previous Page — Next Page »