Tag Archive "bharti-kisan-union-lakhowal"

ਪਕੋਕਾ ਖ਼ਿਲਾਫ਼ 60 ਕਿਸਾਨ ਜਥੇਬੰਦੀਆਂ ਵੱਲੋਂ ਬਰਨਾਲਾ ਵਿੱਚ ਰੈਲੀ ਦੀਆਂ ਤਿਆਰੀਆਂ ਜਾਰੀ

ਪੰਜਾਬ ਸਰਕਾਰ ਵੱਲੋਂ ਲਿਆਂਦੇ ਜਾ ਰਹੇ ਪੰਜਾਬ ਕੰਟਰੋਲ ਆਫ ਆਰਗੇਨਾਈਜ਼ਡ ਕਰਾਈਮ ਐਕਟ (ਪਕੋਕਾ) ਦੇ ਵਿਰੋਧ ਵਿੱਚ ਪੰਜਾਬ ਦੀਆਂ ਕਰੀਬ 60 ਜਥੇਬੰਦੀਆਂ ਵੱਲੋਂ ਬਰਨਾਲਾ ਵਿੱਚ ਰੈਲੀ ਦੀਆਂ ਤਿਆਰੀਆਂ ਜਾਰੀ ਹਨ।

ਕੈਪਟਨ ਸਰਕਾਰ ਵੱਲੋਂ ਮੋਟਰਾਂ ’ਤੇ ਮੀਟਰ ਲਾਉਣ ਦਾ ਫ਼ੈਸਲਾ ਕਿਸਾਨ ਮਾਰੂ: ਕਿਸਾਨ ਜਥੇਬੰਦੀਆਂ

ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਕੈਪਟਨ ਸਰਕਾਰ ਵੱਲੋਂ ਬਿਂਤੇ ਦਿਨੀਂ ਮੋਟਰਾਂ ’ਤੇ ਮੀਟਰ ਲਗਾਉਣ ਦੇ ਲਏ ਫ਼ੈਸਲੇ ਨੂੰ ਕਿਸਾਨ ਮਾਰੂ ਦੱਸਦਿਆਂ ਸੜਕਾਂ ’ਤੇ ਆਉਣ ਦੀ ਚਿਤਾਵਨੀ ਦਿੱਤੀ ਹੈ।

ਸਿਰ ਦੇ ਸਾਈਂਆਂ, ਜਿਗਰ ਦੇ ਟੁਕੜਿਆਂ ਦੀਆਂ ਤਸਵੀਰਾਂ ਲੈ ਕੇ ਧਰਨੇ ਵਿੱਚ ਸ਼ਾਮਲ ਹੋਏ ਪੀੜਤ ਕਿਸਾਨਾਂ ਦੇ ਪਰਿਵਾਰ

ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਦੀ ਅਗਵਾਈ ਹੇਠ ਤੀਜੇ ਦਿਨ ਪੀੜਤ ਪਰਿਵਾਰਾਂ ਦੇ ਹੱਥਾਂ ਵਿੱਚ ਚੁੱਕੀਆਂ ਖੁਦਕੁਸ਼ੀ ਕਰ ਗਏ ਕਿਸਾਨਾਂ ਦੀਆਂ ਤਸਵੀਰਾਂ ਪੰਜਾਬ ਦੇ ਕਿਸਾਨੀ ਸੰਕਟ ਦੀ ਤਸਵੀਰ ਖੁਦ ਬਿਆਨ ਕਰ ਰਹੀਆਂ ਸਨ। ਕੋਈ ਆਪਣੇ ਸਿਰ ਦਾ ਸਾਈਂ ਅਤੇ ਕੋਈ ਆਪਣੇ ਜਿਗਰ ਦਾ ਟੁਕੜਾ ਗੁਆ ਚੁੱਕੀਆਂ ਕਿਸਾਨ ਔਰਤਾਂ ਤਸਵੀਰਾਂ ਲੈ ਕੇ ਵਿੱਢੇ ਸ਼ੰਘਰਸ਼ ਵਿੱਚ ਸ਼ਾਮਲ ਹੋਈਆਂ।

ਕਿਸਾਨ ਆਗੂ ਦੀ ਗ੍ਰਿਫਤਾਰੀ ਸਮੇਂ ਪੁਲਿਸ ਵਲੋਂ ਔਰਤਾਂ ਨਾਲ ਬਦਤਮੀਜ਼ੀ; ਕਿਸਾਨਾਂ ਤੇ ਪੁਲਿਸ ਵਿਚਕਾਰ ਝੜਪ

ਲੌਂਗੋਵਾਲ ਵਿੱਚ ਮੰਗਲਵਾਰ (19 ਸਤੰਬਰ) ਨੂੰ ਦੇਰ ਸ਼ਾਮ ਕਿਸਾਨ ਆਗੂਆਂ ਦੀ ਗ੍ਰਿਫ਼ਤਾਰੀ ਲਈ ਪੁੱਜੀ ਪੁਲਿਸ ਅਤੇ ਕਿਸਾਨਾਂ ਵਿਚਕਾਰ ਹੋਈ ਝੜਪ ਦੌਰਾਨ ਦੋ ਔਰਤਾਂ ਸਮੇਤ ਚਾਰ ਕਿਸਾਨ ਅਤੇ ਐਸਐਚਓ ਸਮੇਤ ਦੋ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ ਹਨ, ਜਿਨ੍ਹਾਂ ਵਿੱਚੋਂ ਦੋ ਔਰਤਾਂ ਸਣੇ ਇੱਕ ਕਿਸਾਨ ਨੂੰ ਲੌਂਗੋਵਾਲ ਦੇ ਪ੍ਰਾਈਵੇਟ ਹਸਪਤਾਲ ਅਤੇ ਪੁਲਿਸ ਮੁਲਾਜ਼ਮਾਂ ਸਣੇ ਤਿੰਨ ਜਣਿਆਂ ਨੂੰ ਇੱਥੇ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।

ਕਿਸਾਨ ਆਗੂਆਂ ਨੂੰ ਮੁੱਖ ਮੰਤਰੀ ਦੇ ਘਰ ਵੱਲ ਰੋਸ ਮਾਰਚ ਕਰਦਿਆਂ ਨੂੰ ਚੰਡੀਗੜ੍ਹ ਸਰਹੱਦ ‘ਤੇ ਰੋਕਿਆ ਗਿਆ

ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਸੱਤਾ ਵਿਚ ਆਉਣ ਤੋਂ ਪਹਿਲਾਂ ਪੰਜਾਬ ਦੇ ਕਿਸਾਨਾਂ ਦਾ ਸਾਰਾ ਕਰਜ਼ਾ ਮੁਆਫ਼ ਕਰਨ ਦੇ ਵਾਅਦੇ ਨੂੰ ਪੂਰਾ ਕਰਾਉਣ ਅਤੇ ਗੰਨੇ ਦੀ 100 ਕਰੋੜ ਦੀ ਅਦਾਇਗੀ ਸਮੇਤ ਸਵਾਮੀ ਨਾਥਨ ਰਿਪੋਰਟ ਲਾਗੂ ਕਰਾਉਣ ਲਈ ਅੱਜ ਸੂਬੇ ਦੇ ਕਿਸਾਨਾਂ ਵਲੋਂ ਮੋਹਾਲੀ ਤੋਂ ਮੁੱਖ ਮੰਤਰੀ ਦੀ ਰਿਹਾਇਸ਼ (ਚੰਡੀਗੜ੍ਹ) ਵੱਲ ਰੋਸ ਮਾਰਚ ਕੱਢਿਆ ਗਿਆ, ਜਿਨ੍ਹਾਂ ਨੂੰ ਚੰਡੀਗੜ੍ਹ ਦੀ ਸਰਹੱਦ 'ਤੇ ਹੀ ਰੋਕ ਲਿਆ ਗਿਆ। ਚੰਡੀਗੜ੍ਹ ਪੁਲਿਸ ਵਲੋਂ ਰੋਕੇ ਜਾਣ 'ਤੇ ਕਿਸਾਨਾਂ ਨੇ ਸਰਕਾਰ ਦੇ ਖਿਲਾਫ ਵਾਅਦਾ ਖਿਲਾਫੀ ਦਾ ਦੋਸ਼ ਲਾਉਂਦਿਆਂ ਨਾਅਰੇਬਾਜ਼ੀ ਕੀਤੀ।

ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਸਾਂਝੀ ਪ੍ਰੈਸ ਕਾਨਫਰੰਸ: ਕਿਸਾਨ ਦੇ ਮੁੱਦਿਆਂ ‘ਤੇ ਲੜਣ ਦੀ ਚੇਤਾਵਨੀ

ਪੰਜਾਬ ਦੀਆਂ ਚਾਰ ਕਿਸਾਨ ਜਥੇਬੰਦੀਆਂ (ਭਾਰਤੀ ਕਿਸਾਨ ਯੂਨੀਅਨ ਕਾਦੀਆਂ, ਭਾਰਤੀ ਕਿਸਾਨ ਯੂਨੀਅਨ ਸਿੰਧੂਪੁਰ, ਪੱਗੜੀ ਸੰਭਾਲ ਜੱਟਾਂ, ਦੁਅਬਾ ਸੰਘਰਸ਼ ਕਮੇਟੀ) ਨੇ ਮੰਗਲਵਾਰ (18 ਜੁਲਾਈ) ਨੂੰ ਕਿਸਾਨ ਭਵਨ, ਚੰਡੀਗੜ੍ਹ ਵਿਖੇ ਇਕ ਸਾਂਝੀ ਮੀਟਿੰਗ ਕੀਤੀ।

ਖੇਤੀਬਾੜੀ ਸਾਧਨਾਂ ਨੂੰ ਜੀਐਸਟੀ ਤੋਂ ਮੁਕਤ ਕੀਤਾ ਜਾਵੇ: ਭਾਰਤੀ ਕਿਸਾਨ ਯੂਨੀਅਨ

ਭਾਰਤ ਦੀ ਕੇਦਰ ਸਰਕਾਰ ਵੱਲੋਂ ਇੱਕ ਜੁਲਾਈ ਨੂੰ ਵਸਤਾਂ ਅਤੇ ਸੇਵਾ ਕਰ (ਜੀਐਸਟੀ) ਲਾਗੂ ਕਰ ਦੇਣ ਤੋਂ ਬਾਅਦ ਭਾਰਤੀ ਕਿਸਾਨ ਯੂੁਨੀਅਨ (ਲੱਖੋਵਾਲ-ਰਾਜੇਵਾਲ) ਨੇ ਖਾਦਾਂ, ਦਵਾਈਆਂ, ਖੇਤੀ ਸੰਦਾਂ ਤੇ ਖੇਤੀ ਮਸ਼ੀਨਰੀ ’ਤੇ ਲਗਾਏ ਜੀਐਸਟੀ ਦਾ ਵਿਰੋਧ ਕਰਦਿਆਂ ਕਿਹਾ ਕਿ ਖੇਤੀਬਾੜੀ ਸਾਧਨਾਂ ਨੂੰ ਜੀਐਸਟੀ ਤੋਂ ਮੁਕਤ ਕੀਤਾ ਜਾਵੇ।

ਨੋਟਬੰਦੀ: ਜਲੰਧਰ ‘ਚ ਕਿਸਾਨਾਂ ਨੇ ਰੋਸ ਵਜੋਂ ਆਲੂ ਹਾਈਵੇ ‘ਤੇ ਸੁੱਟੇ, ਬਠਿੰਡਾ ‘ਚ ਟਰੈਕਟਰ ਵੇਚਣ ਲਈ ਮਜਬੂਰ

ਦੋਆਬਾ 'ਚ ਕਿਸਾਨਾਂ ਨੇ ਸੋਮਵਾਰ ਨੂੰ ਜੀ.ਟੀ.ਰੋਡ 'ਤੇ ਆਲੂ ਸੁੱਟ ਕੇ ਆਪਣਾ ਰੋਸ ਪ੍ਰਗਟ ਕੀਤਾ। ਕਿਉਂਕਿ ਆਲੂ ਦੀ ਪੈਦਾਵਾਰ 'ਚ ਖਰਚਾ ਵੱਧ ਆ ਰਿਹਾ ਹੈ ਅਤੇ ਬਜ਼ਾਰ 'ਚ ਉਸਦੀ ਕੀਮਤ ਨਹੀਂ ਮਿਲ ਰਹੀ। ਦੂਜੇ ਪਾਸੇ ਨੋਟਬੰਦੀ ਦੇ ਝੰਬੇ ਕਪਾਹ ਪੱਟੀ ਦੇ ਕਿਸਾਨ ਹੁਣ ਧੜਾਧੜ ਆਪਣੇ ਟਰੈਕਟਰ ਵੇਚਣ ਲੱਗੇ ਹਨ। ਜ਼ਮੀਨਾਂ ਠੇਕੇ ’ਤੇ ਲੈਣ ਖ਼ਾਤਰ ਕਿਸਾਨਾਂ ਕੋਲ ਟਰੈਕਟਰ ਵੇਚਣ ਤੋਂ ਬਿਨਾਂ ਹੋਰ ਕੋਈ ਚਾਰਾ ਨਹੀਂ ਹੈ। ਕਪਾਹ ਪੱਟੀ ਦੀਆਂ ਟਰੈਕਟਰ ਮੰਡੀਆਂ ਵਿੱਚ ਹਰ ਹਫ਼ਤੇ ਕਰੀਬ 300 ਟਰੈਕਟਰ ਵਿਕਦੇ ਹਨ। ਆੜ੍ਹਤੀਆਂ ਨੇ ਨੋਟਬੰਦੀ ਮਗਰੋਂ ਹੱਥ ਪਿਛਾਂਹ ਖਿੱਚ ਲਏ ਹਨ। ਤਲਵੰਡੀ ਸਾਬੋ ਵਿੱਚ ਹਰ ਬੁੱਧਵਾਰ ਟਰੈਕਟਰ ਮੰਡੀ ਲੱਗਦੀ ਹੈ। ਬੀਤੇ ਕੱਲ੍ਹ (ਬੁੱਧਵਾਰ) ਇਸ ਮੰਡੀ ਵਿੱਚ ਆਏ ਕਿਸਾਨਾਂ ਨੇ ਆਖਿਆ ਕਿ ਨਰਿੰਦਰ ਮੋਦੀ ਨੇ ਉਨ੍ਹਾਂ ਨੂੰ ਟਰੈਕਟਰ ਵੇਚਣ ਲਈ ਮਜਬੂਰ ਕਰ ਦਿੱਤਾ ਹੈ।

8 ਲੱਖ ਦਾ ਕਰਜ਼ਾ ਸਿਰ ਹੋਣ ਕਰਕੇ ਘਰਾਚੋਂ ’ਚ ਕਿਸਾਨ ਵੱਲੋਂ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ

ਕਿਸਾਨੀ ਮੰਗਾਂ ਵਾਸਤੇ ਪੱਕਾ ਮੋਰਚਾ ਲਾਉਣ ਲਈ ਚੰਡੀਗੜ੍ਹ ਜਾਂਦਿਆਂ ਪੁਲਿਸ ਵੱਲੋਂ ਰੋਕੇ ਜਾਣ ’ਤੇ ਸੁਨਾਮ-ਪਟਿਆਲਾ ਸੜਕ ਉੱਤੇ ਪਿੰਡ ਘਰਾਚੋਂ ’ਚ ਚੱਲ ਰਹੇ ਧਰਨੇ ਦੌਰਾਨ ਪਿੰਡ ਸਾਰੋਂ ਦੇ ਕਿਸਾਨ ਦਰਸ਼ਨ ਸਿੰਘ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰ ਲਈ ਹੈ। ਸਿਰਫ਼ ਦੋ ਵਿੱਘੇ ਜ਼ਮੀਨ ਦੇ ਮਾਲਕ ਕਿਸਾਨ ਸਿਰ ਕਰੀਬ ਅੱਠ ਲੱਖ ਰੁਪਏ ਕਰਜ਼ਾ ਸੀ। ਕਰਜ਼ਾ ਨਾ ਮੋੜਨ ਦੀ ਸੂਰਤ ਵਿੱਚ ਬੈਂਕ ਵੱਲੋਂ ਘਰ ਦੀ ਨਿਲਾਮੀ ਦਾ ਨੋਟਿਸ ਵੀ ਭੇਜਿਆ ਗਿਆ ਸੀ। ਇਸ ਕਾਰਨ ਦਰਸ਼ਨ ਸਿੰਘ ਕਾਫ਼ੀ ਪ੍ਰੇਸ਼ਾਨ ਰਹਿੰਦਾ ਸੀ। ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੀ ਅਗਵਾਈ ਵਿੱਚ ਕਿਸਾਨਾਂ ਨੇ ਮੰਗਾਂ ਪ੍ਰਤੀ ਸੁਣਵਾਈ ਹੋਣ ਤੱਕ ਕਿਸਾਨ ਦਾ ਸਸਕਾਰ ਨਾ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਮ੍ਰਿਤਕ ਕਿਸਾਨ ਦੇ ਪਰਿਵਾਰ ਨੂੰ ਦਸ ਲੱਖ ਰੁਪਏ ਮੁਆਵਜ਼ਾ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ ਤੇ ਸਾਰੇ ਕਰਜ਼ੇ ’ਤੇ ਲੀਕ ਮਾਰੀ ਜਾਵੇ।

ਐਸ.ਡੀ.ਐਮ. ਦਫਤਰ ਸਮਰਾਲਾ ਵਿਖੇ ਆਵਾਰਾ ਪਸ਼ੂਆਂ ਖਿਲਾਫ ਪ੍ਰਦਰਸ਼ਨ

ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਝੰਡੇ ਹੇਠ ਸ਼ੁਕਰਵਾਰ ਨੂੰ ਅਵਾਰਾ ਪਸ਼ੂਆਂ ਅਤੇ ਕੁੱਤਿਆਂ ਨੂੰ ਟਰਾਲੀਆਂ ਵਿੱਚ ਭਰ ਕੇ ਐਸਡੀਐਮ ਅਤੇ ਡਿਪਟੀ ਕਮਿਸ਼ਨਰਾਂ ਦੇ ਦਫਤਰਾਂ ਅੱਗੇ ਛੱਡਿਆ ਗਿਆ। ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਪ੍ਰਧਾਨ ਅਤੇ ਰਾਸ਼ਟਰੀ ਕੋਆਰਡੀਨੇਟਰ ਅਜਮੇਰ ਸਿੰਘ ਲੱਖੋਵਾਲ ਵੱਲੋਂ ਜਾਰੀ ਬਿਆਨ ਅਨੁਸਾਰ ਕਿਸਾਨਾਂ ਵੱਲੋਂ ਅਵਾਰਾ ਪਸ਼ੂਆਂ ਅਤੇ ਕੁੱਤਿਆਂ ਨੂੰ ਇਨ੍ਹਾਂ ਦਫਤਰਾਂ ਅੱਗੇ ਛੱਡਣ ਉਪਰੰਤ ਡਿਪਟੀ ਕਮਿਸ਼ਨਰਾਂ ਤੇ ਐਸ.ਡੀ.ਐਮ. ਰਾਹੀਂ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਨਾਂ ਪੱਤਰ ਦੇ ਕੇ ਮੰਗ ਕੀਤੀ ਗਈ ਕਿ ਰਾਜ ਵਿੱਚ ਅਵਾਰਾ ਪਸ਼ੂਆਂ-ਕੁੱਤਿਆਂ/ਸਾਨਾਂ ਦੀ ਦਿਨੋਂ ਦਿਨ ਵੱਧ ਰਹੀ ਗਿਣਤੀ ਕਾਰਨ ਕਿਸਾਨਾਂ ਦਾ ਬਹੁਤ ਮਾਲੀ ਤੇ ਜਾਨੀ ਨੁਕਸਾਨ ਹੋ ਰਿਹਾ ਹੈ।

Next Page »