ਅਕਾਲ ਤਖਤ ਸਾਹਿਬ ਦੀ ਆਨ-ਸ਼ਾਨ, ਗੁਰੂ ਗ੍ਰੰਥ ਸਾਹਿਬ ਦੇ ਅਦਬ ਸਤਿਕਾਰ ਅਤੇ ਪੰਥ ਦੀ ਚੜ੍ਹਦੀ ਕਲਾ ਲਈ ਸ਼ਹਾਦਤ ਪਾਉਣ ਵਾਲੇ ਭਾਈ ਸੁਖਦੇਵ ਸਿੰਘ ਬੱਬਰ ਦੀ 25ਵੀਂ ਬਰਸੀ ਅੱਜ (13 ਅਗਸਤ) ਉਨ੍ਹਾਂ ਦੇ ਜੱਦੀ ਪਿੰਡ ਦਾਸੂਵਾਲ ਵਿਖੇ ਮਨਾਈ ਗਈ। ਦੇਸ਼-ਵਿਦੇਸ਼ ਦੀਆਂ ਪੰਥਕ ਜਥੇਬੰਦੀਆਂ ਅਤੇ ਇਲਾਕਾ ਵਾਸੀ ਸੰਗਤਾਂ ਦੇ ਸਹਿਯੋਗ ਨਾਲ ਮਨਾਈ ਗਏ ਸ਼ਹੀਦੀ ਦਿਹਾੜੇ ਮੌਕੇ ਬੁਲਾਰਿਆਂ ਨੇ ਜਿਥੇ ਭਾਈ ਸੁਖਦੇਵ ਸਿੰਘ ਬੱਬਰ ਵਲੋਂ ਸਿੱਖ ਸੰਗਰਸ਼ ਵਿੱਚ ਪਾਏ ਯੋਗਦਾਨ ਨੂੰ ਯਾਦ ਕੀਤਾ ਉਥੇ ਸ਼ਹੀਦ ਦੇ ਸੁਪਨਿਆਂ ਨੂੰ ਸਾਕਾਰ ਕਰਨ ਦਾ ਅਹਿਦ ਵੀ ਦੁਹਰਾਇਆ।