Tag Archive "bhai-sukhjit-singh-khosa"

“ਬਰਗਾੜੀ ਮੋਰਚੇ” ਵਲੋਂ ਬਾਦਲਾਂ ਵਿਰੁਧ ‘ਰੋਸ ਮਾਰਚ’; ਬਾਦਲਾਂ ਦੇ ਬੂਹੇ ਤੇ ਦਾਦੂਵਾਲ ਤੇ ਖੋਸਾ ਚ ਝੜਪ

ਲੰਘੇ ਦਿਨ (8 ਮਈ ਨੂੰ) ਵੱਖ-ਵੱਖ ਸਿੱਖ ਜਥੇਬੰਦੀਆਂ ਵਲੋਂ "ਬਰਗਾੜੀ ਮੋਰਚੇ" ਦੇ ਨਾਂ ਹੇਠ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿਰੁਧ 'ਰੋਸ ਮਾਰਚ' ਕੀਤਾ ਗਿਆ।

ਸਤਿਕਾਰ ਕਮੇਟੀ ਵੱਲੋਂ ਗੁਰਬਾਣੀ ਦਾ ਗਲਤ ਉਚਾਰਨ ਕਰਨ ‘ਤੇ ਗੋਬਿੰਦ ਸਿੰਘ ਲੌਂਗੋਵਾਲ ਵਿਰੁੱਧ ਪੁਲੀਸ ਨੂੰ ਸ਼ਿਕਾਇਤ

ਸਤਿਕਾਰ ਕਮੇਟੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵਿਰੁੱਧ ਗੁਰਬਾਣੀ ਦੀ ਤੁਕ ਨੂੰ ਤੋੜ-ਮਰੋੜ ਕੇ ਬੋਲਣ ਦੇ ਮਾਮਲੇ ਸਬੰਧੀ ਜਲੰਧਰ ਪੁਲੀਸ ਨੂੰ ਸ਼ਿਕਾਇਤ ਦਰਜ਼ ਕਰਵਾਕੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ’ਚ ਆਈ.ਪੀ.ਸੀ ਦੀ ਧਾਰਾ 295 ਏ ਤਹਿਤ ਪਰਚਾ ਦਰਜ ਕਰਨ ਦੀ ਮੰਗ ਕੀਤੀ ਹੈ।

ਪੰਥਕ ਜਥੇਬੰਦੀਆਂ ਵਲੋਂ ਸਿੱਖ ਹੱਕਾਂ ਨੂੰ ਦਬਾਉਣ ਦੇ ਖਿਲਾਫ 15 ਅਗਸਤ ਨੂੰ ਲੁਧਿਆਣਾ ਵਿਖੇ ਮੁਜਾਹਰਾ

ਭਾਰਤੀ ਸਟੇਟ ਦੇ ਜ਼ੁਲਮਾਂ ਵਿਰੁਧ ਏਕੇ ਦਾ ਮੁਜ਼ਾਹਰਾ ਕਰਦਿਆਂ, ਵਖੋ-ਵੱਖ ਪੰਥਕ, ਰਾਜਨੀਤਿਕ ਅਤੇ ਧਾਰਮਿਕ ਜਥੇਬੰਦੀਆਂ ਨੇ ਭਾਰਤੀ ਅਜ਼ਾਦੀ ਦੇ ਮੂਲ ਸੰਕਲਪ ਉਤੇ ਸਵਾਲਿਆ ਚਿੰਨ੍ਹ ਲਾਇਆ ਹੈ। ਇਸ ਸੰਦਰਭ ਵਿੱਚ ਇਹਨਾਂ ਜਥੇਬੰਦੀਆਂ ਜਿਨ੍ਹਾਂ ਵਿੱਚ ਦਲ ਖਾਲਸਾ, ਸਿੱਖ ਸਟੂਡੈਂਟਸ ਫੈਡਰੇਸ਼ਨ, ਅਖੰਡ ਕੀਰਤਨੀ ਜਥਾ, ਸਤਿਕਾਰ ਕਮੇਟੀ, ਸਿੱਖ ਯੂਥ ਆਫ ਪੰਜਾਬ ਸ਼ਾਮਿਲ ਹਨ, ਵੱਲੋਂ 15 ਅਗਸਤ ਨੂੰ ਲੁਧਿਆਣਾ ਵਿਖੇ ਭਾਰਤੀ ਆਜ਼ਾਦੀ ਦਿਹਾੜੇ ਵਿਰੁੱਧ ਸਿੱਖ ਵਿਰੋਧ ਦਾ ਪ੍ਰਗਟਾਵਾ ਕਰਨ ਲਈ ਜਗਰਾਉਂ ਪੁਲ 'ਤੇ ਸਵੇਰੇ 11 ਵਜੇ ਰੋਹ ਭਰਿਆ ਮੁਜ਼ਾਹਰਾ ਕੀਤਾ ਜਾਵੇਗਾ।