
ਜੂਨ ੧੯੮੪ ਵਿੱਚ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਦਰਬਾਰ ਸਾਹਿਬ ਸਮੇਤ ੩੭ ਹੋਰ ਗੁਰਧਾਮਾਂ 'ਤੇ ਫੌਜੀ ਹਮਲੇ ਦਾ ਆਦੇਸ਼ ਦੇਣ ਵਾਲੀ ਤਤਕਾਲੀਨ ਪ੍ਰਧਾਨ ਮੰਤਰੀ ਨੂੰ ਮਾਰ ਮੁਕਾਉਣ ਵਾਲੇ ਸ਼ਹੀਦ ਭਾਈ ਸਤਵੰਤ ਸਿੰਘ ਅਤੇ ਸ਼ਹੀਦ ਭਾਈ ਕੇਹਰ ਸਿੰਘ ਦਾ ੨੭ ਵਾਂ ਸ਼ਹੀਦੀ ਦਿਹਾੜਾ ਮਨਾਉਂਦਿਆਂ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਅਰਦਾਸੀਆ ਸਿੰਘ ਨੇ ਅਰਦਾਸ ਕੀਤੀ ਕਿ 'ਹੇ ਸਤਿਗੁਰੂ ਅਕਾਲ ਪੁਰਖ ਵਾਹਿਗੁਰੂ ਜੀ ਆਪਣੇ ਸਿੱਖਾਂ ਨੂੰ ਸ਼ਹੀਦਾਂ ਦੇ ਪਾਏ ਨਕਸ਼ੇ ਕਦਮਾਂ ਤੇ ਚੱਲਣ ਦਾ ਬੱਲ ਬਖਸ਼ਣਾ,ਅਜੋਕੇ ਸਮੇਂ ਅੰਦਰ ਆਪਣੇ ਸਿੱਖਾਂ ਅੰਦਰ ਗੈਰਤ,ਅਣਖ ਤੇ ਕੁਰਬਾਨੀ ਦਾ ਜ਼ਜ਼ਬਾ ਸੁਰਜੀਤ ਰੱਖਣਾ।
ਅੱਜ ਅਕਾਲ ਤਖ਼ਤ ਸਾਹਿਬ ਤੇ ਭਾਰਤ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦਾ ਸੌਧਾ ਲਾਉਣ ਵਾਲੇ ਭਾਈ ਸਤਵੰਤ ਸਿੰਘ ਅਤੇ ਭਾਈ ਕੇਹਰ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਸ਼ਹੀਦਾਂ ਦੀ ਯਾਦ ਵਿੱਚ ਰਖਾਏ ਗਏ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।