
ਖਾਲਿਸਤਾਨ ਐਲਾਨਨਾਮੇ ਦੀ 37ਵੀਂ ਵਰ੍ਹੇਗੰਢ ਮਨਾਉਂਦਿਆਂ ਦਲ ਖ਼ਾਲਸਾ ਨੇ ਜਮਹੂਰੀ ਅਤੇ ਸ਼ਾਂਤਮਈ ਢੰਗ-ਤਰੀਕਿਆਂ ਨਾਲ ਖਾਲਿਸਤਾਨ ਦੇ ਟੀਚੇ ਦੀ ਪ੍ਰਾਪਤੀ ਲਈ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਉਹ ਪੰਜਾਬ ਦੇ ਸਾਰੇ ਧਰਮਾਂ ਅਤੇ ਵਰਗਾਂ ਦੇ ਲੋਕਾਂ ਨੂੰ ਨਾਲ ਲੈ ਕੇ ਚੱਲਣ ਲਈ ਪ੍ਰਤੀਬੱਧ ਹਨ।
ਬੀਤੇ ਦਿਨੀਂ ਸਿੱਖ ਸ਼ਖਸੀਅਤਾਂ ਅਤੇ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ, ਦਲ ਖਾਲਸਾ ਨੇ ਸਰਕਾਰ-ਏ-ਖਾਲਸਾ ਦਾ ਪਰਚਮ ਲਹਿਰਾਇਆ। ਤਖਤ ਕੇਸਗੜ੍ਹ ਸਾਹਿਬ ਦੀਆ ਬਰੂਹਾਂ 'ਤੇ ਖੁੱਲ੍ਹੇ ਮੈਦਾਨ ਦੇ ਵਿੱਚ ਸਿੱਖ ਰਾਜ ਦਾ ਝੰਡਾ ਝੁਲਾਇਆ ਗਿਆ
ਦਲ ਖਾਲਸਾ ਨੇ ਕਿਸਾਨ ਸੰਗਠਨਾਂ ਵੱਲੋਂ ਲੋਹੜੀ ਅਤੇ 26 ਜਨਵਰੀ ਮੌਕੇ ਦਿੱਤੇ ਵਿਰੋਧ ਪ੍ਰੋਗਰਾਮਾਂ ਦਾ ਸਮਰਥਨ ਕਰਦਿਆਂ ਐਲਾਨ ਕੀਤਾ ਕਿ ਉਹਨਾਂ ਦੇ ਕਾਰਜ-ਕਰਤਾ ਲੋਹੜੀ ਵਾਲੇ ਦਿਨ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜਣਗੇ ਅਤੇ 26 ਨੂੰ ਦਿੱਲੀ ਵਿਖੇ ਹੋਣ ਵਾਲੀ ਟਰੈਕਟਰ ਮਾਰਚ ਵਿੱਚ ਹਿੱਸਾ ਲੈ
ਸਿੱਖ ਜਥੇਬੰਦੀਆਂ ਵਲੋਂ 15 ਅਗਸਤ ਨੂੰ “ਕਾਲਾ ਦਿਵਸ” ਮਨਾਉਦਿਆਂ ਵੱਖ-ਵੱਖ ਪੰਜਾਬ ਦੇ ਸ਼ਹਿਰਾਂ ਵਿੱਚ ਵਿਖਾਵੇ ਕੀਤੇ ਗਏ ਜਿਸ ਤਹਿਤ ਨਵਾਂਸ਼ਹਿਰ ਦੇ ਗੁਰਦੁਆਰਾ ਸਿੰਘ ਸਭਾ ਚੌਂਕ ਵਿਚ ਕਾਲੇ ਝੰਡੇ ਅਤੇ ਬੈਨਰ ਲੈ ਕੇ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਦਲ ਖਾਲਸਾ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂਆਂ ਨੇ ਕਿਹਾ ਕਿ “15 ਅਗਸਤ ਨੂੰ ਭਾਵੇਂ ਦੇਸ਼ ਆਜ਼ਾਦ ਹੋ ਗਿਆ ਸੀ ਪਰ ਸਿੱਖ ਇੱਕ ਗੁਲਾਮੀ ਚੋ ਨਿੱਕਲ ਕੇ ਦੂਜੀ ਗੁਲਾਮੀ ਹੇਠ ਆ ਗਏ”।
ਦਲ ਖਾਲਸਾ ਦੇ ਸਿਰਮੌਰ ਆਗੂ ਭਾਈ ਗਜਿੰਦਰ ਸਿੰਘ ਦੀ ਸੁਪਤਨੀ ਬੀਬੀ ਮਨਜੀਤ ਕੌਰ ਦੀ ਯਾਦ ਵਿਚ ਦਰਬਾਰ ਸਾਹਿਬ ਕੰਪਲੈਕਸ ਵਿਚ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਅੱਜ ਅਖੰਡ ਪਾਠ ਦੇ ਭੋਗ ਪਾਏ ਗਏ ਜਿਥੇ ਵੱਡੀ ਗਿਣਤੀ ਵਿਚ ਸਿੱਖ ਆਗੂਆਂ ਨੇ ਬੀਬੀ ਜੀ ਨੂੰ ਸ਼ਰਧਾ ਦੇ ਫੁੱਲ਼ ਭੇਂਟ ਕੀਤੇ।
ਦਲ ਖਾਲਸਾ ਵਲੋਂ ਪਿਛਲ਼ੇ ਤਿੰਨ ਦਹਾਕਿਆਂ ਦੌਰਾਨ ਜਬਰੀ ਲਾਪਤਾ ਕੀਤੇ ਨੌਜਵਾਨਾਂ, ਝੂਠੇ ਪੁਲਿਸ ਮੁਕਾਬਲਿਆਂ ਅਤੇ ਰੋਸ ਪ੍ਰਦਰਸ਼ਨ ਦੌਰਾਨ ਪੁਲਿਸ ਦੀਆਂ ਗੋਲੀਆਂ ਨਾਲ ਮਾਰੇ ਗਏ ਸਿੰਘ-ਸਿੰਘਣੀਆਂ ਦੀ ਯਾਦ ਵਿੱਚ ਬਠਿੰਡਾ ਵਿਖੇ ਰੋਸ ਮਾਰਚ ਕੀਤਾ ਗਿਆ।
ਵੱਖ-ਵੱਖ ਸਿੱਖ ਜਥੇਬੰਦੀਆਂ ਤੇ ਸਿਆਸੀ ਧਿਰਾਂ ਦੇ ਆਗੂਆਂ ਨੇ ਬੀਤੇ ਕੱਲ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਨਾਲ ਮੁਲਾਕਾਤ ਕਰਕੇ ਮੰਗ ਕੀਤੀ ਕਿ ਬੇਅਦਬੀ ਤੇ ਸਾਕਾ ਬਹਿਬਲ ਕਲਾਂ ਵਿਚ ਪੁਲਸ ਵਲੋਂ ਕਤਲ ਕੀਤੇ ਦੋ ਸਿਖਾਂ ਦੇ ਕੇਸ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਅਤੇ ਤਤਕਾਲੀ ਪੁਲੀਸ ਮੁਖੀ ਸੁਮੇਧ ਸੈਣੀ ਦਾ ਨਾਂ ਸਾਹਮਣੇ ਆਉਣ ’ਤੇ ਉਨ੍ਹਾਂ ਵਿਰੁੱਧ ਕੇਸ ਦਰਜ ਕਰ ਕੇ ਉਹਨਾਂ ਨੂੰ ਗ੍ਰਿਫਤਾਰ ਕੀਤਾ ਜਾਵੇ।
2015 ਵਿੱਚ ਹੋਏ ਸਰਬੱਤ ਖਾਲਸਾ ਵਿੱਚ ਚੁਣੇ ਗਏ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਭਾਈ ਧਿਆਨ ਸਿੰਘ ਮੰਡ ਅਤੇ ਸਿੱਖ ਜਥੇਬੰਦੀਆਂ ਵਲੋਂ ਜਿਨ੍ਹਾ ਤਿੰਨ ਮੰਗਾਂ ਨੂੰ ਲੈ ਕੇ 1 ਜੂਨ ਤੋਂ ਬਰਗਾੜੀ ਵਿਖੇ ਮੋਰਚਾ ਸ਼ੁਰੂ ਕੀਤਾ ਗਿਆ ਸੀ ਉਹਨਾਂ ਮੰਗਾਂ ਵਿੱਚ ਇੱਕ ਮੰਗ ਇਹ ਵੀ ਹੈ ਕਿ ਦੋਹਾਂ ਸਿੰਘਾਂ ਦੇ ਕਾਤਲ ਪੁਲਸੀਆਂ ਅਤੇ ਸੰਬੰਧਿਤ ਜਿੰਮੇਵਾਰ ਬੰਦਿਆਂ ਨੂੰ ਸਜਾਵਾਂ ਦਿੱਤੀਆਂ ਜਾਣ ।
ਮੂਲ ਨਿਵਾਸੀ ਭਾਰਤੀਆਂ ਨੂੰ ਬ੍ਰਾਹਮਣਵਾਦੀ ਤਾਕਤਾਂ ਦੀ ਸਮਾਜ ਵੰਡ ਘਾੜਤ ਮਨੁ ਸਮ੍ਰਿਤੀ ਦੇ ਜਾਲਮ ਫੰਦੇ ਚੋਂ ਅਜਾਦ ਕਰਾਉਣ ਲਈ ਅੱਜ ਖਾਲਸੇ ਦੀ ਜਨਮ ਭੂਮੀ ਅਨੰਦਪੁਰ ਸਾਹਿਬ ਦੀ ਪਾਵਨ ਧਰਤ ਪ੍ਰੀਵਰਤਣ ਯਾਤਰਾ ਦੀ ਸ਼ੁਰੂਆਤ ਹੋਈ ।
ਅੰਮ੍ਰਿਤਸਰ: ਦਲ ਖਾਲਸਾ ਨੇ ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਵਲੋਂ 3 ਅਕਤੂਬਰ ਨੂੰ ਆਪਣੀ ਭਾਰਤ ਫੇਰੀ ਦੌਰਾਨ ਦਰਬਾਰ ਸਾਹਿਬ ਦਰਸ਼ਨਾਂ ਲਈ ਆਉਣ ਦੇ ਫੈਸਲੇ ਉਤੇ ...
Next Page »