
ਭਾਸ਼ਾ ਵਿਭਾਗ ਪੰਜਾਬ ਦੇ ‘ਲੋਗੋ’ ਦੀ ਨਵੇਕਲੀ ਪਛਾਣ ਨਾਲ ਕਿਤਾਬਾਂ ਛਪਾਉਣ ਦਾ ਰਿਵਾਜ਼ ਹੁਣ ਖ਼ਤਮ ਹੋਣ ਕਿਨਾਰੇ ਹੈ। ਆਪਣੀਆਂ ਰਚਨਾਵਾਂ ’ਤੇ ਲੋਗੋ ਦੀ ਤਾਂਘ ਲਈ ਸਹਿਕਦੇ ਕਈ ਲਿਖਾਰੀ ਵੀ ਰੱਬ ਨੂੰ ਪਿਆਰੇ ਹੋ ਚੁੱਕੇ ਹਨ। ਕਈ ਸਾਲਾਂ ਤੋਂ ਪਏ ਕਈ ਖਰੜੇ ਵੀ ਆਪਣਾ ਅਸਲ ਵਜੂਦ ਗੁਆ ਰਹੇ ਹਨ।
ਕੈਪਟਨ ਸਰਕਾਰ ਆਉਣ ’ਤੇ ਵੀ ਭਾਸ਼ਾ ਵਿਭਾਗ ਦੀ ਤਕਦੀਰ ਨਹੀਂ ਬਦਲੀ ਹੈ। ਕੱਲ੍ਹ ਕੈਪਟਨ ਸਰਕਾਰ ਵੱਲੋਂ ਪੇਸ਼ ਕੀਤੇ ਬਜਟ ਵਿੱਚ ਜਿੱਥੇ ਭਾਸ਼ਾ ਵਿਭਾਗ ਨੂੰ ਮੁੜ ਪੈਰਾਂ ਸਿਰ ਕਰਨ ਲਈ ਕੋਈ ਰਿਆਇਤ ਦਾ ਐਲਾਨ ਨਹੀਂ ਕੀਤਾ ਗਿਆ, ਉਥੇ ਭਾਸ਼ਾ ਵਿਭਾਗ ਦੇ ਬਰਾਬਰ ਹੀ ਵੱਖਰੀ ਕੌਮੀ ਭਾਸ਼ਾਈ ਸੰਸਥਾ ਦੀ ਸਥਾਪਤੀ ਦਾ ਫ਼ੈਸਲਾ ਲੈ ਕੇ ਭਾਸ਼ਾ ਵਿਭਾਗ ਨੂੰ ਪਿੱਛੇ ਧੱਕ ਦਿੱਤਾ ਗਿਆ ਹੈ।
ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਯੂਨੀਵਰਸਿਟੀ ਵਿਖੇ ਕਰਵਾਏ ਗਏ ਸਲਾਨਾ ਸਨਮਾਨ ਸਮਾਗਮ ਮੌਕੇ ਲੇਖਕਾਂ, ਸਾਹਿਤਕਾਰਾਂ, ਕਵੀਆਂ, ਪੱਤਰਕਾਰਾਂ, ਰਾਗੀਆਂ, ਢਾਡੀਆਂ, ਕਵੀਸ਼ਰਾਂ, ਗਾਇਕਾਂ ਅਤੇ ਸੰਗੀਤਕਾਰਾਂ ਨੂੰ ਸ਼ੋ੍ਰਮਣੀ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਗਿਆ ।