Tag Archive "bhai-kanwarpal-singh"

ਸੱਜਣ ਕੁਮਾਰ ਦੇ ਜੇਲ੍ਹ ਜਾਣਾ ’84 ਦੇ ਪੀੜਤ ਪਰਵਾਰਾਂ ਲਈ ਕੁਝ ਰਾਹਤ; ਇਨਸਾਫ ਲਈ ਲੜਾਈ ਜਾਰੀ ਰਹੇ: ਦਲ ਖਾਲਸਾ

ਅਦਾਲਤ ਵੱਲੋਂ ਦੋਸ਼ੀ ਕਰਾਰ ਦਿੱਤੇ ਗਏ ਕਾਂਗਰਸੀ ਨੇਤਾ ਸੱਜਣ ਕੁਮਾਰ ਨੂੰ ਉਸਦੇ ਕੀਤੇ ਜ਼ਰਮਾਂ ਲਈ ਜੇਲ੍ਹ ਵਿੱਚ ਭੇਜਣ ਦਾ ਸਵਾਗਤ ਕਰਦੇ ਹੋਏ ਦਲ ਖਾਲਸਾ ਨੇ ਕਿਹਾ ਕਿ ਇਨਸਾਫ ਲਈ ਲੜਾਈ ਤਦ ਤਕ ਜਾਰੀ ਰਹੇਗੀ ਜਦ ਤਕ ਸਾਰੇ ਕਾਤਲ ਜੇਲਾਂ ਪਿਛੇ ਨਹੀਂ ਸੁੱਟ ਦਿਤੇ ਜਾਂਦੇ।

ਸਿੱਖ ਨਸਲਕੁਸ਼ੀ ਨੂੰ ਯਾਦ ਕਰਦਿਆਂ ਦਲ ਖਾਲਸਾ ਵਲੋਂ 3 ਨਵੰਬਰ ਨੂੰ ਕੱਢਿਆ ਜਾਵੇਗਾ ਮਸ਼ਾਲ ਮਾਰਚ

ਸਿੱਖ ਆਜਾਦੀ ਲਈ ਜੱਦੋ-ਜਹਿਦ ਕਰ ਰਹੀ ਜਥੇਬੰਦੀ ਦਲ ਖਾਲਸਾ ਨੇ ਨਵੰਬਰ 1984 ਕਤਲੇਆਮ ਦੀ 34ਵੀਂ ਮੌਕੇ ਕਤਲ ਕੀਤੇ ਗਏ ਬੇਦੋਸ਼ੇ ਸਿੱਖਾਂ ਨੂੰ ਸ਼ਰਧਾਂਜਲੀ ਦੇਣ ਅਤੇ ਸਿੱਖ ਕੌਮ ਦੀ ਆਜ਼ਾਦੀ ਤੇ ਇਨਸਾਫ ਦੀ ਲੋਅ ਨੂੰ ਮੱਘਦਾ ਰੱਖਣ ਲਈ 3 ਨਵੰਬਰ ਨੂੰ ਅੰਮ੍ਰਿਤਸਰ ਵਿਖੇ 'ਮਸ਼ਾਲ ਮਾਰਚ' ਕਰਨ ਦਾ ਫੈਸਲਾ ਕੀਤਾ ਹੈ।

ਸ੍ਰੀ ਅੰਮ੍ਰਿਤਸਰ ਵਿਖੇ ਹੋਈ ‘ਪੰਥਕ ਅਸੈਂਬਲੀ’ ਵਿੱਚ ਪਾਸ ਕੀਤੇ ਗਏ 12 ਮਤੇ

ਸ੍ਰੀ ਅੰਮ੍ਰਿਤਸਰ ਸਾਹਿਬ : 20-21 ਅਕਤੂਬਰ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਹੋਈ ‘ਪੰਥਕ ਅਸੈਂਬਲੀ’ ਦਾ ਪਹਿਲਾ ਇਜਲਾਸ ਅੱਜ ਅਣਮਿੱਥੇ ਸਮੇਂ ਲਈ ਮੁਅੱਤਲ ਕਰ ਦਿੱਤਾ ਗਿਆ।ਸ.ਸੁਖਦੇਵ ਸਿੰਘ ...

ਬਰਗਾੜੀ ਗੋਲੀਕਾਂਡ ਦੇ ਸ਼ਹੀਦਾਂ ਦੇ ਤੀਜੇ ਸ਼ਹੀਦੀ ਦਿਹਾੜੇ ਮੌਕੇ ਵੱਡੀ ਗਿਣਤੀ ‘ਚ ਪਹੁੰਚੀ ਸੰਗਤ

2015 ਵਿੱਚ ਹੋਏ ਸਰਬੱਤ ਖਾਲਸਾ ਵਿੱਚ ਚੁਣੇ ਗਏ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਭਾਈ ਧਿਆਨ ਸਿੰਘ ਮੰਡ ਅਤੇ ਸਿੱਖ ਜਥੇਬੰਦੀਆਂ ਵਲੋਂ ਜਿਨ੍ਹਾ ਤਿੰਨ ਮੰਗਾਂ ਨੂੰ ਲੈ ਕੇ 1 ਜੂਨ ਤੋਂ ਬਰਗਾੜੀ ਵਿਖੇ ਮੋਰਚਾ ਸ਼ੁਰੂ ਕੀਤਾ ਗਿਆ ਸੀ ਉਹਨਾਂ ਮੰਗਾਂ ਵਿੱਚ ਇੱਕ ਮੰਗ ਇਹ ਵੀ ਹੈ ਕਿ ਦੋਹਾਂ ਸਿੰਘਾਂ ਦੇ ਕਾਤਲ ਪੁਲਸੀਆਂ ਅਤੇ ਸੰਬੰਧਿਤ ਜਿੰਮੇਵਾਰ ਬੰਦਿਆਂ ਨੂੰ ਸਜਾਵਾਂ ਦਿੱਤੀਆਂ ਜਾਣ ।

ਪੰਜਾਬ ਅੰਦਰ ਸਰਕਾਰ ਦੇ ਬਦਲਣ ਨਾਲ ਚਿਹਰਿਆਂ ਨੂੰ ਛੱਡ ਹੋਰ ਕੁਝ ਵੀ ਨਹੀਂ ਬਦਲਿਆ: ਦਲ ਖਾਲਸਾ

ਅੰਮ੍ਰਿਤਸਰ: ਦਲ ਖਾਲਸਾ ਨੇ ਨਸ਼ਿਆਂ ਦੇ ਪ੍ਰਕੋਪ, ਰੇਤ ਮਾਫੀਆ, ਰਾਜਨੀਤਿਕ ਹੁਲੜਬਾਜੀ ਅਤੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਵਿੱਚ ਬੁਰੀ ਤਰ੍ਹਾਂ ਅਸਫਲ ...

ਕਸ਼ਮੀਰ ਦੀ ਅਜ਼ਾਦੀ ਤਹਿਰੀਕ ਦੇ ਆਗੂ ਗਿਲਾਨੀ ਨੇ ਜੂਨ ’84 ਦੇ ਭਾਰਤੀ ਹਮਲੇ ਦਾ ਸਿੱਖਾਂ ਨਾਲ ਦਰਦ ਵੰਡਾਇਆ

ਸ਼੍ਰੀਨਗਰ: ਜੂਨ 1984 ਵਿਚ ਭਾਰਤੀ ਫੌਜ ਵਲੋਂ ਦਰਬਾਰ ਸਾਹਿਬ ਸਮੇਤ ਅਨੇਕਾਂ ਗੁਰਦੁਆਰਾ ਸਾਹਿਬ ‘ਤੇ ਕੀਤੇ ਗਏ ਫੌਜੀ ਹਮਲੇ ਦੀ 34ਵੀਂ ਵਰ੍ਹੇਗੰਢ ਉੱਤੇ ਸਿੱਖ ਕੌਮ ਨਾਲ ...

1978 ਦੀ ਵਿਸਾਖੀ ਦੌਰਾਨ ਸ਼ਹੀਦ ਹੋਏ 13 ਸਿੰਘਾਂ ਦੀ ਯਾਦ ਵਿਚ ਸਮਾਗਮ ਕਰਵਾਏ

ਅੰਮ੍ਰਿਤਸਰ: 1978 ਦੀ ਵਿਸਾਖੀ ਦੌਰਾਨ ਨਰਕਧਾਰੀਆਂ ( ਨਕਲੀ ਨਿਰੰਕਾਰੀਆਂ ) ਵੱਲੋਂ ਵਰਤਾਏ ਗਏ ਖ਼ੂਨੀ ਸਾਕੇ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਆਨ ਸ਼ਾਨ ਲਈ ...

ਬਲਾਤਕਾਰੀ ਰਾਮ ਰਹੀਮ ਉਮਰ ਭਰ ਸਲਾਖਾਂ ਪਿਛੇ ਰਹਿਣ ਦਾ ਹੱਕਦਾਰ, ਫੈਸਲੇ ਦਾ ਸੁਆਗਤ ਪਰ ਸਜ਼ਾ ਘੱਟ : ਦਲ ਖਾਲਸਾ

ਦਲ ਖਾਲਸਾ ਨੇ ਸਿਰਸਾ ਡੇਰੇ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਸੀ.ਬੀ.ਆਈ ਦੀ ਅਦਾਲਤ ਵਲੋਂ ਦਸ ਸਾਲ ਦੀ ਸਜ਼ਾ ਸੁਣਾਏ ਜਾਣ ਦਾ ਸੁਆਗਤ ਕਰਦਿਆਂ ਕਿਹਾ ਕਿ ਸਜ਼ਾ ਕੁਝ ਘੱਟ ਹੈ ਕਿਉਕਿ ਬਲਾਤਕਾਰੀ ਬਾਬਾ ਉਮਰ ਭਰ ਸਲਾਖਾਂ ਪਿਛੇ ਰਹਿਣ ਦਾ ਹੱਕਦਾਰ ਹੈ।

ਪਿਤਾ ਸ. ਅਜੀਤ ਸਿੰਘ ਦੇ ਭੋਗ ਮੌਕੇ ਭਾਈ ਕੁਲਬੀਰ ਸਿੰਘ ਬੜਾਪਿੰਡ ਨੂੰ ਸ਼੍ਰੋਮਣੀ ਕਮੇਟੀ ਵਲੋਂ ਦਸਤਾਰ ਭੇਟ

ਦਲ ਖ਼ਾਲਸਾ ਦੇ ਸੀਨੀਅਰ ਆਗੂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਦੇ ਮੈਂਬਰ ਭਾਈ ਕੁਲਬੀਰ ਸਿੰਘ ਬੜਾਪਿੰਡ ਨੂੰ ਉਨ੍ਹਾਂ ਦੇ ਪਿਤਾ ਜੀ ਸ. ਅਜੀਤ ਸਿੰਘ ਦੇ ਭੋਗ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕਰਨੈਲ ਸਿੰਘ ਪੰਜੋਲੀ ਨੇ ਦਸਤਾਰ ਭੇਟ ਕੀਤੀ। ਉਨ੍ਹਾਂ ਦੇ ਪਿਤਾ ਜੀ ਕੁਝ ਦਿਨ ਪਹਿਲਾਂ ਅਕਾਲ ਚਲਾਣਾ ਕਰ ਗਏ ਸਨ। 13 ਸਤੰਬਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਉਨ੍ਹਾਂ ਨਮਿਤ ਅੰਤਮ ਅਰਦਾਸ ਹੋਈ। ਜਿਸ ਵਿਚ ਭਾਈ ਦਲਜੀਤ ਸਿੰਘ, ਭਾਈ ਹਰਪਾਲ ਸਿੰਘ ਚੀਮਾ, ਭਾਈ ਕੰਵਰਪਾਲ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਕਰਨੈਲ ਸਿੰਘ ਪੰਜੋਲੀ ਅਤੇ ਹੋਰ ਪੰਥਕ ਸ਼ਖਸੀਅਤਾਂ ਸ਼ਾਮਲ ਹੋਈਆਂ।

ਕਸ਼ਮੀਰ ‘ਚ ਸਾਜਿਸ਼ ਤਹਿਤ ਸਿੱਖਾਂ ਨੂੰ ਮੁਸਲਮਾਨਾਂ ਨਾਲ ਲੜਾਉਣ ਦੀ ਵਿਉਂਤ ਰਚੀ ਜਾ ਰਹੀ ਹੈ: ਦਲ ਖ਼ਾਲਸਾ

ਦਲ ਖਾਲਸਾ ਦੇ ਪ੍ਰਧਾਨ ਹਰਪਾਲ ਸਿੰਘ ਚੀਮਾ ਨੇ ਸ਼੍ਰੋਮਣੀ ਕਮੇਟੀ ਅਤੇ ਦਿੱਲੀ ਕਮੇਟੀ ਵਲੋਂ ਮੋਦੀ ਸਰਕਾਰ ਪਾਸੋਂ ਕਸ਼ਮੀਰੀ ਸਿੱਖਾਂ ਦੀ ਹਿਫਾਜ਼ਤ ਲਈ ਲਾਈ ਗੁਹਾਰ ਦਾ ਸਿਧਾਂਤਕ ਵਿਰੋਧ ਕਰਦਿਆਂ ਕਿਹਾ ਕਿ ਕਸ਼ਮੀਰ, ਪੰਜਾਬ ਦਾ ਗੁਆਂਢੀ ਸੂਬਾ ਹੈ ਅਤੇ ਆਪਣੇ ਗੁਆਂਢੀ ਨਾਲ ਗੱਲ ਕਰਨ ਲਈ ਦਿੱਲੀ ਦੀ ਦਖਲ਼ਅੰਦਾਜ਼ੀ ਦੀ ਕੋਈ ਲੋੜ ਨਹੀਂ ਹੈ। ਉਹਨਾਂ ਕਿਹਾ ਕਿ ਸ਼੍ਰੀਨਗਰ ਵਿੱਚ ਇੱਕ ਸਾਜਿਸ਼ ਅਤੇ ਸ਼ਰਾਰਤ ਤਹਿਤ ਸਿੱਖਾਂ ਨੂੰ ਮੁਸਲਮਾਨਾਂ ਨਾਲ ਲੜਾਉਣ ਦੀ ਵਿਉਂਤ ਰਚੀ ਜਾ ਰਹੀ ਹੈ ਕਿਉਕਿ ਕੇਂਦਰ ਤੇ ਸੂਬਾ ਸਰਕਾਰ ਦੇ ਹੱਥੋਂ ਉਥੇ ਦੀ ਸਥਿਤੀ ਕੰਟਰੋਲ ਵਿੱਚ ਨਹੀਂ ਆ ਰਹੀ।

« Previous PageNext Page »