
ਵਿਵਾਦਤ ਫਿਲਮ ‘ਦਾਸਤਾਨ-ਏ-ਸਰਹਿੰਦ’ ਨੂੰ ਦੁਬਾਰਾ ਤੋਂ ਜਾਰੀ ਕਰਨ ਸਬੰਧੀ ਇਸ਼ਤਿਹਾਰ ਜਨਤਕ ਹੋਇਆ ਤਾਂ ਸਿੱਖ ਸੰਗਤਾਂ ਨੇ ਤੁਰੰਤ ਇਸ ਫਿਲਮ ਨੂੰ ਬੰਦ ਕਰਵਾਉਣ ਲਈ ਆਪਣੇ ਵੱਲੋਂ ਕੋਸ਼ਿਸਾਂ ਆਰੰਭ ਕਰ ਦਿੱਤੀਆਂ।
ਵੀਹਵੀਂ ਸਦੀ ਵਿੱਚ ਦਿੱਲੀ ਦੀ ਬਿਪਰਵਾਦੀ ਹਕੂਮਤ ਵਿਰੁੱਧ ਖੜੀ ਹੋਈ ਖਾੜਕੂ ਲਹਿਰ ਵਿਚ ਆਲੋਅਰਖ ਦੇ ਸ਼ਹੀਦ ਹੋਏ ਸਿੰਘ, ਸਿੰਘਣੀਆਂ ਦੀ ਗਾਥਾ ਨੂੰ ਸੰਗਤ ਸਾਹਮਣੇ ਕਿਤਾਬ ਰੂਪ ਵਿਚ ਪੇਸ਼ ਕਰਦੀ ਕਿਤਾਬ 'ਸ਼ਹੀਦਨਾਮਾ (ਆਲੋਅਰਖ ਦੇ ਸ਼ਹੀਦ)’ ਬੀਤੀ 29 ਅਗਸਤ 2023 ਨੂੰ ਇਹਨਾਂ ਸਿੰਘ ਸਿੰਘਣੀਆਂ ਦੀ ਹਾਦਤ ਨੂੰ ਸਮਰਪਿਤ ਸਮਾਗਮ ਦੌਰਾਨ ਗੁਰਦੁਆਰਾ ਮੰਜੀ ਸਾਹਿਬ, ਆਲੋਅਰਖ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਭੇਂਟ ਕਰਕੇ ਜਾਰੀ ਕੀਤੀ ਗਈ।