ਬੀਤੇ ਕਈ ਦਿਨਾਂ ਤੋਂ ਸਿੱਖ ਜਥੇਬੰਦੀਆਂ, ਪੰਥਕ ਸਖਸ਼ੀਅਤਾਂ ਵੱਲੋਂ ਵਿਵਾਦਤ ਫਿਲਮ ਦਾਸਤਾਨ-ਏ-ਸਰਹੰਦ ਰੁਕਵਾਉਣ ਲਈ ਦੁਨੀਆ ਭਰ ਵਿੱਚ ਸੰਕੇਤਕ ਪ੍ਰਦਰਸ਼ਨ ਕੀਤਾ ਜਾ ਰਹੇ ਹਨ। ਇਸੇ ਤਹਿਤ ਅੱਜ ਖੰਡਾ ਚੌਂਕ ਤੋਂ ਲੇ ਕੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ, ਪਟਿਆਲਾ ਤੱਕ ਇੱਕ ਵਿਸ਼ਾਲ ਰੂਪ ਵਿੱਚ ਸਿੱਖ ਜਥੇਬੰਦੀਆਂ ਵੱਲੋਂ ਸੰਕੇਤਕ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਵਿੱਚ ਹਾਜ਼ਰ ਵਿਦਿਆਰਥੀਆਂ ਅਤੇ ਖੋਜਾਰਥੀਆਂ ਨੇ ਦਾਸਤਾਨ-ਏ-ਸਰਹੰਦ ਫਿਲਮ ਨੂੰ ਸਿੱਖੀ ਪਰੰਪਰਾਵਾਂ ਦੀ ਉਲੰਘਣਾ ਕਰਾਰ ਦਿੰਦਿਆਂ ਇਸ ਨੂੰ ਫੌਰੀ ਤੌਰ ਉਪਰ ਰੋਕਣ ਅਤੇ ਅਗਾਂਹ ਤੋਂ ਅਜਿਹੀਆਂ ਫਿਲਮਾਂ ਉੱਤੇ ਮੁਕੰਮਲ ਰੋਕ ਲਾਉਣ ਦੀ ਗੱਲ ਜ਼ੋਰਦਾਰ ਤਰੀਕੇ ਨਾਲ ਕੀਤੀ।
ਪੀ.ਟੀ.ਸੀ. ਵੱਲੋਂ ਗੁਰਬਾਣੀ ਅਤੇ ਹੁਕਮਨਾਮਾ ਸਾਹਿਬ ਬਾਰੇ ਕੀਤੇ ਦਾਅਵਿਆਂ ਕਾਰਨ ਸਿੱਖ ਜਗਤ ਵਿੱਚ ਰੋਹ ਬਰਕਰਾਰ
ਪੀ.ਟੀ.ਸੀ. ਵਲੋਂ ਗੁਰਬਾਣੀ ਤੇ ਹੁਕਮਨਾਮਾ ਸਾਹਿਬ ਉੱਤੇ ਅਜਾਰੇਦਾਰੀ ਕਰਨ ਬਾਰੇ ਭਾਈ ਰਣਜੀਤ ਸਿੰਘ ਨਾਲ ਕੀਤੀ ਖਾਸ ਗੱਲਬਾਤ
ਅਮਰੀਕਾ ਦੇ ਵਾਸ਼ਿੰਗਟਨ ‘ਚ ਵਿਖਾਵਾਕਾਰੀਆਂ ਨੇ ਕੀਤਾ ਅਮਰੀਕਾ ਦੇ ਹਮਲੇ ਦਾ ਵਿਰੋਧ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਉਦਘਾਟਿਤ ਕੀਤੀ ਮੂਰਤੀ ਨੂੰ ਤੋੜੇ ਜਾਣ ਦੀ ਖ਼ਬਰ, ਸਿੱਖ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਤੇ ਉਸ ਦੇ ਸਾਥੀ ਖਿਲਾਫ ਸਖ਼ਤ ਕਾਰਵਾਈ ਦੀ ਮੰਗ