ਮੌਜੂਦਾ ਸਿੱਖ ਸੰਘਰਸ਼ ਚ ਸ਼ਹਾਦਤ ਹਾਸਲ ਕਰਨ ਵਾਲੇ ਬੱਬਰ ਖ਼ਾਲਸਾ ਦੇ ਜੁਝਾਰੂ ਯੋਧੇ ਸ਼ਹੀਦ ਭਾਈ ਵੀਰ ਸਿੰਘ ਉਰਫ ਕਾਹਲੋਂ ਪ੍ਰਧਾਨ ਦਾ 29ਵਾਂ ਸ਼ਹੀਦੀ ਦਿਹਾੜਾ ਉਨ੍ਹਾਂ ਦੇ ਪਿੰਡ ਮਹਿਮਾ ਪੰਡੋਰੀ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਮਨਾਇਆ ਗਿਆ। ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਦੇ ਭੋਗ ਤੋਂ ਉਪਰੰਤ ਦੀਵਾਨ ਸਜਾਏ ਗਏ, ਜਿਸ ਵਿੱਚ ਰਾਗੀਆਂ, ਢਾਡੀਆਂ, ਕਵੀਸ਼ਰਾਂ, ਕਥਾਵਾਚਕਾਂ ਤੇ ਪ੍ਰਚਾਰਕਾਂ ਨੇ ਗੁਰਬਾਣੀ ਅਤੇ ਸਿੱਖ ਇਤਿਹਾਸ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।