ਸਿੱਖ ਸੰਘਰਸ਼ ਵਿੱਚ ਪਾਏ ਯੋਗਦਾਨ ਬਦਲੇ ਭਾਈ ਲਾਲ ਸਿੰਘ ਕਰੀਬ 28 ਸਾਲ ਇੰਡੀਆ ਦੀਆਂ ਜੇਲ਼੍ਹਾਂ ਵਿਚ ਕੈਦ ਰਹੇ। ਉਹਨਾਂ ਦੀ ਪੱਕੀ ਰਿਹਾਈ ਤੋਂ ਬਾਅਦ 4 ਅਪਰੈਲ 2021 ਨੂੰ ਉਹਨਾਂ ਦੇ ਪਿੰਡ ਅਕਾਲਗੜ੍ਹ ਵਿਖੇ ਕਰਵਾਏ ਗਏ ਸ਼ੁਕਰਾਨਾ ਸਮਾਗਮ ਮੌਕੇ ਭਾਈ ਲਾਲ ਸਿੰਘ ਹੋਰਾਂ ਦੀ ਸਖਸ਼ੀਅਤ ਅਤੇ ਯੋਗਦਾਨ ਬਾਰੇ ਭਾਈ ਮਨਧੀਰ ਸਿੰਘ ਵੱਲੋਂ ਕੀਤੀ ਗਈ ਸੰਖੇਪ ਤਕਰੀਰ ਸੁਣੋ।
ਪਿੰਡ ਅਕਾਲਗੜ੍ਹ ਵਿਖੇ ਸਿੱਖ ਸੰਘਰਸ਼ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੇ ਜੁਝਾਰੂ ਭਾਈ ਲਾਲ ਸਿੰਘ ਦੀ ਕਰੀਬ ਤਿੰਨ ਦਹਾਕੇ ਲੰਮੀ ਕੈਦ ਤੋਂ ਬਾਅਦ ਪੱਕੀ ਰਿਹਾਈ ਹੋਣ ਉੱਤੇ ਬੀਤੇ ਦਿਨੀਂ ਸ਼ੁਕਰਾਨਾ ਸਮਾਗਮ ਕਰਵਾਇਆ ਗਿਆ। 4 ਅਪਰੈਲ 2021 ਨੂੰ ਭਾਈ ਲਾਲ ਸਿੰਘ ਦੇ ਪਿੰਡ ਅਕਾਲਗੜ੍ਹ ਦੇ ਗੁਰਦੁਆਰਾ ਸਾਹਿਬ ਵਿਖੇ ਕਰਵਾਏ ਗਏ ਇਸ ਸਮਾਗਮ ਵਿੱਚ ਸਿੱਖ ਸੰਘਰਸ਼ ਅਤੇ ਸਿੱਖ ਜਗਤ ਨਾਲ ਜੁੜੀਆਂ ਨਾਮਵਰ ਸਖਸ਼ੀਅਤਾਂ ਨੇ ਹਾਜ਼ਰੀ ਭਰੀ।
ਲੰਘੀ ਦੇ ਸਦੀ ਦੇ ਆਖਰੀ ਦਹਾਕਿਆਂ ਦੌਰਾਨ ਲੜੇ ਗਏ ਸਿੱਖ ਸੰਘਰਸ਼ ਵਿੱਚ ਪਾਏ ਯੋਗਦਾਨ ਕਰਕੇ ਕਰੀਬ ਤਿੰਨ ਦਹਾਕੇ ਇੰਡੀਆਂ ਸਰਕਾਰ ਵੱਲੋਂ ਕੈਦ ਵਿੱਚ ਰੱਖੇ ਗਏ ਭਾਈ ਲਾਲ ਸਿੰਘ ਅਕਾਲਗੜ੍ਹ ਦੀ ਪੱਕੀ ਰਿਹਾਈ 24 ਅਗਸਤ 2020 ਨੂੰ ਹੋਈ ਸੀ। ਭਾਈ ਲਾਲ ਸਿੰਘ ਅਤੇ ਉਹਨਾਂ ਦੇ ਪਰਿਵਾਰ ਵੱਲੋਂ ਗੁਰੂ ਮਹਾਰਾਜ ਦਾ ਸ਼ੁਕਰਾਨਾ ਕਰਨ ਲਈ ਪਿੰਡ ਅਕਾਲਗੜ੍ਹ ਸਥਿੱਤ ਆਪਣੇ ਗ੍ਰਹਿ ਵਿਖੇ ਇੱਕ ਸ਼ੁਕਰਾਨਾ ਸਮਾਗਮ ਮਿਤੀ 4 ਅਪਰੈਲ 2021 ਨੂੰ ਕਰਵਾਇਆ ਜਾ ਰਿਹਾ ਹੈ।
ਬੰਦੀ ਸਿੰਘ ਭਾਈ ਲਾਲ ਸਿੰਘ ਅਕਾਲਗੜ੍ਹ 28 ਸਾਲ ਇੰਡੀਆ ਦੀਆਂ ਜੇਲ੍ਹਾਂ ਵਿੱਚ ਬੰਦ ਰਹਿਣ ਤੋਂ ਬਾਅਦ ਬੀਤੇ ਮਹੀਨੇ (ਅਗਸਤ 2020 ਵਿੱਚ) ਪੱਕੇ ਤੌਰ ਉੱਤੇ ਰਿਹਾਅ ਹੋਏ ਹਨ।
ਨਾਭਾ ਜ਼ੇਲ੍ਹ ਵਿੱਚੋਂ 28 ਸਾਲਾਂ ਬਾਅਦ ਰਿਹਾਅ ਹੋਏ ਭਾਈ ਲਾਲ ਸਿੰਘ ਨੇ 28 ਨੂੰ ਅਗਸਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ। ਇਸੇ ਦੌਰਾਨ ਉਨ੍ਹਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਵਿਖੇ ਗੁਰੂ ਬਖ਼ਸ਼ਿਸ਼ ਸਿਰੋਪਾਓ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ ਗਿਆ।
ਸਿੱਖ ਸੰਘਰਸ਼ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਭਾਈ ਲਾਲ ਸਿੰਘ ਅਕਾਲਗੜ੍ਹ ਦੀ ਅੱਜ ਮੈਕਸੀਮਮ ਸਕਿਓਟਰੀ ਜੇਲ੍ਹ, ਨਾਭਾ ਵਿਚੋਂ ਪੱਕੇ ਤੌਰ ਉੱਤੇ ਰਿਹਾਈ ਹੋ ਗਈ। ਭਾਈ ਲਾਲ ਸਿੰਘ ਲੰਘੇ 28 ਵਰਿ੍ਹਆਂ ਤੋਂ ਇੰਡੀਆ ਦੀ ਕੈਦ ਵਿੱਚ ਸਨ ਤੇ ਬੀਤੇ ਲੰਮੇ ਸਮੇਂ ਤੋਂ ਨਾਭਾ ਜੇਲ੍ਹ ਵਿੱਚ ਬੰਦ ਸਨ।
ਬੀਤੇ ਕੱਲ੍ਹ ਭਾਰਤ ਦੀ ਕੇਂਦਰ ਸਰਕਾਰ ਦੀ ਘਰੇਲੂ ਵਜ਼ਾਰਤ ਦੇ ਹਵਾਲੇ ਨਾਲ ਇਹ ਗੱਲ ਨਸ਼ਰ ਹੋਈ ਹੈ ਕਿ ਕੇਂਦਰ ਸਰਕਾਰ ਵੱਲੋਂ ਅੱਠ ਬੰਦੀ ਸਿੰਘਾਂ ਨੂੰ ਪੱਕੀ ਰਿਹਾਈ ਦੇਣ ਅਤੇ ਇਕ ਦੀ ਫਾਂਸੀ ਨੂੰ ਉਮਰ ਕੈਦ ਵਿਚ ਤਬਦੀਲ ਕਰਨ ਦਾ ਫੈਸਲਾ ਕੀਤਾ ਗਿਆ ਹੈ।
ਸਿੱਖ ਸਿਆਸੀ ਉਮਰ ਕੈਦੀ ਬੰਦੀ ਸਿੰਘਾਂ ਦੀ ਰਿਹਾਈ ਲਈ ਸਭ ਤੋਂ ਵੱਡਾ ਰੋੜਾ ਅਟਕਾੳੇੂ ਬਹਾਨਾ ਹੈ ਕਿ ਉਮਰ ਕੈਦ ਦਾ ਮਤਲਬ ਸਾਰੀ ਉਮਰ ਦੀ ਉਮਰ ਕੈਦ ਹੁੰਦਾ ਹੈ ਅਤੇ ਇਸ ਸਬੰਧੀ ਮੋਹਨ ਦਾਸ ਕਰਮ ਚੰਦ ਗਾਂਧੀ ਦੇ ਕਤਲ ਵਿਚ ਨਾਮਜ਼ਦ ਨੱਥੂ ਰਾਮ ਗੋਂਡਸੇ ਦੇ ਭਰਾ ਗੋਪਾਲ ਵਿਨਾਇਕ ਗੋਡਸੇ ਦੀ ਉਮਰ ਕੈਦ ਸਬੰਧੀ 1961 ਵਿਚ ਭਾਰਤੀ ਸੁਪਰੀਮ ਕੋਰਟ ਦੇ ਫੈਸਲੇ ਨੂੰ ਆਧਾਰ ਬਣਾਇਆ ਜਾਂਦਾ ਹੈ ਜਦਕਿ ਸੱਚਾਈ ਇਹ ਹੈ ਕਿ ਗੋਪਾਲ ਵਿਨਾਇਕ ਗੋਂਡਸੇ ਨੂੰ 16 ਸਾਲ ਬਾਅਦ ਰਿਹਾਅ ਕਰ ਦਿੱਤਾ ਗਿਆ ਸੀ ਪਰ ਸਿੱਖ ਸਿਆਸੀ ਉਮਰ ਕੈਦੀ ਬੰਦੀ ਸਿੰਘਾਂ ਨੂੰ 20/25/28 ਸਾਲਾਂ ਦੀ ਕੈਦ ਦੇ ਬਾਵਜੂਦ ਰਿਹਾਈ ਦਾ ਸਿਆਸੀ ਫੈਸਲਾ ਨਹੀਂ ਲਿਆ ਜਾ ਰਿਹਾ।
ਪੰਜਾਬ ਸਰਕਾਰ ਸਿੱਖ ਭਾਈਚਾਰੇ ਪ੍ਰਤੀ ਸਦਭਾਵਨਾ ਦਾ ਪ੍ਰਗਟਾਵਾ ਕਰਨ ਲਈ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਗੁਰਪੁਰਬ ਮੌਕੇ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ 'ਚ ਬੰਦ ਕੈਦ ਭੁਗਤ ਚੁੱਕੇ ਸਿੱਖ ਬੰਦੀਆਂ ਦੀ ਰਿਹਾਈ ਲਈ ਸਰਗਰਮ ਹੋਈ ਦੱਸੀ ਜਾਂਦੀ ਹੈ ਤੇ ਅਜਿਹੇ 18 ਸਿੱਖ ਬੰਦੀਆਂ ਦੇ ਕੇਸ ਮਨਜ਼ੂਰੀ ਲਈ ਪੰਜਾਬ ਸਰਕਾਰ ਵਲੋਂ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਭੇਜੇ ਜਾ ਰਹੇ ਹਨ| ਪਤਾ ਲੱਗਾ ਹੈ ਕਿ ਇਸ ਸਬੰਧੀ ਸਾਰੇ ਵੇਰਵੇ ਤੇ ਤੱਥ ਇਕੱਤਰ ਕਰ ਲਏ ਗਏ ਹਨ|
ਵਕੀਲ ਜਸਪਾਲ ਸਿੰਘ ਮੰਝਪੁਰ ਜਿਲ੍ਹਾ ਕਚਹਿਰੀਆਂ, ਲੁਧਿਆਣਾ। 98554-01843 ਭਾਈ ਲਾਲ ਸਿੰਘ ਉਰਫ ਭਾਈ ਮਨਜੀਤ ਸਿੰਘ ਪੁੱਤਰ ਸਵ: ਸ. ਭਾਗ ਸਿੰਘ ਵਾਸੀ ਪਿੰਡ ਅਕਾਲਗੜ੍ਹ, ਥਾਣਾ ਸਦਰ ...
Next Page »