ਅਜਿਹਾ ਵਿਸ਼ਲੇਸ਼ਣ ਅਜਿਹੇ ਮਹੱਤਵਪੂਰਨ ਕੇਸਾਂ ਦਾ ਹੋਣਾ ਬਹੁਤ ਜਰੂਰੀ ਹੈ ਤਾਂ ਜੋ ਸਾਡੀ ਅਗਲੇਰੀ ਪੀੜੀ ਭਵਿੱਖ ਵਿੱਚ ਅਜਿਹੀਆਂ ਸਥਿਤੀਆਂ ਦੇ ਸਨਮੁਖ ਹੋ ਸਕੇ ਅਤੇ ਪੰਥਕ ਭਾਵਨਾਵਾਂ ਤੇ ਸਥਾਪਤ ਅਦਾਲਤੀ ਸਿਸਟਮ ਵਿਚਲੇ ਵਖਰੇਵਿਆਂ ਨੂੰ ਸਮਝ ਸਕੇ। ਇਹ ਵਿਸ਼ਲੇਸ਼ਣ ਸਥਾਪਤ ਨਿਆਂ ਪਰਬੰਧ ਦੀ ਲੋੜ ਤੇ ਪੰਥਕ ਭਾਵਨਾਵਾਂ ਵਿਚ ਵਖਰੇਵਿਆਂ ਕਾਰਨ ਪਈ ਫਿੱਕ ਨੂੰ ਦੂਰ ਕਰਨ ਲਈ ਇੱਕ ਯਤਨ ਮਾਤਰ ਹੈ ਪਰ ਵਖਰੇਵੇਂ ਤਾਂ ਹੀ ਖਤਮ ਹੋ ਸਕਦੇ ਹਨ ਜਦ ਵਖਰੇਵਿਆਂ ਦੇ ਕਾਰਨਾਂ ਨੂੰ ਗੁਰੂ ਖਾਲਸਾ ਪੰਥ ਭਵਿੱਖ ਸੰਵਾਰਨ ਦੀ ਮਨਸ਼ਾ ਨਾਲ ਵਿਚਾਰੇ।
ਭਾਰਤੀ ਹਕੂਮਤ ਵੱਲੋਂ ਕੀਤੇ ਦੁਖਦਾਈ ਅਤੇ ਗੁਲਾਮੀ ਦਾ ਅਹਿਸਾਸ ਕਰਵਾਉਣ ਵਾਲੇ ਤੀਜਾ ਘੱਲੂਘਾਰਾ ਜੂਨ '84 ਦੀ ਆਰੰਭਤਾ ਦੀ ਯਾਦ ਵਿੱਚ ਅੱਜ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕੀਤੀ।
ਜੇਕਰ ਕਰੋਨਾ ਵਾਇਰਸ ਕਾਰਨ ਕਿਸੇ ਵੀ ਸਬੰਧਿਤ ਸੂਬੇ ਵਿੱਚ ਬੰਦੀ ਸਿੰਘਾਂ ਦਾ ਨੁਕਸਾਨ ਹੋਇਆ ਤਾਂ ਉਸ ਲਈ ਸਬੰਧਤ ਸਰਕਾਰ ਜ਼ਿੰਮੇਵਾਰ ਹੋਵੇਗੀ।
ਵਰਲਡ ਸਿੱਖ ਪਾਰਲੀਮੈਂਟ ਦੇ ਨੁਮਾਇੰਦਿਆਂ ਨੇ ਸਿੱਖ ਸਿਆਸਤ ਨੂੰ ਇਹ ਜਾਣਕਾਰੀ ਭੇਜੀ ਹੈ ਕਿ ਜਥੇਬੰਦੀ ਦੇ ਅਮਰੀਕਾ ਅਤੇ ਕਨੇਡਾ ਦੇ ਨੁਮਾਇੰਦਿਆਂ ਦੀ ਇਕ ਦੋ ਦਿਨਾਂ ਦੀ ਇਕੱਤਰਤਾ ਨਿਊਯਾਰਕ ਦੇ ਹੈਮਿਲਟਨ ਹੋਟਲ ਵਿੱਚ ਮੀਟਿੰਗ ਹੋਈ। ਪ੍ਰਬੰਧਕਾਂ ਮੁਤਾਬਿਕ ਇਸ ਇਕੱਤਰਤਾ ਵਿਚ ਸਿੱਖਾਂ ਨੂੰ ਵਿਸ਼ਵ ਪੱਧਰ ’ਤੇ ਪ੍ਰਭਾਵਿਤ ਕਰਨ ਵਾਲੇ ਮੁੱਦਿਆਂ ’ਤੇ ਵਿਚਾਰ ਵਟਾਂਦਰਾ ਕੀਤਾ ਗਿਆ।
• ਬਿਨਾਂ ਪਾਸਪੋਰਟ ਤੋਂ ਗੁਰਦੁਆਰਾ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਕੀਤੀ ਜਾ ਰਹੀ ਹੈ: ਪਾਕਿਸਤਾਨ। • ਇਸ ਬਾਰੇ ਪਾਕਿਸਤਾਨ ਦੇ ਗ੍ਰਹਿ ਮੰਤਰੀ ਇਜਾਜ਼ ਸ਼ਾਹ ਦਾ ਬਿਆਨ।
ਚੰਡੀਗੜ੍ਹ : ਖਾਲਿਸਤਾਨ ਲਿਬਰੇਸ਼ਨ ਫੋਰਸ ਦੇ ਆਗੂ ਭਾਈ ਹਰਮੀਤ ਸਿੰਘ(ਪੀ.ਐੱਚ.ਡੀ) ਦੀ ਯਾਦ ਵਿਚ ਸ਼ਹੀਦੀ ਸਮਾਗਮ 1 ਫਰਵਰੀ ਨੂੰ ਕਰਵਾਇਆ ਜਾ ਰਿਹਾ ਹੈ। ਇਹ ਸਮਾਗਮ ਗੁਰਦੁਆਰਾ ...
ਵਧੀਕ ਸ਼ੈਸਨ ਜੱਜ ਅਤੁਲ ਕਿਸਾਨਾ ਦੀ ਅਦਾਲਤ ਵੱਲੋਂ ਇਸ ਮਾਮਲੇ ਤੇ ਫੈਸਲਾ ਸੁਣਾਉਦਿਆਂ ਭਾਈ ਜਗਤਾਰ ਸਿੰਘ ਹਵਾਰਾ ਨੂੰ ਬਰੀ ਕਰ ਦਿੱਤਾ।
ਅਦਾਲਤ ਵੱਲੋਂ ਭਾਈ ਜਗਤਾਰ ਸਿੰਘ ਹਵਾਰਾ ਨੂੰ 24 ਸਾਲ ਪੁਰਾਣੇ ਇਕ ਹੋਰ ਮਾਮਲੇ ‘ਚੋਂ ਬਰੀ ਕਰ ਦਿੱਤਾ ਗਿਆ ਹੈ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਲੀ ਦੀ ਤਿਹਾੜ ਜੇਲ੍ਹ ਵਿਚ ਪਹਿਲੇ ਪਾਤਿਸ਼ਾਹ ਗੁਰੂ ਨਾਨਕ ਜੀ ਦਾ 550ਵਾਂ ਪ੍ਰਕਾਸ਼ ਗੁਰਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।
ਮੁੱਖ ਮੰਤਰੀ ਬੇਅੰਤ ਸਿੰਘ ਦੇ ਮਾਮਲੇ ਵਿਚ ਗ੍ਰਿਫਤਾਰੀ ਤੋਂ ਬਾਅਦ ਭਾਈ ਜਗਤਾਰ ਸਿੰਘ ਹਵਾਰਾ ਖਿਲਾਫ ਪੰਜਾਬ ਪੁਲਿਸ ਵਲੋਂ ਵੱਖ-ਵੱਖ ਥਾਈਂ ਕਈ ਮਾਮਲੇ ਦਰਜ਼ ਕੀਤੇ ਗਏ ਸਨ, ਜੋ ਕਿ ਹੁਣ ਇਕ-ਇਕ ਕਰਕੇ ਅਦਾਲਤਾਂ ਵਿਚ ਬਰੀ ਹੁੰਦੇ ਜਾ ਰਹੇ ਹਨ। ਇਸੇ ਕੜੀ ਤਹਿਤ ਸ਼ੁੱਕਰਵਾਰ (23 ਨਵੰਬਰ ਨੂੰ) ਲੁਧਿਆਣੇ ਦੀ ਇਕ ਅਦਾਲਤ ਵਲੋਂ ਭਾਈ ਜਗਤਾਰ ਸਿੰਘ ਹਵਾਰਾ ਖਿਲਾਫ ਦਰਜ਼ ਮੁਕਦਮਾ ਐਫ.ਆਈ.ਆਰ. ਨੰ. 134/1995 (ਠਾਣਾ ਕੋਤਵਾਲੀ, ਲੁਧਿਆਣਾ) ਬਰੀ ਕਰ ਦਿੱਤਾ ਗਿਆ।
Next Page »