Tag Archive "bhai-jagtar-singh-tara"

ਭਾਰਤੀ ਸੰਵਿਧਾਨ ਦੀ ਲਕੀਰ ਟੱਪਣ ਲਈ ਮਜ਼ਬੂਰ ਨਾ ਕੀਤਾ ਜਾਵੇ: ਮਨਜੀਤ ਸਿੰਘ ਜੀ.ਕੇ

ਨਵੀਂ ਦਿੱਲੀ: ਪੰਜਾਬ ਦੇ ਸਾਬਕਾ ਮੁਖਮੰਤਰੀ ਬੇਅੰਤ ਸਿੰਘ ਕਤਲ ਕਾਂਡ ‘ਚ ਭਾਈ ਜਗਤਾਰ ਸਿੰਘ ਤਾਰਾ ਨੂੰ ਅੱਜ ਭਾਰਤੀ ਅਦਾਲਤ ਵਲੋਂ ਸੁਣਾਈ ਗਈ ਤਾਅ ਉਮਰ ਕੈਦ ...

ਭਾਰਤੀ ਅਦਾਲਤ ਨੇ ਮੁੱਖ ਮੰਤਰੀ ਬੇਅੰਤ ਸਿੰਘ ਕੇਸ ਵਿੱਚ ਭਾਈ ਜਗਤਾਰ ਸਿੰਘ ਤਾਰਾ ਨੂੰ ਤਾਅ ਉਮਰ ਕੈਦਦਾ ਫੈਸਲਾ ਸੁਣਾਇਆ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿਚ ਭਾਈ ਜਗਤਾਰ ਸਿੰਘ ਤਾਰਾ ਨੂੰ ਬੁੜੈਲ ਜੇਲ੍ਹ ਵਿਚ ਲੱਗੀ ਸੀ. ਬੀ. ਆਈ. ਅਦਾਲਤ ਵਲੋਂ ਤਾਅ ਉਮਰ ਕੈਦ ਦਾ ਫੈਸਲਾ ਸੁਣਾਇਆ ਗਿਆ ਹੈ।  ਇਸ ਤੋਂ ਇਲਾਵਾ 35000/- ਰੁਪਏ ਦਾ ਜ਼ੁਰਮਾਨਾ ਕੀਤਾ ਗਿਆ ਹੈ।

ਬੇਅੰਤ ਕਤਲ ਕੇਸ ਵਿਚ ਸੁਣਵਾਈ ਖਤਮ, ਕੱਲ੍ਹ ਹੋ ਸਕਦਾ ਹੈ ਭਾਈ ਜਗਤਾਰ ਸਿੰਘ ਤਾਰਾ ਦੀ ਸਜ਼ਾ ਦਾ ਐਲਾਨ

ਚੰਡੀਗੜ੍ਹ: ਚੰਡੀਗੜ੍ਹ ਦੀ ਬੁੜੈਲ ਜੇਲ੍ਹ ਵਿਚ ਲੱਗੀ ਸਪੈਸ਼ਲ ਕੋਰਟ ਵਿਚ ਚੱਲ ਰਹੇ ਬੇਅੰਤ ਕਤਲ ਕੇਸ ਵਿਚ ਅੱਜ ਬਹਿਸ ਪੂਰੀ ਹੋ ਗਈ ਹੈ ਅਤੇ ਕੱਲ੍ਹ ਸਵੇਰੇ ...

ਭਾਈ ਜਗਤਾਰ ਸਿੰਘ ਤਾਰਾ ਪਿੱਠ ਦਰਦ ਤੋਂ ਪੀੜਤ; ਵਕੀਲ ਸੋਢੀ ਨੇ ਪਟਿਆਲਾ ਅਦਾਲਤ ‘ਚ ਲਾਈ ਅਰਜ਼ੀ

ਸਿੱਖ ਸਿਆਸੀ ਕੈਦੀ ਭਾਈ ਜਗਤਾਰ ਸਿੰਘ ਤਾਰਾ ਪਿੱਠ ਦਰਦ ਤੋਂ ਪੀੜਤ ਹਨ। ਉਹ ਚੰਡੀਗੜ੍ਹ ਦੀ ਬੁੜੈਲ ਜੇਲ੍ਹ 'ਚ ਬੰਦ ਹਨ। ਮੀਡੀਆ ਰਿਪੋਰਟ ਮੁਤਾਬਕ ਮੰਗਲਵਾਰ (21 ਮਾਰਚ) ਨੂੰ ਪਟਿਆਲਾ ਅਦਾਲਤ 'ਚ ਭਾਈ ਤਾਰਾ ਦੀ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਸੀ। ਰਾਸ਼ਟਰੀ ਸਿੱਖ ਸੰਗਤ ਦੇ ਮੁਖੀ ਰੁਲਦਾ ਸਿੰਘ ਕਤਲ ਕੇਸ ਵਿਚ ਹੋਈ ਪੇਸ਼ੀ ਦੌਰਾਨ ਭਾਈ ਤਾਰਾ ਦੇ ਵਕੀਲ ਬਰਜਿੰਦਰ ਸਿੰਘ ਸੋਢੀ ਨੇ ਪਿੱਠ ਦਰਦ ਦਾ ਮੁੱਦਾ ਚੁੱਕਿਆ।

ਬੇਅੰਤ ਕਤਲ ਕੇਸ: ਸਾਬਕਾ ਪੁਲਿਸ ਕਪਤਾਨ ਸੁਰਿੰਦਰ ਪਾਲ ਨੇ ਦਿੱਤੀ ਭਾਈ ਤਾਰਾ ਦੇ ਖਿਲਾਫ ਗਵਾਹੀ

ਸੇਵਾਮੁਕਤ ਪੁਲਿਸ ਕਪਤਾਨ ਸੁਰਿੰਦਰ ਪਾਲ ਨੇ ਅੱਜ ਸਾਬਕਾ ਮੁੱਖ ਮੰਤਰੀ ਬੇਅੰਤ ਕਤਲ ਕੇਸ ਵਿਚ ਭਾਈ ਜਗਤਾਰ ਸਿੰਘ ਤਾਰਾ ਦੇ ਖਿਲਾਫ ਗਵਾਹੀ ਦਿੱਤੀ। ਸੁਰਿੰਦਰ ਪਾਲ ਨੇ ਕਿਹਾ ਕਿ ਉਸਨੇ ਆਪਣੀ ਟੀਮ ਦੇ ਨਾਲ ਭਾਈ ਜਗਤਾਰ ਸਿੰਘ ਤਾਰਾ ਨੂੰ ਗ੍ਰਿਫਤਾਰ ਕੀਤਾ ਸੀ।

ਭਾਈ ਜਗਤਾਰ ਸਿੰਘ ਤਾਰਾ ਨੇ ਅਦਾਲਤ ਦੇ ਸਾਹਮਣੇ ਲਈ ਸਾਬਕਾ ਮੁੱਖ ਮੰਤਰੀ ਬੇਅੰਤ ਦੇ ਕਤਲ ਦੀ ਜ਼ਿੰਮੇਵਾਰੀ

ਖ਼ਾਲਿਸਤਾਨ ਟਾਈਗਰ ਫੋਰਸ ਦੇ ਮੁਖੀ ਭਾਈ ਜਗਤਾਰ ਸਿੰਘ ਤਾਰਾ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਦੇ ਕਤਲ ਕਰਨ ਦੀ ਜ਼ਿੰਮੇਵਾਰੀ ਆਪਣੇ ਸਿਰ ਲੈ ਲਈ ਹੈ। ਅਦਾਲਤ ਦੀ ਸੁਣਵਾਈ ਦੌਰਾਨ ਉਨ੍ਹਾਂ ਨੇ ਯੂ.ਟੀ. ਦੇ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਨੂੰ ਦਿੱਤੇ ਤਿੰਨ ਪੰਨਿਆਂ ਦੇ ਹੱਥ ਲਿਖਤ ਪੱਤਰ ਵਿੱਚ ਮੰਨਿਆ ਹੈ ਕਿ ਮੁੱਖ ਮੰਤਰੀ ਬੇਅੰਤ ਨੂੰ ਕਤਲ ਕਰਨ ਵੇਲੇ ਉਹ ਮਨੁੱਖੀ ਬੰਬ ਦਿਲਾਵਰ ਸਿੰਘ ਦੇ ਨਾਲ ਸੀ। ਦੱਸਣਯੋਗ ਹੈ ਕਿ ਬੇਅੰਤ ਸਿੰਘ ਦੀ ਸਿਵਲ ਸਕੱਤਰੇਤ ਮੂਹਰੇ 31 ਅਗਸਤ 1995 ਨੂੰ ਬੰਬ ਧਮਾਕੇ ਵਿੱਚ ਮੌਤ ਹੋ ਗਈ ਸੀ।

ਬੇਅੰਤ ਕਤਲ ਕੇਸ: ਭਾਈ ਜਗਤਾਰ ਸਿੰਘ ਤਾਰਾ ਵਲੋਂ ਜਿਰ੍ਹਾ ਕਰਨ ਤੋਂ ਨਾਂਹ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਭਾਈ ਜਗਤਾਰ ਸਿੰਘ ਤਾਰਾ ਨੇ ਕੇਸ ਵਿੱਚ ਜਿਰ੍ਹਾ ਕਰਨ ਤੋਂ ਨਾਂਹ ਕਰ ਦਿੱਤੀ ਹੈ। ਉਸ ਨੇ ਕੇਸ ਦੀ ਸੁਣਵਾਈ ਦੌਰਾਨ ਅਦਾਲਤ ਨੂੰ ਦੱਸਿਆ ਕਿ ਉਹ ਆਪਣੇ ਪੱਖ ਵਿੱਚ ਬਚਾਅ ਲਈ ਕੁਝ ਵੀ ਕਹਿਣਾ ਨਹੀਂ ਚਾਹੁੰਦਾ ਹੈ। ਯੂ.ਟੀ. ਦੇ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਜਸਬੀਰ ਸਿੰਘ ਸਿੱਧੂ ਨੇ ਕੇਸ ਦੀ ਸੁਣਵਾਈ ਸਖ਼ਤ ਸਰੁੱਖਿਆ ਵਾਲੀ ਮਾਡਲ ਜੇਲ੍ਹ ਵਿੱਚ ਕੀਤੀ ਹੈ।

ਜੇਲ ਪ੍ਰਸ਼ਾਸ਼ਨ ਦੇ ਪੱਖਪਾਤੀ ਰਵੱਈਏ ਖਿਲਾਫ ਭਾਈ ਤਾਰਾ ਨੇ ਅਦਾਲਤ ਵਿੱਚ ਦਿੱਤੀ ਅਰਜ਼ੀ

ਬੂੜੈਲ ਜੇਲ ਵਿੱਚ ਬੰਦ ਸਿੱਖ ਸਿਆਸੀ ਕੈਦੀ ਭਾਈ ਜਗਤਾਰ ਸਿੰਘ ਤਾਰਾ ਨੇ ਜੇਲ ਅਧਿਕਾਰੀਆਂ 'ਤੇ ਆਪਣੇ ਮੁੱਢਲੇ ਅਧਿਕਾਰਾਂ ਦੀ ਉਲੰਘਣਾ ਦਾ ਦੋਸ਼ ਲਾਉਦਿਆਂ ਕਿਹਾ ਕਿ ਜੇਲ ਪ੍ਰਸ਼ਾਸ਼ਨ ਨੇ ਉਨ੍ਹਾਂ ਦੇ ਨੇੜਲ਼ੇ ਰਿਸ਼ਤੇਦਾਰਾਂ ਨਾਲ ਮੁਲਾਕਾਤ 'ਤੇ ਪਾਬੰਦੀ ਲਾਈ ਹੋਈ ਹੈ।

ਭਾਰਤ ਦੇ ਕਾਨੂੰਨ ਵਿੱਚ ਵਿਸ਼ਵਾਸ ਨਹੀਂ: ਭਾਈ ਜਗਤਾਰ ਸਿੰਘ ਤਾਰਾ

ਬੁੜੈਲ ਜੇਲ ਵਿੱਚ ਨਜ਼ਰਬੰਦ ਭਾਈ ਜਗਤਾਰ ਸਿੰਘ ਤਾਰਾ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਸਰਕਾਰੀ ਵਕੀਲ ਲੈਣ ਤੋਂ ਨਾਂਹ ਕਰ ਦਿੱਤੀ ਹੈ। ਯੂਟੀ ਦੇ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਵੱਲੋਂ ਉਸ ਨੂੰ ਕੇਸ ਦੀ ਪੈਰਵੀ ਕਰਨ ਲੲੀ ਮੁਫ਼ਤ ਸਰਕਾਰੀ ਵਕੀਲ ਦੇਣ ਦੀ ਪੇਸ਼ਕਸ਼ ਕੀਤੀ ਗੲੀ ਸੀ ਪ੍ਰੰਤੂ ੳੁਸ ਨੇ ਮੁਖ਼ਤਿਆਰਨਾਮੇ ’ਤੇ ਦਸਤਖ਼ਤ ਕਰਨ ਤੋਂ ਨਾਂਹ ਕਰ ਦਿੱਤੀ ਹੈ।

ਭਾਈ ਤਾਰਾ ਖਤਰਨਾਕ ਮੁਜ਼ਰਿਮ ਹੈ, ਬਹਾਰ ਨਹੀ ਲਿਆਂਦਾ ਜਾ ਸਕਦਾ: ਪ੍ਰਸ਼ਾਸ਼ਨ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ 'ਚ ਬੁੜੈਲ ਜੇਲ੍ਹ 'ਚ ਨਜ਼ਰਬੰਦ ਜਗਤਾਰ ਸਿੰਘ ਤਾਰਾ ਦੀ ਅਰਜ਼ੀ 'ਤੇ ਅੱਜ ਚੰਡੀਗੜ੍ਹ ਪ੍ਰਸ਼ਾਸਨ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਜਵਾਬ ਦਾਇਰ ਕੀਤਾ । ਭਾਈ ਤਾਰਾ ਨੇ ਦਾਇਰ ਪਟੀਸ਼ਨ ਵਿੱਚ ਕਿਹਾ ਸੀ ਕਿ ਉਹ ਆਪਣੇ ਕੇਸ ਦੀ ਪੈਰਵੀ ਖੁਦ ਕਰਨੀ ਚਾਹੁੰਦੇ ਹਨ ਅਤੇ ਇਸਦੀ ਇਜ਼ਾਜਤ ਦਿੱਤੀ ਜਾਵੇ।

« Previous PageNext Page »