ਪੰਜਾਬ ਕਾਂਗਰਸ ਦੇ ਸਾਬਕਾ ਸਕੱਤਰ ਭੁਪਿੰਦਰ ਸਿੰਘ ਬਿਟੂ ਜਿਸ ਨੇ ਖਡੂਰ ਸਾਹਿਬ ਜ਼ਿਮਨੀ ਚੋਣ ਅਜ਼ਾਦ ਉਮੀਦਵਾਰ ਵਜੋਂ ਲੜਕੇ 18 ਹਜ਼ਾਰ ਵੋਟਾਂ ਪ੍ਰਾਪਤ ਕੀਤੀਆਂ ਸਨ ਅਤੇ ਪੰਜਾਬ ਦੇ ਸਾਬਕਾ ਡਿਪਟੀ ਐਡਵੋਕੇਟ ਜਨਰਲ ਗੁਲਸ਼ਨ ਸ਼ਰਮਾ ਨੇ ਅੱਜ ਆਮ ਆਦਮੀ ਪਾਰਟੀ ਦੇ ਸੂਬਾ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ (ਘੁੱਗੀ) ਦੀ ਹਾਜ਼ਰੀ ਵਿਚ 'ਆਪ' ਦਾ ਪੱਲਾ ਫੜ ਲਿਆ।