Tag Archive "bhai-harpal-singh-cheema-dal-khalsa"

ਬਸਤੀਵਾਦੀ ਕਾਨੂੰਨਾਂ ਰਾਂਹੀ ਸੰਘਰਸ਼ੀਲ ਲੋਕਾਂ ਦੀ ਆਵਾਜ਼ ਅਤੇ ਹੱਕ ਕੁਚਲਣ ਵਾਲਾ ਭਾਰਤੀ ਲੋਕਤੰਤਰ ਫਰਜ਼ੀ ਅਤੇ ਫੇਲ : ਦਲ ਖਾਲਸਾ

26 ਜਨਵਰੀ ਨੂੰ ਵਿਸਾਹਘਾਤ ਦਿਹਾੜੇ ਵਜੋਂ ਮਨਾਉਦਿਆਂ, ਦਲ ਖਾਲਸਾ ਨੇ ਦੋਸ਼ ਲਾਇਆ ਕਿ ਜਿਹੜਾ (ਭਾਰਤ) ਲੋਕਤੰਤਰ ਆਪਣੇ ਲੋਕਾਂ ਨੂੰ ਸਵੈ-ਨਿਰਣੇ ਦਾ ਹੱਕ ਦੇਣ ਤੋਂ ਇਨਕਾਰੀ ਹੋਵੇ ਅਤੇ ਲੋਕਾਂ ਦੇ ਵੱਖਰੇ ਵਿਚਾਰਾਂ ਨੂੰ ਕੁਚਲਣ ਲਈ ਬਸਤੀਵਾਦੀ ਕਾਨੂੰਨਾਂ ਦਾ ਸਹਾਰਾ ਲਵੇ, ਉਹ ਫਰਜ਼ੀ ਅਤੇ ਫੇਲ ਲੋਕਤੰਤਰ ਹੈ।

ਦਲ ਖਾਲਸਾ ਵਲੋਂ ਸੰਵਿਧਾਨਕ ਗ਼ੁਲਾਮੀ, ਬੇਇੰਸਾਫੀਆਂ ਅਤੇ ਵਧੀਕੀਆਂ ਵਿਰੁੱਧ ਮੁਜ਼ਾਹਰਾ 26 ਜਨਵਰੀ ਨੂੰ ਮਾਨਸਾ ਵਿਖੇ

ਭਾਰਤੀ ਗਣਤੰਤਰ ਦਿਵਸ ਨੂੰ ਸੰਵਿਧਾਨਕ ਗ਼ੁਲਾਮੀ ਅਤੇ ਵਿਸ਼ਵਾਸਘਾਤ ਦਿਹਾੜਾ ਵਜੋਂ ਮਨਾਉਣ ਦਾ ਸੱਦਾ ਦੇਦਿੰਆਂ, ਦਲ ਖਾਲਸਾ ਨੇ ਮਾਨਸਾ ਵਿਖੇ 26 ਜਨਵਰੀ ਨੂੰ ਰੋਹ-ਭਰਿਆ ਮੁਜ਼ਾਹਰਾ ਕਰਨ ਦਾ ਐਲਾਨ ਕੀਤਾ ਹੈ।

ਭਾਰਤ ਸਰਕਾਰ ਹੈਂਕੜ ਛੱਡੇ, ਐਮਨੇਸਟੀ ਇੰਟਰਨੈਸ਼ਨਲ ਅਤੇ ਸੰਯੁਕਤ ਰਾਸ਼ਟਰ ਕਮਿਸ਼ਨ ਨੂੰ ਪੰਜਾਬ ਅੰਦਰ ਮਨੁੱਖੀ ਅਧਿਕਾਰਾਂ ਦੇ ਘਾਣ ਦੀ ਜਾਂਚ ਕਰਨ ਦੇਵੇ

ਦਲ ਖ਼ਾਲਸਾ ਨੇ ਭਾਰਤ ਸਰਕਾਰ ਨੂੰ ਕਸੂਤੀ ਸਥਿਤੀ ਵਿੱਚ ਪਾਉਂਦਿਆਂ ਕਿਹਾ ਕਿ ਭਾਰਤ ਸਰਕਾਰ ਜੇਕਰ ਝੂਠ ਨਹੀਂ ਬੋਲ ਰਹੀ ਤਾਂ ਉਹ ਐਮਨੇਸਟੀ ਇੰਟਰਨੈਸ਼ਨਲ ਅਤੇ ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਕਮਿਸ਼ਨ ਨੂੰ ਪੰਜਾਬ ਅੰਦਰ ਲਗਾਤਾਰ ਹੋ ਰਹੇ ਮਨੁੱਖੀ ਅਧਿਕਾਰਾਂ ਦੇ ਘਾਣ ਸਬੰਧੀ ਸ਼ਿਕਾਇਤਾਂ ਦੀ ਜਾਂਚ ਕਰਨ ਦੀ ਇਜਾਜ਼ਤ ਦੇਵੇ।

ਗ਼ੈਰ-ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਦੇ ਪੰਜਾਬ ‘ਚ ਦਰਜ਼ ਕੇਸਾਂ ਸਬੰਧੀ ਦਸਤਾਵੇਜ਼ ਜਾਰੀ

ਕੌਮਾਂਤਰੀ ਮਨੁੱਖੀ ਅਧਿਕਾਰ ਦਿਹਾੜੇ (10 ਦਸੰਬਰ) ਨੂੰ ਸਮਰਪਤ ਇਕ ਵਿਚਾਰ ਚਰਚਾ ਅੱਜ (9 ਦਸੰਬਰ) ਚੰਡੀਗੜ੍ਹ ਦੇ ਕਿਸਾਨ ਭਵਨ 'ਚ ਕਰਵਾਈ ਗਈ।

ਸਿੱਖ ਨੌਜਵਾਨਾਂ ਦੀਆਂ ਗ੍ਰਿਫਤਾਰੀਆਂ ਅਤੇ ਹਰਪਾਲ ਸਿੰਘ ਚੀਮਾ ਦਾ ਪਾਸਪੋਰਟ ਜਬਤ ਕਰਨਾ ਸਿੱਖ ਵਿਰੋਧੀ ਲਾਬੀ ਦੀ ਬੌਖਲਾਹਟ ਦਾ ਹਿੱਸਾ: ਯੁਨਾਇਟਿਡ ਖ਼ਾਲਸਾ ਦਲ ਯੂ.ਕੇ.

ਸੰਯੁਕਤ ਰਾਸ਼ਟਰ ਦੇ ਸੱਦੇ 'ਤੇ ਥਾਈਲੈਂਡ ਵਿਖੇ 'ਸਾਊਥ ਏਸ਼ੀਆ ਵਿੱਚ ਨਸਲਕੁਸ਼ੀ ਦੀ ਰੋਕਥਾਮ ਵਿੱਚ ਧਾਰਮਿਕ ਆਗੂਆਂ ਦੇ ਰੋਲ' ਬਾਰੇ ਹੋਏ ਸਮਾਗਮ ਤੋਂ ਵਾਪਸ ਆਉਂਦੇ ਸਾਰ ਭਾਰਤੀ ਅਧਿਕਾਰੀਆਂ ਵਲੋਂ ਦਲ ਖਾਲਸਾ ਦੇ ਮੁਖੀ ਭਾਈ ਹਰਪਾਲ ਸਿੰਘ ਚੀਮਾ ਦਾ ਪਾਸਪੋਰਟ ਜ਼ਬਤ ਕਰ ਲੈਣਾ ਸਿੱਖਾਂ ਸਮੇਤ ਸਮੂਹ ਘੱਟ ਗਿਣਤੀ ਕੌਮਾਂ ਨੂੰ ਗੁਲਾਮੀ ਦਾ ਅਹਿਸਾਸ ਕਰਵਾਉਣ ਦਾ ਹੀ ਇੱਕ ਹਿੱਸਾ ਸਮਝਿਆ ਜਾ ਸਕਦਾ ਹੈ। ਭਾਰਤ ਸਰਕਾਰ ਦੇ ਇਸ ਪੱਖਪਾਤੀ ਅਤੇ ਫਿਰਕਾਪ੍ਰਸਤੀ ਦੀ ਭਾਵਨਾ ਨਾਲ ਨਾਲ ਲਬਰੇਜ਼ ਵਤੀਰੇ ਦੀ ਯੂਨਾਈਟਿਡ ਖਾਲਸਾ ਦਲ ਯੂਕੇ. ਵਲੋਂ ਸਖਤ ਨਿਖੇਧੀ ਕੀਤੀ ਗਈ ਹੈ। ਦਲ ਦੇ ਪ੍ਰਧਾਨ ਭਾਈ ਨਿਰਮਲ ਸਿੰਘ ਸੰਧੂ ਅਤੇ ਭਾਈ ਲਵਸ਼ਿੰਦਰ ਸਿੰਘ ਡੱਲੇਵਾਲ ਨੇ ਜਾਰੀ ਪ੍ਰੈਸ ਬਿਆਨ 'ਚ ਕਿਹਾ ਕਿ ਖਾਲਿਸਤਾਨ ਸਾਡਾ ਜਨਮ ਸਿੱਧ ਅਧਿਕਾਰ ਹੈ।

ਥਾਈਲੈਂਡ ਤੋਂ ਪਰਤੇ ਦਲ ਖਾਲਸਾ ਪ੍ਰਧਾਨ ਹਰਪਾਲ ਸਿੰਘ ਚੀਮਾ ਦਾ ਦਿੱਲੀ ਹਵਾਈ ਅੱਡੇ ‘ਤੇ ਪਾਸਪੋਰਟ ਜ਼ਬਤ

ਦਲ ਖਾਲਸਾ ਦੇ ਪ੍ਰਧਾਨ ਹਰਪਾਲ ਸਿੰਘ ਚੀਮਾ ਨੂੰ ਦਿੱਲੀ ਹਵਾਈ ਅੱਡੇ 'ਤੇ ਰੋਕ ਕੇ ਉਹਨਾਂ ਦਾ ਪਾਸਪੋਰਟ ਜਬਤ ਕਰ ਲਿਆ ਗਿਆ ਹੈ। ਉਹ ਯੂ.ਐਨ.ਓ ਵਲੋਂ 29 ਤੇ 30 ਨਵੰਬਰ ਨੂੰ ਥਾਈਲੈਂਡ ਵਿਖੇ ਸਾਊਥ ਏਸ਼ੀਆ ਵਿੱਚ ਨਸਲਕੁਸ਼ੀ ਦੀ ਰੋਕਥਾਮ ਵਿੱਚ ਧਾਰਮਿਕ ਆਗੂਆਂ ਦਾ ਰੋਲ ਵਿਸ਼ੇ 'ਤੇ ਕਰਵਾਏ ਗਏ ਸਮਾਗਮ ਵਿੱਚ ਹਿੱਸਾ ਲੈ ਕੇ ਪਰਤ ਰਹੇ ਸਨ।

ਰਿਮਾਂਡ ਖਤਮ ਹੋਣ ‘ਤੇ ਜਗਤਾਰ ਸਿੰਘ, ਹਰਮਿੰਦਰ ਸਿੰਘ ਮਿੰਟੂ, ਧਰਮਿੰਦਰ ਸਿੰਘ ਗੁਗਨੀ ਨੂੰ ਭੇਜਿਆ ਜੇਲ੍ਹ

ਸਕੌਟਲੈਂਡ / ਇੰਗਲੈਂਡ ਦੇ ਨਾਗਰਿਕ ਜਗਤਾਰ ਸਿੰਘ ਜੌਹਲ ਉਰਫ ਜੱਗੀ ਨੂੰ ਅੱਜ (17 ਨਵੰਬਰ, 2017) ਬਾਘਾਪੁਰਾਣਾ ਅਦਾਲਤ 'ਚ ਪੇਸ਼ ਕੀਤਾ ਗਿਆ। ਜਿਥੇ ਰਿਮਾਂਡ ਖਤਮ ਹੋਣ 'ਤੇ ਉਸਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ 'ਚ ਜੇਲ੍ਹ ਭੇਜ ਦਿੱਤਾ ਗਿਆ। ਉਹ ਪਿਛਲੇ 13 ਦਿਨਾਂ ਤੋਂ ਪੁਲਿਸ ਰਿਮਾਂਡ 'ਤੇ ਸੀ, ਉਸਨੂੰ ਮੋਗਾ ਪੁਲਿਸ ਨੇ 4 ਨਵੰਬਰ ਨੂੰ ਉਸ ਵੇਲੇ ਚੁੱਕਿਆ ਸੀ ਜਦੋਂ ਉਹ ਆਪਣੀ ਪਤਨੀ ਅਤੇ ਭੈਣ ਨਾਲ ਜਲੰਧਰ ਦੇ ਰਾਮਾ ਮੰਡੀ ਇਲਾਕੇ 'ਚ ਸੀ।

ਪੱਖਪਾਤੀ ਸਿਸਟਮ ਅਤੇ ਪੁਲਿਸ ਦੇ ਰਾਜਨੀਤੀਕਰਨ ਕਾਰਨ ‘ਪਕੋਕਾ’ ਦੀ ਵੀ ਦੁਰਵਰਤੋਂ ਹੋਵੇਗੀ: ਦਲ ਖਾਲਸਾ

ਦਲ ਖਾਲਸਾ ਨੇ ਪੰਜਾਬ ਅੰਦਰ ਸੰਗਠਿਤ ਹਿੰਸਾ ਤੇ ਗੈਂਗਸਟਾਰ ਵਾਰ ਦੀ ਰੋਕਥਾਮ ਲਈ ਪੰਜਾਬ ਸਰਕਾਰ ਵਲੋਂ ਬਣਾਏ ਜਾ ਰਹੇ ਨਵੇਂ ਪਕੋਕਾ ਕਾਨੂੰਨ 'ਤੇ ਚਿੰਤਾ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਪੱਖਪਾਤੀ ਸਿਸਟਮ ਅਤੇ ਪੁਲਿਸ ਦੇ ਰਾਜਨੀਤੀਕਰਨ ਕਾਰਨ

ਦਲ ਖਾਲਸਾ ਵਲੋਂ ਸੰਯੁਕਤ ਰਾਸ਼ਟਰ ਨੂੰ 1984 ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾ ਦੇਣ ਦੀ ਕੀਤੀ ਗਈ ਅਪੀਲ

ਦਲ ਖਾਲਸਾ ਨੇ 33 ਵਰ੍ਹੇ ਪਹਿਲਾਂ ਭਾਰਤੀ ਹੁਕਮਰਾਨਾਂ ਅਤੇ ਕਾਂਗਰਸ ਆਗੂਆਂ ਦੀ ਸਰਪ੍ਰਸਤੀ ਹੇਠ ਹੋਏ ਸਿੱਖਾਂ ਦੇ ਕਤਲੇਆਮ ਲਈ ਭਾਰਤੀ ਨਿਜ਼ਾਮ ਨੂੰ ਦੋਸ਼ੀ ਠਹਿਰਾਇਆ ਹੈ ਅਤੇ ਸੰਯੁਕਤ ਰਾਸ਼ਟਰ ਤੋਂ ਮੰਗ ਕੀਤੀ ਹੈ ਜਿਸ ਤਰ੍ਹਾਂ ਉਸਨੇ ਸ੍ਰੀਲੰਕਾ ਵਿਚ ਹੋਏ ਕਤਲੇਆਮ ਬਾਰੇ ਮਤਾ ਪਾਸ ਕਰਕੇ ਸ੍ਰੀਲੰਕਾ ਸਰਕਾਰ ਨੂੰ ਕੌਮਾਂਤਰੀ ਕਟਹਿਰੇ ਵਿਚ ਖੜ੍ਹਾ ਕੀਤਾ ਹੈ ਉਸੇ ਤਰਜ਼ 'ਤੇ ਨਵੰਬਰ 1984 ਵਿਚ ਹੋਏ ਸਿੱਖਾਂ ਦੇ ਕਤਲੇਆਮ ਬਾਰੇ ਸੰਯੁਕਤ ਰਾਸ਼ਟਰ ਆਪਣੀ ਨਿਗਰਾਨੀ ਹੇਠ ਜਾਂਚ ਕਰਵਾਏ ਅਤੇ ਦੋਸ਼ੀਆਂ ਨੂੰ ਸਜ਼ਾ ਦੇਵੇ।

ਪੰਥਕ ਜਥੇਬੰਦੀਆਂ ਵਲੋਂ ਭਾਈ ਸੁੱਖਾ, ਭਾਈ ਜਿੰਦਾ ਦੀ ਸ਼ਹੀਦੀ ਨੂੰ ਯਾਦ ਕੀਤਾ ਗਿਆ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਦਲ ਖ਼ਾਲਸਾ ਅਤੇ ਹੋਰ ਸਿੱਖ ਜਥੇਬੰਦੀਆਂ ਵਲੋਂ ਭਾਈ ਹਰਜਿੰਦਰ ਸਿੰਘ ਜਿੰਦਾ ਅਤੇ ਭਾਈ ਸੁਖਦੇਵ ਸਿੰਘ ਸੁੱਖਾ ਦੀ ਸ਼ਹੀਦੀ ਨੂੰ ਯਾਦ ਕੀਤਾ ਗਿਆ, ਜਿਨ੍ਹਾਂ ਨੂੰ ਭਾਰਤੀ ਫੌਜ ਦੇ ਮੁਖੀ ਜਨਰਲ ਅਰੁਣ ਵੈਦਿਆ ਨੂੰ ਮਾਰਨ ਕਰਕੇ 9 ਅਕਤੂਬਰ, 1992 ਨੂੰ ਫਾਂਸੀ ਦਿੱਤੀ ਗਈ ਸੀ।

« Previous PageNext Page »