
ਪੰਥ ਸੇਵਕ ਜੁਝਾਰੂ ਸ਼ਖ਼ਸੀਅਤਾਂ ਨੇ ਅੱਜ ਇਕ ਸਾਂਝੇ ਬਿਆਨ ਰਾਹੀਂ ਕਿਹਾ ਕਿ ‘ਕਨੇਡਾ ਦੀ ਧਰਤੀ ਉੱਤੇ ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਤੋਂ ਬਾਅਦ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਇਸ ਵਾਰਦਾਤ ਵਿਚ ਇੰਡੀਆ ਦੀ ਸ਼ਮੂਲੀਅਤ ਦੇ ਕੀਤੇ ਖੁਲਾਸੇ ਅਤੇ ਅਮਰੀਕਾ ਵਿਚ ਇੰਡੀਆ ਵੱਲੋਂ ਗੁਰਪਤਵੰਤ ਸਿੰਘ ਪੰਨੂੰ ਦੇ ਕਤਲ ਦੀ ਸਾਜਿਸ਼ ਰਚਣ ਤੋਂ ਬਾਅਦ ਅਮਰੀਕਾ ਸਰਕਾਰ ਵੱਲੋਂ ਭਾਰਤ ਸਰਕਾਰ ਨੂੰ ਦਿੱਤੀ ਗਈ ਚਿਤਾਵਨੀ ਤੇ ਕੀਤੀ ਗਈ ਕਾਰਵਾਈ ਨਾਲ ਇੰਡੀਅਨ ਸਟੇਟ ਦੀ ਗੈਰ-ਨਿਆਇਕ ਕਤਲਾਂ ਦੀ ਦਹਿਸ਼ਤਵਾਦੀ ਨੀਤੀ ਅਤੇ ਕੌਮਾਂਤਰੀ ਪੱਧਰ ਉੱਤੇ ਲਾਗੂ ਕੀਤੀ ਜਾ ਰਹੀ ਸਿੱਖਾਂ ਦੇ ਕਤਲਾਂ ਦੀ ਯੋਜਨਾਬੱਧ ਮੁਹਿੰਮ ਦੁਨੀਆ ਸਾਹਮਣੇ ਬੇਪਰਦ ਹੋਈ ਹੈ’।
ਸਿਮਰਨਜੀਤ ਸਿੰਘ ਮਾਨ ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਅਗਵਾਈ ਵਿਚ ਸ਼ੁੱਕਰਵਾਰ ਨੂੰ ਹੋਈ ਪਾਰਟੀ ਦੀ ਮੀਟਿੰਗ ਵਿਚ ਬਰਤਾਨੀਆ ਅਤੇ ਅਮਰੀਕਾ ਦੇ ਅਹੁਦੇਦਾਰਾਂ ਨੇ ਵੀ ਹਿੱਸਾ ਲਿਆ। ਜਿਸ ਵਿਚ ਇਹ ਫੈਸਲਾ ਕੀਤਾ ਗਿਆ ਹੈ ਕਿ 1 ਮਈ 2017 ਨੂੰ 'ਅੰਮ੍ਰਿਤਸਰ ਐਲਾਨਨਾਮੇ' ਦੇ 24 ਵਰ੍ਹੇ ਪੂਰੇ ਹੋਣ 'ਤੇ ਇਕ ਪ੍ਰੋਗਰਾਮ ਕੀਤਾ ਜਾਏਗਾ।