Tag Archive "bhai-mandhir-singh"

ਵਿਚਾਰ ਗੋਸ਼ਟੀ ਦਾ ਤੱਤਸਾਰ: ਗੁਰੂ ਖਾਲਸਾ ਪੰਥ ਦੇ ਪਾਤਿਸ਼ਾਹੀ ਦਾਅਵੇ ਦੇ ਪੂਰਨ ਪ੍ਰਗਟਾਵੇ ਲਈ ਅਕਾਲ ਤਖਤ ਸਾਹਿਬ ਨੂੰ ਵੋਟਾਂ ਵਾਲੇ ਪ੍ਰਬੰਧ ਤੋਂ ਮੁਕਤ ਕਰਵਾਉਣਾ ਜਰੂਰੀ

ਆਉਂਦੀ 14 ਨਵੰਬਰ ਨੂੰ ਸਿੱਖ ਪ੍ਰਚਾਰਕਾਂ ਨੂੰ ਵਿਚਾਰ ਗੋਸ਼ਟੀ ਦਾ ਸੱਦਾ ਦਿੱਤਾ ਜਾਵੇਗਾ ਜਿਸ ਦਾ ਵਿਸ਼ਾ ਗੁਰਮਤਾ ਸੰਸਥਾ ਦੀ ਮੁੜ ਬਹਾਲੀ ਹੋਵੇਗਾ। ਇਸੇ ਤਰ੍ਹਾਂ  ਦਸੰਬਰ ਦੇ ਪਹਿਲੇ ਹਫਤੇ ਸੰਸਾਰ ਭਰ ਦੇ ਸਿੱਖ ਨੁਮਾਇੰਦਿਆਂ ਨਾਲ ਵਿਚਾਰ ਗੋਸ਼ਟੀ ਕੀਤੀ ਜਾਵੇਗੀ। ਸਾਹਿਬਜ਼ਾਦਿਆਂ ਦੀ ਸ਼ਹੀਦੀ ਸਭਾ ਮੌਕੇ ਨੌਜਵਾਨਾਂ, ਮਾਘੀ ਮੌਕੇ ਵਿਦਵਾਨਾਂ ਅਤੇ ਬਸੰਤ ਉੱਤੇ ਬੀਬੀਆਂ ਦਰਮਿਆਨ ਵਿਚਾਰ ਗੋਸ਼ਟੀ ਦਾ ਪ੍ਰਬੰਧ ਕੀਤਾ ਜਾਵੇਗਾ।

ਜਾਣੋਂ! ਦਿੱਲੀ ਦਰਬਾਰ ਨੇ ਰਾਜਨੀਤਿਕ ਅਤੇ ਕਾਨੂੰਨੀ ਰੂਪ ‘ਚ ਪੰਜਾਬ ਦੇ ਦਰਿਆਈ ਪਾਣੀਆਂ ਦਾ ਮਸਲਾ ਕਿਵੇਂ ਨਜ਼ਰਅੰਦਾਜ ਕੀਤਾ?

ਖੇਤੀਬਾੜੀ ਅਤੇ ਵਾਤਾਵਰਣ ਜਾਗਰੂਕਤਾ ਕੇਂਦਰ ਵਲੋਂ ਸਾਲ 2022 ਦੌਰਾਨ ਪੰਜਾਬ ਦੇ ਜਲ ਸੰਕਟ ਦੇ ਵੱਖ-ਵੱਖ ਪੱਖਾਂ ਉੱਤੇ ਜਾਗਰੂਕਤਾ ਲਿਆਉਣ ਲਈ ਵਿਚਾਰ-ਗੋਸ਼ਟੀਆਂ ਕਰਵਾਈਆਂ ਜਾ ਰਹੀਆਂ ਹਨ। ਇਸ ਦੌਰਾਨ ਖਾਲਸਾ ਗੁਰਦੁਆਰਾ, ਫਿਰੋਜ਼ਪੁਰ ਛਾਉਣੀ ਵਿਖੇ "ਪੰਜਾਬ ਦਾ ਜਲ ਸੰਕਟ: ਦਰਿਆਈ ਪਾਣੀਆਂ ਦਾ ਮਸਲਾ" ਵਿਸ਼ੇ ਉੱਤੇ ਵਿਚਾਰ ਗੋਸ਼ਟੀ ਕਰਵਾਈ ਗਈ।

ਸਿੱਖ ਆਉਣ ਵਾਲੇ ਸਮੇਂ ਵਿੱਚ ਲੜਾਈ ਲਈ ਕਿਵੇਂ ਤਿਆਰ ਹੋਣ

ਖਾਲੜਾ ਮਿਸਨ ਆਰਗਨਾਈਜੇਸ਼ਨ ਵੱਲੋਂ 8 ਸਤੰਬਰ ,2022 ਨੂੰ ਭਾਈ ਜਸਵੰਤ ਸਿੰਘ ਖਾਲੜਾ ਦੀ 27ਵੀ ਬਰਸੀ ਤੇ ਤਰਨ ਤਾਰਨ ਵਿਖੇ ਸ਼ਹੀਦੀ ਸਮਾਗਮ ਕਰਵਾਇਆ ਗਿਆ। ਖਾਲੜਾ ਮਿਸਨ ਆਰਗਨਾਈਜੇਸ਼ਨ ਵੱਲੋਂ ਕਰਵਾਏ ਸਮਾਗਮ ਵਿਚ ਬੋਲਦਿਆਂ ਪੰਥ ਸੇਵਕ ਜਥੇ ਦੋਆਬਾ ਦੇ ਜਥੇਦਾਰ ਭਾਈ ਮਨਧੀਰ ਸਿੰਘ ਨੇ ਕਿਹਾ ਕਿ ਸਿੱਖ ਆਉਣ ਵਾਲੇ ਸਮੇਂ ਵਿੱਚ ਲੜਾਈ ਲਈ ਕਿਵੇਂ ਤਿਆਰ ਹੋਣ।

ਪੰਜਾਬ ਵਿੱਚ ਗੈਂਗਸਟਰ ਵਰਤਾਰਾ, ਸਟੇਟ ਦਾ ਪ੍ਰਤੀਕਰਮ ਅਤੇ ਪੰਜਾਬ ਲਈ ਸੁਨੇਹਾ

ਪਿਛਲੇ ਸਮੇਂ ਦੌਰਾਨ, ਖਾਸ ਕਰਕੇ ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਦੇ ਕਤਲ ਤੋਂ ਬਾਅਦ, ਗੈਂਗਸਟਰ ਵਰਤਾਰੇ ਦੀ ਚਰਚਾ ਛਿੜੀ ਹੈ। ਅਸੀਂ ਇਹ ਲੋੜ ਮਹਿਸੂਸ ਕਰਦੇ ਹਾਂ ਕਿ ਪੰਜਾਬ ਵਿੱਚ ਗੈਂਗਸਟਰ ਵਰਤਾਰੇ ਦੀ ਜੜ੍ਹ ਅਤੇ ਇਸ ਵਰਤਾਰੇ ਨੂੰ ਬਰੀਕੀ ਨਾਲ ਸਮਝਿਆ ਜਾਵੇ। ‘ਸਿੱਖ ਸ਼ਹਾਦਤ’ ਰਸਾਲੇ ਵਲੋਂ ਸਿੱਖ ਵਿਚਾਰਕ ਅਤੇ ਖਾਲਸਾ ਪੰਥ ਦੀਆਂ ਸਫਾਂ ਵਿੱਚ ਕਾਰਜਸ਼ੀਲ ਭਾਈ ਮਨਧੀਰ ਸਿੰਘ ਹੁਰਾਂ ਨਾਲ ਗੱਲਬਾਤ ਕੀਤੀ ਗਈ ਜੋ ਕਿ ਪਾਠਕਾਂ ਲਈ ਹੇਠਾਂ ਪੇਸ਼ ਹੈ।

ਪੰਜਾਬ ਦੇ ਦਰਿਆਈ ਪਾਣੀਆਂ ਦਾ ਸੰਕਟ: ਕਾਨੂੰਨੀ ਰਾਜਨੀਤਿਕ ਅਤੇ ਆਰਥਿਕ ਪੱਖ

ਸਿੱਖ ਯੂਥ ਪਾਵਰ ਆਫ ਪੰਜਾਬ ਵੱਲੋਂ 3 ਅਗਸਤ 2019 ਨੂੰ ਹੁਸ਼ਿਆਰਪੁਰ ਵਿਖੇ ਪੰਜਾਬ ਦੇ ਦਰਿਆਈ ਪਾਣੀਆਂ ਦੇ ਮੁੱਦੇ 'ਤੇ ਵਿਚਾਰ ਚਰਚਾ ਕਰਵਾਈ ਗਈ।ਇਸ ਵਿਚਾਰ-ਚਰਚਾ ਦੌਰਾਨ ਬੋਲਦਿਆਂ ਭਾਈ ਮਨਧੀਰ ਸਿੰਘ ਨੇ ਚਰਚਾ ਕੀਤੀ ਕਿ ਕਿਸ ਤਰ੍ਹਾਂ ਭਾਰਤੀ ਰਾਜ ਵੱਲੋਂ ਪੰਜਾਬ ਦੇ ਦਰਿਆਈ ਪਾਣੀਆਂ ਨੂੰ ਲੁੱਟਣ ਲਈ ਭਾਰਤੀ ਕਾਨੂੰਨ ਅਤੇ ਕਾਨੂੰਨੀ ਪ੍ਰਕਿਰਿਆਵਾਂ ਨਾਲ ਖਿਲਵਾੜ ਕੀਤਾ ਗਿਆ।

ਬੱਬਰ ਅਕਾਲੀ ਲਹਿਰ ਦੇ 100 ਸਾਲ: ਜਾਣੋ ਕਿਸ ਵਾਸਤੇ ਬੱਬਰ ਅਕਾਲੀਆਂ ਨੇ ਆਪਣੀਆਂ ਜਾਨਾਂ ਨਿਸ਼ਾਵਰ ਕੀਤੀਆਂ ਸਨ?

ਵੀਹਵੀਂ ਸਦੀ ਦੇ ਸ਼ੁਰੂਆਤੀ ਦਹਾਕਿਆਂ ਵਿੱਚ ਪੰਜਾਬ ਦੇ ਦੁਆਬਾ ਖੇਤਰ ਵਿੱਚ ਚੱਲੀ ਬੱਬਰ ਅਕਾਲੀ ਲਹਿਰ ਦੇ ਸੌ ਸਾਲ ਪੂਰੇ ਹੋਣ ਉੱਤੇ ਪੰਥ ਸੇਵਕ ਜੱਥਾ ਦੋਆਬਾ ਵੱਲੋਂ ਇਸ ਲਹਿਰ ਦੀ ਯਾਦ ਵਿਚ ਸਮਾਗਮਾਂ ਦੀ ਇਕ ਲੜੀ ਚਲਾਈ ਗਈ।

ਗੁਰੂ ਨਾਨਕ ਜੀ ਦੀ ਸਿੱਖਿਆ ਅਤੇ ਸਾਡਾ ਅਜੋਕਾ ਅਮਲ : ਭਾਈ ਮਨਧੀਰ ਸਿੰਘ

ਪਹਿਲੇ ਪਾਤਿਸ਼ਾਹ ਗੁਰੂ ਨਾਨਕ ਜੀ ਦੇ 550ਵੇਂ ਪ੍ਰਕਾਸ਼ ਦਿਹਾਂੜੇ ਨੂੰ ਸਮਰਪਿਤ ਇਕ ਵਿਚਾਰ ਸਭਾ ਪੰਥਕ ਫਰੰਟ ਵੱਲੋਂ 8 ਸਤੰਬਰ 2019 ਨੂੰ ਗੁਰੂ ਨਾਨਕ ਬੱਬਰ ਅਕਾਲੀ ਯਾਦਗਾਰੀ ਕਾਲਜ, ਮਜਾਰੀ (ਨੇੜੇ ਬਲਾਚੌਰ) ਵਿਖੇ ਕਰਵਾਈ ਗਈ। ਇਸ ਮੌਕੇ ਭਾਈ ਮਨਧੀਰ ਸਿੰਘ ਵੱਲੋਂ "ਗੁਰੂ ਨਾਨਕ ਜੀ ਦੀ ਸਿੱਖਿਆ ਅਤੇ ਸਾਡਾ ਅਜੋਕਾ ਅਮਲ" ਵਿਸ਼ੇ ਉੱਤੇ ਜੋ ਵਿਚਾਰ ਸਾਂਝੇ ਕੀਤੇ ਗਏ ਸਨ ਉਹ ਵਿਚਾਰ ਸਿੱਖ ਸਿਆਸਤ ਦੇ ਸਰੋਤਿਆਂ ਦੀ ਜਾਣਕਾਰੀ ਲਈ ਇੱਥੇ ਮੁੜ ਸਾਂਝੇ ਕੀਤੇ ਜਾ ਰਹੇ ਹਨ।

ਪੰਜਾਬ ਦਾ ਜਲ ਸੰਕਟਃ ਦਰਿਆਈ ਪਾਣੀਆਂ ਦਾ ਮਸਲਾ” ਵਿਸ਼ੇ ਉੱਤੇ ਵਿਚਾਰ ਗੋਸ਼ਟੀ ਭਲਕੇ

ਖੇਤੀਬਾੜੀ ਅਤੇ ਵਾਤਾਵਰਣ ਜਾਗਰੂਕਤਾ ਕੇਂਦਰ ਵੱਲੋਂ ਕਰਵਾਈਆਂ ਜਾ ਰਹੀਆਂ ਲੜੀਵਾਰ ਗੋਸ਼ਟੀਆਂ ਤਹਿਤ ਪੰਜਾਬ ਦੇ ਜਲ ਅਤੇ ਵਾਤਾਵਰਣ ਦੇ ਸੰਕਟ ਦੇ ਵੱਖ-ਵੱਖ ਪੱਖ ਵਿਚਾਰੇ ਜਾ ਰਹੇ ਹਨ। ਇਸ ਤਹਿਤ 5 ਅਗਸਤ 2022 ਨੂੰ ਖਾਲਸਾ ਗੁਰਦੁਆਰਾ ਸਾਹਿਬ, ਫਿਰੋਜ਼ਪੁਰ ਛਾਉਣੀ (ਕੈਂਟ) ਵਿਖੇ “ਪੰਜਾਬ ਦਾ ਜਲ ਸੰਕਟਃ ਦਰਿਆਈ ਪਾਣੀਆਂ ਦਾ ਮਸਲਾ” ਵਿਸ਼ੇ ਉੱਤੇ ਵਿਚਾਰ ਗੋਸ਼ਟੀ ਹੋਵੇਗੀ।

ਜੂਨ 1984 ਘੱਲੂਘਾਰੇ ਪਿਛਲੇ ਅਸਲ ਕਾਰਨ: ਇਤਿਹਾਸ ਦੇ ਉਹ ਸਬਕ ਜੋ ਸਿੱਖਾਂ ਨੂੰ ਭਵਿੱਖ ਵਿਚ ਯਾਦ ਰੱਖਣ ਦੀ ਲੌੜ ਹੈ

ਸਿੱਖ ਜਥਾ ਮਾਲਵਾ ਵੱਲੋਂ ਕਰਵਾਏ ਗਏ ਇਸ ਸਮਾਗਮ ਵਿਚ ਪੰਥ ਸੇਵਕ ਜਥਾ ਦੋਆਬਾ ਦੇ ਪੰਥ ਸੇਵਕ ਭਾਈ ਮਨਧੀਰ ਸਿੰਘ ਵਲੋਂ ਆਪਣੇ ਵਿਚਾਰ ਸਾਂਝੇ ਕੀਤੇ ਗਏ।

ਸਮੂਹਿਕ ਯਤਨਾਂ ਨਾਲ ਨਜਿੱਠਿਆ ਜਾਵੇਗਾ ਬੁੱਢੇ ਦਰਿਆ ਦੇ ਪ੍ਰਦੂਸ਼ਣ ਦਾ ਮਸਲਾ

ਪੰਜਾਬ ਦੇ ਪਾਣੀਆਂ ਦੀਆਂ ਸਮੱਸਿਆਵਾਂ ਬਹੁਭਾਂਤੀ ਹਨ। ਜਿੱਥੇ ਧਰਤੀ ਹੇਠਲੇ ਪਾਣੀ ਦੇ ਘਟਣ ਅਤੇ ਦਰਿਆਈ ਪਾਣੀਆਂ ਦੀ ਕਾਣੀ ਵੰਡ ਦੀਆਂ ਸਮੱਸਿਆਵਾਂ ਸੂਬੇ ਦੇ ਦਰਪੇਸ਼ ਹਨ, ਓਥੇ ਹੀ ਦਰਿਆਈ ਅਤੇ ਧਰਤੀ ਹੇਠਲੇ ਪਾਣੀ ਦੇਪਰਦੂਸ਼ਿਤ ਹੋ ਜਾਣਾ ਵੱਡੀ ਸਮੱਸਿਆ ਬਣ ਚੁੱਕੀ ਹੈ। ਖੇਤੀਬਾੜੀ ਅਤੇ ਵਾਤਾਵਰਨ ਜਾਗਰੂਕਤਾ ਕੇਂਦਰ ਵਲੋਂ ਸੰਯੁਕਤ ਰਾਸ਼ਟਰ ਵੱਲੋਂ ਮਿੱਥੇ ਗਏ “ਕੁਦਰਤ ਸੰਭਾਲ ਦਿਹਾੜੇ” ਮੌਕੇ ਲੁਧਿਆਣਾ ਵਿਖੇ ‘ਬੁੱਢੇ ਦਰਿਆ ਦੇ ਪ੍ਰਦੂਸ਼ਣ ਦਾ ਮਸਲਾ ਕਿਵੇਂ ਹੱਲ ਹੋਵੇ’ ਵਿਸ਼ੇ’ ਤੇ ਵਿਚਾਰ ਗੋਸ਼ਟੀ ਕਰਵਾਈ ਗਈ।

« Previous PageNext Page »