Tag Archive "bhai-ranjit-singh-damdami-taksal"

ਭਾਈ ਸਰਬਜੀਤ ਸਿੰਘ ਘੁਮਾਣ ਨੂੰ “ਖਾਲਿਸਤਾਨੀ ਚਿੰਤਕ” ਸਨਮਾਨ ਦੇਵੇਗੀ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ

ਪੰਥਕ ਜਥੇਬੰਦੀ ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਨੇ ਅੱਜ ਆਪਣੀ ਅੰਮ੍ਰਿਤਸਰ ਵਿਖੇ ਹੋਏ ਅਹਿਮ ਬੈਠਕ ਦੌਰਾਨ ਪੰਥਕ ਵਿਚਾਰਾਂ ਕਰਦਿਆਂਇਹ ਫ਼ੈਸਲਾ ਲਿਆ ਹੈ ਕਿ ਸਰਕਾਰੀ ਜਬਰ ਨੂੰ ਆਪਣੇ ਪਿੰਡੇ ਉੱਤੇ ਹੰਢਾਅ ਕੇ ਅਤੇ ਸਿੱਖ ਸੰਘਰਸ਼ ਦਾ ਸਹੀ ਪੱਖ ਦੁਨੀਆਂ ਸਾਹਮਣੇ ਪੇਸ਼ ਕਰਕੇ ਆਪਣਾ ਕੌਮੀ ਫ਼ਰਜ ਨਿਭਾਉਣ ਵਾਲੇ ਪੰਥਕ ਲੇਖਕ ਸ. ਸਰਬਜੀਤ ਸਿੰਘ ਘੁਮਾਣ ਨੂੰ ਜਥੇਬੰਦੀ ਵੱਲੋਂ ਖ਼ਾਲਿਸਤਾਨੀ ਚਿੰਤਕ ਦੇ ਸਨਮਾਨ ਨਾਲ ਸਨਮਾਨਿਆ ਜਾਵੇਗਾ।

ਭਾਈ ਅਜੀਤ ਸਿੰਘ ਕਾਦੀਆਂ ਦਾ 26ਵਾਂ ਸ਼ਹੀਦੀ ਦਿਹਾੜਾ ਖ਼ਾਲਸਾਈ ਸ਼ਾਨੌ-ਸ਼ੋਕਤ ਨਾਲ ਮਨਾਇਆ ਜਾਵੇਗਾ

ਅੰਮ੍ਰਿਤਸਰ: ਸੰਤ-ਸਿਪਾਹੀ, ਮਰਦ-ਏ-ਮੁਜ਼ਾਹਿਦ, ਬਾਬਾ-ਏ-ਕੌਮ, ਨੌਜਵਾਨਾਂ ਦੇ ਦਿਲਾਂ ਦੀ ਧੜਕਣ, ਕਹਿਣੀ ਕਰਨੀ ਦੇ ਪੂਰੇ, ਵੀਹਵੀਂ ਸਦੀ ਦੇ ਮਹਾਨ ਸਿੱਖ ਜਰਨੈਲ, ਦਮਦਮੀ ਟਕਸਾਲ ਦੇ ਚੌਦਵੇਂ ਮੁਖੀ ਸੰਤ ...

ਭਾਈ ਚਰਨਜੀਤ ਸਿੰਘ ਜੀਤਾ ਹੇੜੀਆਂ ਦਾ 30ਵਾਂ ਸ਼ਹੀਦੀ ਦਿਹਾੜਾ ਮਨਾਇਆ ਗਿਆ

1980-90 ਦਹਾਕੇ ਦੌਰਾਨ ਸਿੱਖ ਕੌਮ ਦੀ ਅਜ਼ਾਦੀ ਲਈ ਚੱਲੇ ਹਥਿਆਰਬੰਦ ਸੰਘਰਸ਼ 'ਚ ਸ਼ਹਾਦਤ ਦਾ ਜਾਮ ਪੀਣ ਵਾਲੇ ਭਿੰਡਰਾਂਵਾਲਾ ਟਾਈਗਰਜ਼ ਫ਼ੋਰਸ ਆਫ਼ ਖ਼ਾਲਿਸਤਾਨ ਦੇ ਚੋਟੀ ਦੇ ਦੁਆਬੇ ਇਲਾਕੇ ਦੇ ਜੁਝਾਰੂ ਸ਼ਹੀਦ ਭਾਈ ਚਰਨਜੀਤ ਸਿੰਘ ਜੀਤਾ ਹੇੜੀਆਂ ਅਤੇ ਉਨ੍ਹਾਂ ਦੇ ਸਾਥੀਆਂ ਸ਼ਹੀਦ ਭਾਈ ਮਹਿੰਦਰਪਾਲ ਸਿੰਘ ਪਾਲੀ, ਸ਼ਹੀਦ ਭਾਈ ਸਤਬਚਨ ਸਿੰਘ ਸਕਰੂਲੀ, ਸ਼ਹੀਦ ਭਾਈ ਪਰਮਜੀਤ ਸਿੰਘ ਪੰਮਾ

ਭਾਈ ਚਰਨਜੀਤ ਸਿੰਘ ਹੇੜੀਆਂ ਦਾ 30ਵਾਂ ਸ਼ਹੀਦੀ ਦਿਹਾੜਾ 3 ਨਵੰਬਰ ਨੂੰ ਖ਼ਾਲਸਾਈ ਜਾਹੋਜਲਾਲ ਨਾਲ ਮਨਾਇਆ ਜਾਵੇਗਾ

1980-90 ਦੇ ਦਹਾਕੇ ਦੌਰਾਨ ਸਿੱਖ ਕੌਮ ਦੀ ਅਜ਼ਾਦੀ ਲਈ ਚੱਲੇ ਹਥਿਆਰਬੰਦ ਸੰਘਰਸ਼ 'ਚ ਸ਼ਹਾਦਤ ਦਾ ਜਾਮ ਪੀਣ ਵਾਲੇ ਭਿੰਡਰਾਂਵਾਲਾ ਟਾਈਗਰਜ਼ ਫ਼ੋਰਸ ਆਫ਼ ਖ਼ਾਲਿਸਤਾਨ ਦੇ ਦੁਆਬੇ ਇਲਾਕੇ ਦੇ ਚੋਟੀ ਦੇ ਜੁਝਾਰੂ ਭਾਈ ਚਰਨਜੀਤ ਸਿੰਘ ਜੀਤਾ ਹੇੜੀਆਂ ਅਤੇ ਉਨ੍ਹਾਂ ਦੇ ਸਾਥੀਆਂ ਭਾਈ ਮਹਿੰਦਰਪਾਲ ਸਿੰਘ ਪਾਲੀ ਤੇ ਭਾਈ ਸਤਬਚਨ ਸਿੰਘ ਸਕਰੂਲੀ ਦਾ 30ਵਾਂ ਸ਼ਹੀਦੀ ਦਿਹਾੜਾ 3 ਨਵੰਬਰ ਨੂੰ ਪਿੰਡ ਹੇੜੀਆਂ, ਨੇੜੇ ਚੱਬੇਵਾਲ, ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਮਨਾਇਆ ਜਾਵੇਗਾ।

ਸਮਝੌਤਾ ਕਰਵਾਉਣ ਗਏ ਨਿਹੰਗਾਂ ਦੀ ਤਸਵੀਰ ਨੂੰ ਸ਼ਿਵ ਸੈਨਾ ਆਗੂਆਂ ਨੇ ਝੂਠੇ ਬਿਆਨ ਲਈ ਵਰਤਿਆ

ਜਲੰਧਰ ਤੋਂ ਛਪਦੇ ਇਕ ਪੰਜਾਬੀ ਅਖਬਾਰ ਵਿੱਚ 20 ਸਤੰਬਰ ਨੂੰ ਇਕ ਖ਼ਬਰ ਪ੍ਰਕਾਸ਼ਿਤ ਹੋਈ ਸੀ ਜਿਸ ਵਿਚ ਸ਼ਿਵ ਸੈਨਾ ਦੇ ਆਗੂ ਅਤੇ ਨਿਹੰਗ ਬਾਣੇ ਵਿਚ ਬੈਠੇ ਕੁਝ ਬੰਦਿਆਂ ਵਲੋਂ ਸ਼ਿਵ ਸੈਨਿਕਾˆ ਨੂੰ ਸਰਕਾਰੀ ਸੁਰੱਖਿਆ ਦੀ ਮੰਗ ਕਰਦੇ ਦਿਖਾਇਆ ਗਿਆ ਸੀ।

ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਵਲੋਂ ਅਪੀਲ; ਸੰਗਤਾਂ ਭਾਈ ਵਡਾਲਾ, ਭਾਈ ਰਣਜੀਤ ਸਿੰਘ ਦਾ ਸਾਥ ਦੇਣ

ਦਿੱਲੀ ਗੁਰਦੁਆਰਾ ਚੋਣਾਂ ਦੇ ਸਬੰਧ 'ਚ ਬਿਆਨ ਜਾਰੀ ਕਰਦਿਆਂ ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਨੇ ਦਿੱਲੀ ਦੀਆਂ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਗੁਰਦੁਆਰਿਆਂ ਦੀ ਸੇਵਾ ਸੰਭਾਲ ਲਈ ਅਤੇ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਸਿੱਖ ਸਦਭਾਵਨਾ ਦਲ ਦੇ ਮੁੱਖ ਸੇਵਾਦਾਰ ਭਾਈ ਬਲਦੇਵ ਸਿੰਘ ਵਡਾਲਾ ਅਤੇ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਦਾ ਸਾਥ ਦੇਣ।