ਦੇਸ਼ ਧ੍ਰੋਹ ਦੇ ਕੇਸ ਵਿੱਚੋਂ ਜਮਾਨਤ ਹੋਣ ਤੋਂ ਬਾਅਦ 11 ਨਵੰਬਰ ਨੂੰ ਦਰਬਾਰ ਸਾਹਿਬ ਕੰਪਲੈਕਸ ਵਿੱਚ ਗਿਆਨੀ ਗੁਰਬਚਨ ਸਿੰਘ ਦਾ ਵਿਰੋਧ ਕਰਨ ਦੇ ਕੇਸ ਵਿੱਚ ਗ੍ਰਿਫਤਾਰ ਕੀਤੇ ਗਏ ਯੂਨਾਈਟਿਡ ਅਕਾਲੀ ਦਲ ਦੇ ਪ੍ਰਧਾਨ ਭਾਈ ਮੋਹਕਮ ਸਿੰਘ ਅਤੇ ਇੱਕ ਵਿਦੇਸ਼ੀ ਸਿੱਖ ਭੁਪਿੰਦਰ ਸਿੰਘ ਚੀਮਾ ਨੂੰ ਅੱਜ ਅੰਮ੍ਰਿਤਸਰ ਅਦਾਲਤ ਵਿੱਚ ਡਿਊਟੀ ਮੈਜਿਸਟ੍ਰੇਟ ਅੱਗੇ ਪੇਸ਼ ਕੀਤਾ ਗਿਆ। ਬਹਿਸ ਤੋਂ ਬਾਅਦ ਡਿਊਟੀ ਮੈਜਿਸਟ੍ਰੇਟ ਹਰੀਸ਼ ਕੁਮਾਰ ਨੇ ਭਾਈ ਮੋਹਕਮ ਸਿੰਘ ਨੂੰ ਲੁਧਿਆਣਾ ਜੇਲ ਭੇਜਣ ਦਾ ਹੁਕਮ ਦਿੱਤਾ, ਜਦਕਿ ਭੁਪਿੰਦਰ ਸਿੰਘ ਚੀਮਾ ਨੂੰ ਇੱਕ ਦਿਨਾ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਗਿਆ।