Tag Archive "bhai-sukha-jinda"

ਕਿਤਾਬ ਪੜਚੋਲ “ਅਜ਼ਾਦਨਾਮਾ (ਫਾਂਸੀ ਦੇ ਤਖ਼ਤੇ ਤੋਂ ਜੇਲ੍ਹ ਚਿੱਠੀਆਂ)”

ਪਿਛਲੇ ਦਿਨੀਂ ਬਿਬੇਕਗੜ੍ਹ ਪ੍ਰਕਾਸ਼ਨ ਵਲੋਂ ਸ਼ਹੀਦ ਭਾਈ ਸੁਖਦੇਵ ਸਿੰਘ ਸੁੱਖਾ ਅਤੇ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਦੀਆਂ ਜੇਲ੍ਹ ਚਿੱਠੀਆਂ ਦੀ ਕਿਤਾਬ ਅਜ਼ਾਦਨਾਮਾ - ਫਾਂਸੀ ਦੇ ਤਖ਼ਤੇ ਤੋਂ ਜੇਲ੍ਹ ਚਿੱਠੀਆਂ ਛਪ ਕੇ ਆਈ ਹੈ। ਕੁਦਰਤੀ ਕਿਤਾਬ ਦੇ ਸੰਪਾਦਕ ਪਰਮਜੀਤ ਸਿੰਘ ਅਤੇ ਰਣਜੀਤ ਸਿੰਘ ਹੋਣਾਂ ਨਾਲ ਚੰਦ ਕੂ ਦਿਨ ਕਿਤਾਬ ਦੀ ਤਿਆਰੀ ਵਾਲੇ ਕਾਰਜ ਮੇਰੀ ਝੋਲੀ ਵੀ ਪਏ ਸਨ।

ਸ਼ਹੀਦ ਭਾਈ ਸੁੱਖਾ-ਜਿੰਦਾ ਦੇ ਸਾਥੀ ਸ਼ਹੀਦ ਭਾਈ ਬਰਜਿੰਦਰ ਸਿੰਘ ਰਾਜੂ ਨਮਿਤ ਸ਼ਹੀਦੀ ਸਮਾਗਮ ਦਾ ਸਿੱਧਾ ਪ੍ਰਸਾਰਣ

ਗੁਰ ਸੰਗਤ ਅਤੇ ਖਾਲਸਾ ਪੰਥ ਦੇ ਸੇਵਾਦਾਰਾਂ ਵਲੋਂ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਅਤੇ ਸ਼ਹੀਦ ਭਾਈ ਸੁਖਦੇਵ ਸਿੰਘ ਸੁੱਖਾ ਦੇ ਸਾਥੀ ਸ਼ਹੀਦ ਭਾਈ ਬਰਜਿੰਦਰ ਸਿੰਘ ਰਾਜੂ ਦੀ ਯਾਦ ਵਿਚ ਸ਼ਹੀਦੀ ਸਮਾਗਮ ਦਾ ਸਿੱਧਾ ਪ੍ਰਸਾਰਣ ਤੁਸੀਂ ਇਥੇ ਵੇਖ ਸਕਦੇ ਹੋ। ਇਹ ਸਮਾਗਮ 26 ਅਕਤੂਬਰ 2022 ਨੂੰ ਪਿੰਡ ਰਾਜਗੜ੍ਹ (ਸ੍ਰੀ ਅੰਮ੍ਰਿਤਸਰ) ਵਿਖੇ ਕਰਵਾਇਆ ਗਿਆ।

ਜਦੋਂ ਦੁਸ਼ਮਣ ਨੇ ਸਿੰਘਾਂ ਦੀ ਬਹਾਦਰੀ ਤੇ ਸਿਦਕ ਦਾ ਲੋਹਾ ਮੰਨਿਆ (ਭਾਈ ਹਰਜਿੰਦਰ ਸਿੰਘ ਜਿੰਦਾ ਤੇ ਭਾਈ ਸੁਖਦੇਵ ਸਿੰਘ ਸੁੱਖਾ ਦੇ ਸ਼ਹੀਦੀ ਦਿਨ ‘ਤੇ ਵਿਸ਼ੇਸ਼)

ਹਜ਼ਾਰਾਂ ਸਾਲਾਂ ਦੇ ਮਨੁੱਖੀ ਇਤਿਹਾਸ ਵਿੱਚ ਆਪਣੀ 550 ਸਾਲ ਦੀ ਬਾਲੜੀ ਉਮਰ ਵਾਲੀ ਸਿੱਖ ਕੌਮ ਨੂੰ ਇਹ ਮਾਣ ਹਾਸਲ ਹੈ ਕਿ ਉਸਦੇ ਗਗਨ 'ਤੇ ਹਜ਼ਾਰਾਂ ਨਹੀਂ, ਲੱਖਾਂ ਖਾਲਸਾ ਜੀ ਦੇ ਇਹੋ ਜਿਹੇ ਚਮਕਦੇ ਸਿਤਾਰੇ ਹਨ, ਜੋ ਬੇਇਨਸਾਫੀ ਅਤੇ ਜ਼ੁਲਮ ਦੀ ਕਾਲੀ ਬੋਲੀ ਰਾਤ ਵਿੱਚ ਹੱਕ-ਸੱਚ-ਇਨਸਾਫ ਦੇ ਹਰ ਪਾਂਧੀ ਨੂੰ ਰੌਸ਼ਨੀ ਭਰਪੂਰ, ਜਾਗਦੀਆਂ ਜ਼ਮੀਰਾਂ ਵਾਲਿਆਂ ਦੀ ਡਗਰ 'ਤੇ ਤੁਰਨ ਵਿੱਚ ਅਗਵਾਈ ਤੇ ਹੌਂਸਲਾ ਬਖਸ਼ਦੇ ਹਨ।

ਫਰੈਂਕਫਰਟ ‘ਚ ਭਾਈ ਸੁੱਖਾ-ਜਿੰਦਾ ਦੀ ਯਾਦ ਵਿੱਚ ਸ਼ਹੀਦੀ ਸਮਾਗਮ 15 ਅਕਤੂਬਰ ਨੂੰ

ਭਾਈ ਸੁੱਖਾ-ਜਿੰਦਾ ਦੇ 25ਵੇਂ ਸ਼ਹਾਦਤ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਿੱਖ ਸੈਂਟਰ ਫਰੈਕਫੋਰਟ ਦੀ ਪ੍ਰਬੰਧਕ ਕਮੇਟੀ ਵੱਲੋ ਸਮੂਹ ਸੰਗਤਾਂ ਦੇ ਸਹਿਯੋਗ ਨਾਲ 15 ਅਕਤੂਬਰ ਸ਼ਹੀਦੀ ਸਮਾਗਮ ਕਰਵਾਇਆ ਜਾ ਰਿਹਾ ਹੈ।

ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਸ਼ਹੀਦ ਭਾਈ ਸੁੱਖਾ-ਜਿੰਦਾ ਨੂੰ ਯਾਦ ਕੀਤਾ ਗਿਆ

ਪੰਜਾਬ ਯੂਨੀਵਰਸਿਟੀ ਪਟਿਆਲਾ ਦੇ ਵਿਦਿਆਰਥੀਆਂ ਨੇ 5 ਅਕਤੂਬਰ ਨੂੰ ਭਾਈ ਸੁਖਦੇਵ ਸਿੰਘ ਸੁੱਖਾ ਅਤੇ ਭਾਈ ਹਰਜਿੰਦਰ ਸਿੰਘ ਜਿੰਦਾ ਦਾ ਸ਼ਹੀਦੀ ਦਿਹਾੜਾ ਯੂਨੀਵਰਸਿਟੀ ਕੈਂਪਸ 'ਚ ਮਨਾਇਆ।