ਬੀਤੇ 26 ਸਾਲਾਂ ਤੋਂ ਕੈਦ ਬੰਦੀ ਸਿੰਘ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਪੱਕੀ ਰਿਹਾਈ ਵਿਚਲੇ ਸਾਰੇ ਕਾਨੂੰਨੀ ਅੜਿੱਕੇ ਹੁਣ ਦੂਰ ਹੋ ਚੁੱਕੇ ਹਨ ਇਸ ਲਈ ਦਿੱਲੀ ਦੀ ਕੇਜਰੀਵਾਲ ਸਰਕਾਰ ਨੂੰ ਬਿਨਾ ਦੇਰੀ ਪ੍ਰੋ. ਭੁੱਲਰ ਦੀ ਰਿਹਾਈ ਦੇ ਪਰਵਾਨੇ ਉੱਤੇ ਦਸਤਖਤ ਕਰਕੇ ਰਿਹਾਈ ਕਰਨੀ ਚਾਹੀਦੀ ਹੈ।
ਸ਼ਹੀਦ ਭਾਈ ਸਤਪਾਲ ਸਿੰਘ ਡੱਲੇਵਾਲ ਦੀ ਯਾਦ ਵਿੱਚ ਸਾਲਾਨ ਸ਼ਹੀਦੀ ਸਮਾਗਮ 14 ਸਤੰਬਰ 2021 ਨੂੰ ਕਰਵਾਇਆ ਗਿਆ। ਇਸ ਸਮਾਗਮ ਵਿੱਚ ਪੰਥ ਸੇਵਕ ਜਥਾ ਦੁਆਬਾ ਦੇ ਪੰਥ ਸੇਵਕ ਭਾਈ ਮਨਧੀਰ ਸਿੰਘ ਵੱਲੋਂ ਸਾਂਝੇ ਕੀਤੇ ਗਏ ਵਿਚਾਰ ਸਿੱਖ ਸਿਆਸਤ ਦੇ ਸਰੋਤਿਆਂ ਅਤੇ ਦਰਸ਼ਕਾਂ ਲਈ ਇੱਥੇ ਸਾਂਝੇ ਕਰ ਰਹੇ ਹਾਂ।
ਮਨੁੱਖ ਨੂੰ ਸੰਤੁਸ਼ਟੀ ਪਦਾਰਥ ਦੀ ਬਹੁਲਤਾ ਨਾਲ ਨਹੀਂ ਸਗੋਂ ਸਬਰ ਅਤੇ ਸੰਤੋਖ ਨਾਲ ਮਿਲਦੀ ਹੈ। ਨਿਊਜ਼ੀਲੈਂਡ ਵਿੱਚ ਪੱਕੇ ਹੋਣ ਦੇ ਬਾਵਜੂਦ ਪੰਜਾਬ ਪਰਤ ਕੇ ਪੱਟੀ ਨੇੜਲੇ ਆਪਣੇ ਪਿੰਡ ਲਾਹੁਕਾ ਵਿਖੇ ਕੁਦਰਤੀ ਖੇਤੀ ਕਰਨ ਵਾਲੇ ਸਿਰਦਾਰ ਗੁਰਪ੍ਰੀਤ ਸਿੰਘ ਅਤੇ ਬੀਬੀ ਨਵਜੀਤ ਕੌਰ ਨਾਲ ਖੇਤੀਬਾੜੀ ਅਤੇ ਵਾਤਾਵਰਨ ਕੇਂਦਰ ਦੀ #ਜਲ_ਚੇਤਨਾ_ਯਾਤਰਾ ਦੌਰਾਨ ਮੁਲਾਕਾਤ ਹੋਈ
ਖੇਤੀਬਾੜੀ ਅਤੇ ਵਾਤਾਵਰਨ ਜਾਗਰੂਕਤਾ ਕੇਂਦਰ ਵੱਲੋਂ ਸੰਸਾਰ ਕੁਦਰਤ ਸੰਭਾਲ ਦਿਹਾੜੇ ਉੱਤੇ ਲੁਧਿਆਣਾ ਵਿਖੇ “ਪਾਣੀ ਅਤੇ ਧਰਤ ਸੰਭਾਲ ਗੋਸ਼ਟਿ” ਕਰਵਾਈ ਗਈ। ਇਸ ਗੋਸ਼ਟਿ ਵਿੱਚ ਪੰਜਾਬ ਭਰ ਤੋਂ ਵਾਤਾਵਰਨ ਪ੍ਰੇਮੀਆਂ, ਉੱਦਮੀ ਕਿਸਾਨਾਂ, ਵਿਚਾਰਕਾਂ ਅਤੇ ਕਾਰਕੁੰਨਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਪੰਜਾਬ ਦੇ ਵਾਤਾਵਰਨ, ਖੇਤੀ ਅਤੇ ਪਾਣੀ ਨਾਲ ਜੁੜੇ ਮਸਲਿਆਂ ਬਾਰੇ ਗੰਭੀਰ ਵਿਚਾਰ ਵਟਾਂਦਟਾ ਹੋਇਆ।
ਪੰਜਾਬ ਦੇ ਪਾਣੀ ਨੂੰ ਬਚਾਉਣ ਦਾ ਹੋਕਾ ਦਿੰਦੀ ਮੁਹਿੰਮ #ਝੋਨਾ_ਘਟਾਓ_ਪੰਜਾਬ_ਬਚਾਓ ਤਹਿਤ #ਜਲ_ਚੇਤਨਾ_ਯਾਤਰਾ ਦਾ ਆਗਾਜ਼ ਅੱਜ ਸ੍ਰੀ ਅਕਾਲ ਤਖਤ ਸਾਹਿਬ ਦੇ ਸਨਮੁਖ ਅਰਦਾਸ ਕਰਕੇ ਕੀਤਾ ਗਿਆ। ਖੇਤੀਬਾੜੀ ਅਤੇ ਵਾਤਾਵਰਨ ਕੇਂਦਰ ਵੱਲੋਂ ਇਸ ਯਾਤਰਾ ਤਹਿਤ
ਝੋਨਾ ਘਟਾਓ ਪੰਜਾਬ ਬਚਾਓ ਮੁਹਿੰਮ ਤਹਿਤ 'ਜਲ ਚੇਤਨ ਯਾਤਰਾ' ਮਿਤੀ 7 ਜੂਨ 2021 ਨੂੰ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ ਤੋਂ ਸ਼ੁਰੂ ਹੋਵੇਗੀ।
ਪਾਣੀ ਭਾਵੇਂ ਕੁਦਰਤ ਦੀ ਅਣਮੁੱਲੀ ਦਾਤ ਹੈ ਪਰ ਕੁਦਰਤ ਵੱਲੋਂ ਇਸ ਧਰਤੀ ਉੱਤੇ ਇਸ ਦੀ ਵੰਡ ਇਕਸਾਰ ਨਹੀਂ ਕੀਤੀ ਗਈ। ਧਰਤੀ ਉੱਤੇ ਕਿਤੇ ਮਾਰੂਥਲ ਹਨ ਜਿੱਥੇ ਪਾਣੀ ਮਸਾਂ ਹੀ ਨਸੀਬ ਹੁੰਦਾ ਹੈ ਤੇ ਕਿਧਰੇ ਧਰੁਵਾਂ ਉੱਤੇ ਬੇਥਾਹ ਪਾਣੀ ਬਰਫ ਦੇ ਰੂਪ ਵਿੱਚ ਜੰਮਿਆ ਹੋਇਆ ਹੈ; ਪਰ ਓਥੇ ਨਾਲ ਹੀ ਧਰਤੀ ‘ਤੇ ਅਜਿਹੇ ਖਿੱਤੇ ਵੀ ਹਨ ਜਿਹਨਾਂ ਨੂੰ ਕੁਦਰਤ ਨੇ ਬਰਸਾਤੀ ਸੋਮੇ ਜਿਵੇਂ ਕਿ ਖੱਡਾਂ, ਨਦੀਆਂ, ਢਾਬਾਂ ਅਤੇ ਝੰਭ ਬਖਸ਼ੇ ਹਨ; ਅਤੇ ਕਿਸੇ ਖਿੱਤੇ ਨੂੰ ਗਲੇਸੀਅਰਾਂ ਤੋਂ ਆਉਂਦੇ ਦਰਿਆਵਾਂ ਦੀ ਦਾਤ ਬਖਸ਼ੀ ਹੈ ਜੋ ਇਹਨਾਂ ਨੂੰ ਸ਼ੁੱਧ-ਸਾਫ ਜਲ ਨਾਲ ਨਿਵਾਜਦੇ ਹਨ। ਕਈ ਖਿੱਤਿਆ ਨੂੰ ਕੁਦਰਤ ਨੇ ਜਮੀਨਦੋਜ਼ ਤਾਜ਼ੇ ਪਾਣੀ ਦਾ ਖਜਾਨਾ ਬਖਸ਼ਿਆ ਹੈ।
ਸਿੱਖ ਸੰਘਰਸ਼ ਵਿੱਚ ਪਾਏ ਯੋਗਦਾਨ ਬਦਲੇ ਭਾਈ ਲਾਲ ਸਿੰਘ ਕਰੀਬ 28 ਸਾਲ ਇੰਡੀਆ ਦੀਆਂ ਜੇਲ਼੍ਹਾਂ ਵਿਚ ਕੈਦ ਰਹੇ। ਉਹਨਾਂ ਦੀ ਪੱਕੀ ਰਿਹਾਈ ਤੋਂ ਬਾਅਦ 4 ਅਪਰੈਲ 2021 ਨੂੰ ਉਹਨਾਂ ਦੇ ਪਿੰਡ ਅਕਾਲਗੜ੍ਹ ਵਿਖੇ ਕਰਵਾਏ ਗਏ ਸ਼ੁਕਰਾਨਾ ਸਮਾਗਮ ਮੌਕੇ ਭਾਈ ਲਾਲ ਸਿੰਘ ਹੋਰਾਂ ਦੀ ਸਖਸ਼ੀਅਤ ਅਤੇ ਯੋਗਦਾਨ ਬਾਰੇ ਭਾਈ ਮਨਧੀਰ ਸਿੰਘ ਵੱਲੋਂ ਕੀਤੀ ਗਈ ਸੰਖੇਪ ਤਕਰੀਰ ਸੁਣੋ।
ਪੁਸਤਕ ਪ੍ਰੇਮ ਲਹਿਰ ਵੱਲੋਂ ਸਾਕਾ ਨਨਕਾਣਾ ਸਾਹਿਬ ਦੀ ਸ਼ਤਾਬਦੀ ਨੂੰ ਸਮਰਪਿਤ ਵਿਚਾਰ ਚਰਚਾ ਦੀ ਲੜੀ ਮੌਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਚ ਸੈਮੀਨਾਰ ਕਰਵਾਇਆ ਗਿਆ। ਜਿਸ ਵਿੱਚ ਭਾਈ ਮਨਧੀਰ ਸਿੰਘ ਵੱਲੋਂ ਮੌਜੂਦਾ ਗੁਰਦੁਆਰਾ ਪ੍ਰਬੰਧ ਨੂੰ ਸੁਧਾਰਣ ਲਈ ਆਪਣੇ ਵਿਚਾਰ ਪੇਸ਼ ਕੀਤੇ ਗਏ ।
ਖੇਤੀਬਾੜੀ ਕਾਨੂੰਨਾਂ ਵਿਰੁੱਧ ਜੱਦੋਜਹਿਦ ਕਿਸਾਨਾਂ ਦਾ ਕੇਂਦਰ ਸਰਕਾਰ ਦੀਆਂ ਮਾਰੂ ਨੀਤੀਆਂ ਵਿਰੁੱਧ ਸੰਘਰਸ਼ ਹੈ। 26 ਜਨਵਰੀ 2021 ਤੋਂ ਬਾਅਦ ਹੋਏ ਮਨੋਵਿਗਿਆਨਿਕ ਹਮਲੇ ਦੇ ਅਸਰਾਂ ਹੇਠ ਇਸ ਸੰਘਰਸ਼ ਨੂੰ ‘ਪੰਥਕ ਬਨਾਮ ਕਾਮਰੇਡ’ ਅਤੇ ‘ਲੀਡਰ ਬਨਾਮ ਨੌਜਵਾਨੀ’ ਜਿਹੀ ਰੰਗਤ ਦੇਣ ਦੀਆਂ ਕਵਾਇਦਾਂ ਸ਼ੁਰੂ ਹੋਈਆਂ ਜਿਸ ਨਾਲ ਸੰਘਰਸ਼ ਵਿੱਚ ਢਹਿੰਦੀਕਲਾ ਅਤੇ ਨਿਰਾਸ਼ਾ ਪੱਸਰੀ।
« Previous Page — Next Page »