ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਪੰਥਕ ਅਕਾਲੀ ਲਹਿਰ ਦੇ ਮੁਖੀ ਭਾਈ ਰਣਜੀਤ ਸਿੰਘ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੌਜੂਦਾ ਪ੍ਰਬੰਧਕਾਂ ਦੀ ਤੁਲਨਾ ਮਸੰਦਾਂ ਨਾਲ ਕਰਦਿਆਂ ਕਿਹਾ ਗਿਆ ਹੈ ਕਿ ਹੁਣ ਇਸ ਪ੍ਰਬੰਧ ਵਿੱਚ ਮਸੰਦਾਂ ਨੂੰ ਬਾਹਰ ਕਰਨ ਦਾ ਸਮਾਂ ਆ ਚੁੱਕਾ ਹੈ।
ਚੰਡੀਗੜ੍ਹ: ਅਕਾਲ ਤਖਤ ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਅਤੇ ਸੰਤ ਸਮਾਜ ਦੇ ਮੁਖੀ ਰਹੇ ਬਾਬਾ ਸਰਬਜੋਤ ਸਿੰਘ ਬੇਦੀ ਨੇ ਅੱਜ ਧਾਰਮਿਕ ਪਾਰਟੀ ‘ਪੰਥਕ ਅਕਾਲੀ ...
ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਦੀ ਪਾਰਟੀ ਅਕਾਲ ਸਹਾਇ ਵੈਲਫੇਅਰ ਸੁਸਾਇਟੀ ਤੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ’ਚ ਵਾਰਡ ਨੰਬਰ 21 ਖਿਆਲਾ ਤੋਂ ਮੈਂਬਰ ਚੁਣੇ ਗਏ ਹਰਜਿੰਦਰ ਸਿੰਘ ਨੇ ਅੱਜ (5 ਅਗਸਤ) ਬਾਦਲ ਦਲ 'ਚ ਸ਼ਾਮਲ ਹੋਣ ਦਾ ਐਲਾਨ ਕੀਤਾ। ਭਾਈ ਰਣਜੀਤ ਸਿੰਘ ਦੇ 2017 ਕਮੇਟੀ ਚੋਣਾਂ ’ਚ ਦੋ ਮੈਂਬਰ ਚੋਣ ਜਿੱਤੇ ਸਨ। ਇਨ੍ਹਾਂ ਵਿਚੋਂ ਇਕ ਹਰਜਿੰਦਰ ਸਿੰਘ ਨੇ ਬੀਤੇ ਐਤਵਾਰ ਨੂੰ ਹੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਵਿਸ਼ਨੂੰ ਗਾਰਡਨ ਮੱਦੀ ਵਾਲੀ ਗੱਲੀ ਦੇ ਪ੍ਰਧਾਨ ਦੀ ਚੋਣ ਵੀ ਜਿੱਤੀ ਸੀ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਅੱਜ (24 ਫਰਵਰੀ) ਸ਼ਾਮ 5 ਵਜੇ ਪ੍ਰਚਾਰ ਬੰਦ ਹੋ ਗਿਆ। 46 ਹਲਕਿਆਂ ਲਈ 26 ਫਰਵਰੀ ਐਤਵਾਰ ਨੂੰ ਵੋਟਾਂ ਪੈਣਗੀਆਂ। ਪਿਛਲੀਆਂ ਚੋਣਾਂ 2103 'ਚ ਹੋਈਆਂ ਸਨ ਜਿਸ ਵਿਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਪਰਮਜੀਤ ਸਿੰਘ ਸਰਨਾ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ (ਦਿੱਲੀ) ਨੂੰ ਹਰਾਇਆ ਸੀ।