Tag Archive "bhai-gurdeep-singh-bathinda"

ਖਾਲਿਸਤਾਨ ਬਣਨ ਤੇ ਬੇ-ਜਮੀਨੇ ਲੋਕਾਂ ਨੂੰ ਦਿੱਤੀ ਜਾਵੇਗੀ ਜਮੀਨ ਦੀ ਮਾਲਕੀ: ਮਾਨ

ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆ ਦੇ 69ਵੇਂ ਜਨਮ ਦਿਹਾੜੇ ਨੂੰ ਮਨਾਉਦੇ ਹੋਏ ਸ. ਸਿਮਰਨਜੀਤ ਸਿੰਘ ਮਾਨ ਨੇ ਫਤਹਿਗੜ੍ਹ ਸਾਹਿਬ ਦੀ ਧਰਤੀ ਤੇ ਭਰਵੇਂ ਇਕੱਠ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਖਾਲਿਸਤਾਨ ਬਣਨ ਤੇ ਉਸ ਵਿੱਚ ਰਹਿਣ ਵਾਲੇ ਗੈਰ-ਜਿੰਮੀਦਾਰ ਲੋਕਾਂ ਨੂੰ ਬਾਬਾ ਬੰਦਾ ਸਿੰਘ ਬਹਾਦਰ ਦੇ ਰਾਜ ਵਾਂਗ ਖ਼ਾਲਿਸਤਾਨ ਸਟੇਟ ਕਾਇਮ ਹੋਣ ਦੇ ਪਹਿਲੇ ਦਿਨ ਹੀ ਸਟੇਟ ਵੱਲੋ ਜਮੀਨਾਂ ਦੀ ਵੰਡ ਕਰਕੇ ਦੂਸਰਿਆ ਦੇ ਬਰਾਬਰ ਮਾਲਕ ਬਣਾਇਆ ਜਾਵੇਗਾ । ਤਾਂ ਕਿ ਖ਼ਾਲਿਸਤਾਨ ਸਟੇਟ ਦਾ ਕੋਈ ਵੀ ਨਿਵਾਸੀ ਜਮੀਨਾਂ-ਜ਼ਾਇਦਾਦਾਂ ਤੋ ਬਗੈਰ ਨਾ ਹੋਵੇ ਅਤੇ ਸਭਨਾਂ ਦੀ ਮਾਲੀ ਹਾਲਤ ਮਜ਼ਬੂਤ ਰਹੇ ।

ਸਰਬੱਤ ਖਾਲਸਾ ਸਮਾਗਮ ਦੇ ਆਗੂ ਭਾਈ ਗੁਰਦੀਪ ਸਿੰਘ ਹੋਏ ਰਿਹਾਅ, ਮਿਲੀ ਅੰਤ੍ਰਿਮ ਜ਼ਮਾਨਤ

ਸ਼੍ਰੋਮਣੀ ਅਕਾਲੀ ਦਲ ਸਾਂਝਾ ਦੇ ਆਗੂ ਅਤੇ ਸਰਬੱਤ ਖਾਲਸਾ(2015) ਦੇ ਪ੍ਰਬੰਧਕ ਗੁਰਦੀਪ ਸਿੰਘ ਬਠਿੰਡਾ ਅੱਜ ਸੰਗਰੂਰ ਜੇਲ ਵਿੱਚੋਂ ਰਿਹਾਅ ਹੋ ਗਏ ਹਨ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ੳੇਨ੍ਹਾਂ ਨੂੰ 17 ਫਰਵਰੀ ਤੱਕ ਅੰਤਰਿਮ ਜ਼ਮਾਨਤ ਦਿੱਤੀ ਹੈ।

ਹਾਈਕੋਰਟ ਨੇ ਭਾਈ ਮੋਹਕਮ ਸਿੰਘ ਅਤੇ ਭੁਪਿੰਦਰ ਸਿੰਘ ਚੀਮਾ ਯੂ ਐਸ ਏ ਨੂੰ ਦੇਸ਼-ਧਰੋਹ ਮਾਮਲੇ ’ਤੇ ਦਿਤੀ ਪੱਕੀ ਜਮਾਨਤ

ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਸ਼ੁਕਰਵਾਰ ਨੂੰ ਜਸਟਿਸ ਐਮ. ਐਮ. ਐਸ ਬੇਦੀ ਨੇ ਪਟੀਸ਼ਨਾਂ ’ਤੇ ਸੁਣਵਾਈ ਕਰਦਿਆਂ ਪੰਜਾਬ ਸਰਕਾਰ ਵਲੋਂ 107/151 ਅਤੇ ਦੇਸ਼ ਧਰੋਹ ਦੇ ਕੇਸਾਂ ’ਚ ਜ਼ੇਲ੍ਹਾਂ ’ਚ ਬੰਦ ਕੀਤੇ ਸਰਬੱਤ ਖਾਲਸਾ ਦੇ ਮੁੱਖ ਪ੍ਰਬੰਧਕਾਂ, ਬੁਲਾਰਿਆਂ ਅਤੇ ਥਾਪੇ ਜਥੇਦਾਰਾਂ ਵਿਚੋਂ ਲੁਧਿਆਣਾ ਜ਼ੇਲ੍ਹ ਬੰਦ ਕੀਤੇ ਭਾਈ ਮੋਹਕਮ ਸਿੰਘ ਅਤੇ ਗੁਰਦਾਸਪੁਰ ਜ਼ੇਲ੍ਹ ’ਚ ਬੰਦ ਭੁਪਿੰਦਰ ਸਿੰਘ ਚੀਮਾ ਯੂ ਐਸ ਏ ਦੀ ਪੱਕੀ ਜਮਾਨਤ ਕਰ ਦਿਤੀ ਹੈ ਅਤੇ ਭਾਈ ਗੁਰਦੀਪ ਸਿੰਘ ਬਠਿੰਡਾ ਨੂੰ ਸਿਹਤ ਖ਼ਰਾਬ ਹੋਣ ਕਾਰਨ ਕੱਚੀ ਜਮਾਨਤ ਮਿਲੀ ਹੈ।

ਭਾਈ ਗੁਰਦੀਪ ਸਿੰਘ ਬਠਿੰਡਾ ਨੂੰ ਪਟਿਆਲਾ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ, ਦੇਸ਼ ਧਰੋਹ ਦੇ ਕੇਸ ਵਿੱਚ ਜੇਲ ਵਿੱਚ ਸਨ ਬੰਦ

ਸੰਗਰੂਰ ਜੇਲ ਵਿੱਚ ਦੇਸ਼ ਧੋਰਹ ਦੇ ਦੋਸ਼ਾਂ ਅਧੀਨ ਨਜ਼ਰਬੰਦ ਅਕਾਲੀ ਦਲ ਸਾਂਝਾ ਦੇ ਆਗੂ ਭਾਈ ਗੁਰਦੀਪ ਸਿੰਘ ਬਠਿੰਡਾ ਨੂੰ ਸਿਹਤ ਦੀ ਹਾਲਤ ਗਭੀਰ ਹੋਣ ਕਾਰਣ ਪਟਿਆਲਾ ਦੇ ਰਾਜਿੰਦਰ ਹਸਪਤਾਲ ਦੇ ਐਮਰਜੈਂਸੀ ਵਾਰਡ ਵਿੱਚ ਦਾਖਲ ਕੀਤਾ ਗਿਆ ਹੈ।

ਦੇਸ਼ ਧਰੋਹ ਦੇ ਦੋਸ਼ਾਂ ਅਧੀਨ ਨਜ਼ਰਬੰਦ ਸਰਬੱਤ ਖਾਲਸਾ ਦੇ ਪ੍ਰਬੰਧਕਾਂ ਦੀ ਜ਼ਮਾਨਤ ਹੋਈ ਰੱਦ

ਪਿਛਲੇ ਦਿਨੀ ਨੇੜਲੇ ਪਿੰਡ ਚੱਬਾ ਵਿੱਚ ਹੋਏ ਸਰਬੱਤ ਖਾਲਸਾ (2015) ਦੇ ਪੁਲਿਸ ਵੱਲੋਂ ਦੇਸ਼ ਧਰੋਹ ਦੇ ਦੋਸ਼ਾਂ ਅਧੀਨ ਗ੍ਰਿਫਤਾਰ ਕੀਤੇ ਪ੍ਰਬੰਧਕਾਂ ਦੀ ਜ਼ਮਾਨਤ ਇੱਕ ਸਥਾਨਿਕ ਅਦਾਲਤ ਨੇ ਰੱਦ ਕਰ ਦਿੱਤੀ ਹੈ।ਕਿ ਚਾਟੀਵਿੰਡ ਥਾਣੇ ਦੀ ਪੁਲੀਸ ਵਲੋਂ ਸਰਬੱਤ ਖਾਲਸਾ ਦੇ ਪ੍ਰਬੰਧਕਾਂ ਵਿਚ ਸ਼ਾਮਲ 20 ਵਿਅਕਤੀਆਂ ਖਿਲਾਫ਼ ਦੇਸ਼ ਧਰੋਹ ਦਾ ਮਾਮਲਾ ਦਰਜ ਕੀਤਾ ਗਿਆ ਸੀ ਜਿਸ ਤਹਿਤ ਵਧੇਰੇ ਸਿੱਖ ਆਗੂਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਇਨ੍ਹਾਂ ਵਿਚ ਪਰਵਾਸੀ ਸਿੱਖ ਵੀ ਸ਼ਾਮਲ ਹਨ।

ਸਰਬੱਤ ਖਾਲਸਾ ਦੇ ਮਤਿਆਂ ਵਿੱਚ ਖਾਲਿਸਤਾਨ ਦਾ ਕੋਈ ਮਤਾ ਨਹੀਂ ਸੀ- ਗੁਰਦੀਪ ਸਿੰਘ ਬਠਿੰਡਾ

ਬਠਿੰਡਾ: ਧਾਰਾ 107/151 ਦੇ ਤਹਿਤ ਗ੍ਰਿਫਤਾਰ ਕੀਤੇ ਗਏ ਯੁਨਾਈਟਿਡ ਅਕਾਲੀ ਦਲ ਦੇ ਜਨਰਲ ਸਕੱਤਰ ਭਾਈ ਗੁਰਦੀਪ ਸਿੰਘ ਬਠਿੰਡਾ ਨੂੰ ਕੱਲ੍ਹ ਐਸ.ਡੀ.ਐਮ ਬਠਿੰਡਾ ਦੀ ਅਦਾਲਤ ਵਿੱਚ ਪੇਸ਼ੀ ਲਈ ਲਿਆਂਦਾ ਗਿਆ। ਐਸ.ਡੀ.ਐਮ ਅਨਮੋਲ ਸਿੰਘ ਧਾਲੀਵਾਲ ਵੱਲੋਂ ਇਸ ਕੇਸ ਵਿੱਚੋਂ ਭਾਈ ਬਠਿੰਡਾ ਨੂੰ ਬਰੀ ਕਰ ਦਿੱਤਾ ਗਿਆ ਹੈ।

ਭਾਈ ਜਸਕਰਨ ਸਿੰਘ ਕਾਹਨ ਸਿੰਘਵਾਲਾ, ਭਾਈ ਗੁਰਦੀਪ ਸਿੰਘ ਬਠਿੰਡਾ ਤੇ ਭਾਈ ਸਤਿਨਾਮ ਸਿੰਘ ਮਨਾਂਵਾ ਦੋ ਦਿਨਾ ਪੁਲਿਸ ਰਿਮਾਂਡ ‘ਤੇ

ਸਰਬੱਤ ਖਾਲਸਾ ਦੇ ਆਯੋਜਿਕਾਂ ‘ਤੇ ਪੰਜਾਬ ਦੀ ਬਾਦਲ ਸਰਕਾਰ ਵੱਲੋਂ ਦੇਸ਼ ਧੋਰਹ ਦੇ ਦਰਜ਼ ਮਾਮਲੇ ਵਿੱਚ ਅੱਜ 5.30 ਸ਼ਾਮ ਨੂੰ ਸ੍ਰ ਜਸਕਰਨ ਸਿੰਘ ਕਾਹਨ ਸਿੰਘਵਾਲਾ, ਭਾਈ ਗੁਰਦੀਪ ਸਿੰਘ ਬਠਿੰਡਾ ਤੇ ਭਾਈ ਸਤਿਨਾਮ ਸਿੰਘ ਮਨਾਂਵਾ ਨੂੰ ਜੱਜ ਸਿਮਰਨ ਕੌਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ।

ਸਰਬੱਤ ਖਾਲਸਾ ਵੱਲੋਂ ਥਾਪੇ ਗਏ ਜਥੇਦਾਰ ਅਤੇ ਸਿੱਖ ਆਗੂ ਗ੍ਰਿਫਤਾਰ ਕਰਕੇ ਵੱਖ ਵੱਖ ਜੇਲ ਭੇਜੇ

ਸਿਮਰਨਜੀਤ ਸਿੰਘ ਮਾਨ ਨੂੰ ਕੀਤਾ ਗਿਆ ਰਿਹਾਅ ਅੰਮ੍ਰਿਤਸਰ ਸਾਹਿਬ: ਸਰਬੱਤ ਖਾਲਸਾ ਸਮਾਗਮ ਵਿੱਚ ਚੁਣੇ ਗਏ ਜਥੇਦਾਰਾਂ ਅਤੇ ਸਮਾਗਮ ਦੇ ਸੰਚਾਲਕਾਂ ਨੂੰ ਪੰਜਾਬ ਪੁਲਿਸ ਵੱਲੋਂ ਗ੍ਰਿਫਤਾਰ ਕਰਕੇ ਵੱਖ ਵੱਖ ਜੇਲਾਂ ਵਿੱਚ ਨਿਆਇਕ ਹਿਰਾਸਤ ਤੇ ਭੇਜ ਦਿੱਤਾ ਗਿਆ ਹੈਅਕਾਲ ਤਖ਼ਤ ਸਾਹਿਬ ਦੇ ਨਵੇਂ ਥਾਪੇ ਗਏ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੂੰ ਬੀਤੇ ਦਿਨ ਅੰਮ੍ਰਿਤਸਰ ਸਾਹਿਬ ਦੇ ਕਮਿਸ਼ਨਰ ਕੋਲ ਪੇਸ਼ ਕੀਤਾ ਗਿਆ ਤੇ ਕਮਿਸ਼ਨਰ ਵੱਲੋਂ ਉਨ੍ਹਾਂ ਨੂੰ ਭਾਈ ਸਿਕੰਦਰ ਸਿੰਘ ਵਰਾਣਾ ਸਮੇਤ 23 ਨਵੰਬਰ ਤੱਕ ਨਿਆਇਕ ਹਿਰਾਸਤ ਵਿੱਚ ਨਾਭਾ ਜੇਲ ਭੇਜ ਦਿੱਤਾ ਗਿਆ ਹੈ।ਉਨ੍ਹਾਂ ਨਾਲ ਹਿਰਾਸਤ ਵਿੱਚ ਲਏ ਗਏ ਭਾਈ ਸਤਨਾਮ ਸਿੰਘ ਮਨਾਵਾਂ ਨੂੰ ਪਠਾਨਕੋਟ ਜੇਲ ਅਤੇ ਭਾਈ ਜਸਕਰਨ ਸਿੰਘ ਕਾਹਨਸਿੰਘ ਵਾਲਾ ਨੂੰ ਰੋਪੜ ਜੇਲ ਭੇਜਿਆ ਗਿਆ ਹੈ।

« Previous Page