
ਅਮਰੀਕਾ ਦੇ ਰਾਸ਼ਟਰਪਤੀ ਦੀ ਭਾਰਤ ਫੇਰੀ ਤੋਂ 72 ਘੰਟੇ ਪਹਿਲਾਂ ਦਲ ਖਾਲਸਾ ਨੇ ਡੋਨਾਲਡ ਟਰੰਪ ਨੂੰ ਅਪੀਲ ਕੀਤੀ ਹੈ ਕਿ ਉਹ ਭਾਰਤੀ ਹਕੂਮਤ ਦੇ ਇਸ ਤਰਕ ਕਿ ਦੇਸ਼ ਅੰਦਰ ਵਸਦੀਆਂ ਘੱਟ-ਗਿਣਤੀ ਕੌਮਾਂ ਵਿਰੁੱਧ ਉੁਹ ਜੋ ਕੁਝ ਵੀ ਕਰਦਾ ਹੈ ਉਸਦਾ ਅੰਦਰੂਨੀ ਮਾਮਲਾ ਹੈ, ਨੂੰ ਮੁਢੋ ਰੱਦ ਕਰਨ ਅਤੇ ਸਰਗਰਮ ਦਖਲਅੰਦਾਜੀ ਕਰਕੇ ਜਿਥੇ ਮੋਦੀ ਹਕੂਮਤ ਨੂੰ ਦੁਨੀਆਂ ਸਾਹਮਣੇ ਜੁਆਬਦੇਹ ਬਨਾਉਣ ਉੱਥੇ ਪ੍ਰਭੂਸਤਾ ਸੰਪੰਨ ਸਵੈ-ਰਾਜ ਲਈ ਲੜ ਰਹੀਆਂ ਕੌਮਾਂ ਨੂੰ ਸਵੈ-ਨਿਰਣੇ ਦਾ ਹੱਕ ਦਿਵਾਉਣ ਵਿੱਚ ਮਦਦਗਾਰ ਹੋਣ।
ਦਿੱਲੀ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਉੱਤੇ ਟਿੱਪਣੀ ਕਰਦਿਆਂ ਦਲ ਖਾਲਸਾ ਦੇ ਮੁੱਖ ਬੁਲਾਰੇ ਸ. ਕੰਵਰਪਾਲ ਸਿੰਘ ਨੇ ਕਿਹਾ ਹੈ ਕਿ "ਦਿੱਲੀ ਦੇ ਲੋਕਾਂ ਨੇ ਹਿੰਦੂਤਵ ਦੇ ਕੱਟੜ ਚਿਹਰੇ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਨਕਾਰ ਕੇ ਆਮ ਆਦਮੀ ਪਾਰਟੀ ਵਿੱਚ ਭਰੋਸਾ ਜਤਾਇਆ
ਸਿੱਖ ਅਤੇ ਪੰਜਾਬੀ ਲੇਖਕਾਂ, ਚਿੰਤਕਾਂ, ਬੁੱਧੀਜੀਵੀਆਂ, ਸਮਾਜ ਸੇਵੀ ਅਤੇ ਪੱਤਰਕਾਰਾਂ ਦਾ ਵਫਦ ਜਾਮੀਆਂ ਮਿਲੀਆ ਅਤੇ ਸ਼ਾਹੀਨ ਬਾਗ ਪਹੁੰਚਿਆ।
ਸਟੂਡੈਂਟਸ ਫਾਰ ਸੁਸਾਇਟੀ ਅਤੇ ਪੰਜਾਬ ਮਨੁੱਖੀ ਅਧਿਕਾਰ ਸੰਗਠਨ ਨੇ 10 ਦਸੰਬਰ, 2019 ਨੂੰ ਵਿਸ਼ਵ ਮਨੁੱਖੀ ਅਧਿਕਾਰ ਦਿਵਸ ਵਜੋਂ ਕਸ਼ਮੀਰੀ ਕਾਰਕੁਨ ਪ੍ਰੋਫੈਸਰ ਐਸ.ਆਰ. ਗਿਲਾਨੀ ਦੀ ਯਾਦ ਵਿੱਚ ਇੱਕ ਸਮਾਗਮ ਆਯੋਜਿਤ ਕੀਤਾ। ਇਹ ਸਮਾਗਮ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਗਾਂਧੀ ਭਵਨ ਵਿਖੇ ਹੋਇਆ ਸੀ।
ਕਸ਼ਮੀਰੀਆਂ ਦੇ ਸਵੈ-ਨਿਰਣੇ ਦੇ ਹੱਕ ਦੀ ਹਮਾਇਤ ਕਰਦਿਆਂ ਦਲ ਖ਼ਾਲਸਾ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਮਾਨ) ਨੇ ਇਕ ਲਿਖਤੀ ਬਿਆਨ (ਜਿਸ ਦੀ ਨਕਲ ਸਿੱਖ ਸਿਆਸਤ ਕੋਲ ਮੌਜੂਦਾ ਹੈ) ਵਿਚ ਕਿਹਾ ਹੈ ਕਿ ਭਾਰਤ ਸਰਕਾਰ ਨੇ ਧਾਰਾ 370 ਖ਼ਤਮ ਕਰਕੇ ਕਸ਼ਮੀਰ ਨੂੰ ਅਰਾਜਕਤਾ ਵੱਲ ਧੱਕ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੇ ਇਸ ਕਦਮ ਨਾਲ ਕਸ਼ਮੀਰੀ ਲੋਕਾਂ ਅੰਦਰ ਗੁੱਸਾ ਵਧੇਗਾ ਅਤੇ ਉਹਨਾਂ ਦੇ ਮਨਾਂ ਵਿੱਚ ਭਾਰਤ ਲਈ ਦੂਰੀ ਹੋਰ ਵਧੇਗੀ।
ਦਲ ਖ਼ਾਲਸਾ ਨੇ ਕੇਂਦਰ ਸਰਕਾਰ ਦੀ ਪੰਜਾਬ ਵਿੱਚ ਪਰਮਾਣੂ ਬਿਜਲੀ-ਘਰ ਬਣਾਉਣ ਦੀ ਤਜਵੀਜ਼ ਦਾ ਵਿਰੋਧ ਕਰਦਿਆਂ ਪੰਜਾਬ-ਹਿਤੈਸ਼ੀ ਸਾਰੀਆਂ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਇੱਕਸੁਰ ਅਤੇ ਇੱਕਸਾਰ ਹੋ ਕੇ ਇਸ ਖਤਰਨਾਕ ਅਤੇ ਨੁਕਸਾਨਦਾਇਕ ਤਜਵੀਜ਼ ਨੂੰ ਰੱਦ ਕਰਨ।
ਝੂਠੇ ਪੁਲੀਸ ਮੁਕਾਬਲੇ ਵਿੱਚ ਸਿੱਖ ਨੌਜਵਾਨ ਹਰਜੀਤ ਸਿੰਘ ਨੂੰ ਮਾਰਨ ਲਈ ਜ਼ਿੰਮੇਵਾਰ ਚਾਰ ਪੁਲੀਸ ਦੋਸ਼ੀਆਂ ਨੂੰ ਮੁਆਫੀ ਦੇਣ ਉੱਤੇ ਦਲ ਖਾਲਸਾ ਨੇ ਪੰਜਾਬ ਦੇ ਰਾਜਪਾਲ ਅਤੇ ਮੁੱਖ ਮੰਤਰੀ ਨੂੰ ਕਰੜੇ ਹੱਥੀ ਲੈਦਿਆਂ ਉਹਨਾਂ ਦੇ ਫੈਸਲੇ ਨੂੰ ਕਾਨੂੰਨ ਅਤੇ ਇਨਸਾਫ ਨਾਲ ਕੋਝਾ ਮਜ਼ਾਕ ਦਸਿਆ ਹੈ।
ਭਾਰਤੀ ਗਣਤੰਤਰ ਦਿਨ ਨੂੰ ਸਿੱਖਾਂ ਲਈ ਵਿਸਾਹਘਾਤ ਦਿਹਾੜਾ ਦੱਸਦਿਆਂ, ਦਲ ਖਾਲਸਾ ਨੇ ਯੂ.ਐਨ. ਦੀ ਸੁਰਖਿਆ ਕੌਂਸਲ ਦੇ ਪੰਜ ਸਥਾਈ ਮੈਂਬਰਾਂ ਕੋਲੋਂ ਮੰਗ ਕੀਤੀ ਹੈ ਕਿ ਉਹ ਭਾਰਤ ਉਤੇ ਆਪਣਾ ਕੂਟਨੀਤਿਕ ਦਬਾਅ ਪਾਵੇ ਅਤੇ ਇਸ ਖਿਤੇ ਵਿੱਚ ਵਸਦੀਆਂ ਕੌਮਾਂ ਤੇ ਕੌਮੀਅਤਾਂ ਨੂੰ ਸਵੈ-ਨਿਰਣੇ ਦਾ ਹੱਕ ਦਿਵਾਉਣ ਵਿੱਚ ਮਦਦਗਾਰ ਹੋਵੇ।
ਅਦਾਲਤ ਵੱਲੋਂ ਦੋਸ਼ੀ ਕਰਾਰ ਦਿੱਤੇ ਗਏ ਕਾਂਗਰਸੀ ਨੇਤਾ ਸੱਜਣ ਕੁਮਾਰ ਨੂੰ ਉਸਦੇ ਕੀਤੇ ਜ਼ਰਮਾਂ ਲਈ ਜੇਲ੍ਹ ਵਿੱਚ ਭੇਜਣ ਦਾ ਸਵਾਗਤ ਕਰਦੇ ਹੋਏ ਦਲ ਖਾਲਸਾ ਨੇ ਕਿਹਾ ਕਿ ਇਨਸਾਫ ਲਈ ਲੜਾਈ ਤਦ ਤਕ ਜਾਰੀ ਰਹੇਗੀ ਜਦ ਤਕ ਸਾਰੇ ਕਾਤਲ ਜੇਲਾਂ ਪਿਛੇ ਨਹੀਂ ਸੁੱਟ ਦਿਤੇ ਜਾਂਦੇ।
ਸਿੱਖ ਆਜਾਦੀ ਲਈ ਜੱਦੋ-ਜਹਿਦ ਕਰ ਰਹੀ ਜਥੇਬੰਦੀ ਦਲ ਖਾਲਸਾ ਨੇ ਨਵੰਬਰ 1984 ਕਤਲੇਆਮ ਦੀ 34ਵੀਂ ਮੌਕੇ ਕਤਲ ਕੀਤੇ ਗਏ ਬੇਦੋਸ਼ੇ ਸਿੱਖਾਂ ਨੂੰ ਸ਼ਰਧਾਂਜਲੀ ਦੇਣ ਅਤੇ ਸਿੱਖ ਕੌਮ ਦੀ ਆਜ਼ਾਦੀ ਤੇ ਇਨਸਾਫ ਦੀ ਲੋਅ ਨੂੰ ਮੱਘਦਾ ਰੱਖਣ ਲਈ 3 ਨਵੰਬਰ ਨੂੰ ਅੰਮ੍ਰਿਤਸਰ ਵਿਖੇ 'ਮਸ਼ਾਲ ਮਾਰਚ' ਕਰਨ ਦਾ ਫੈਸਲਾ ਕੀਤਾ ਹੈ।
« Previous Page — Next Page »