
ਤਖਤ ਸ੍ਰੀ ਅਬਚਲ ਨਗਰ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਨੇ ਕਿਹਾ ਹੈ ਕਿ ਬੋਰਡ ਕਾਨੂੰਨ ਦੇ ਤਹਿਤ ਕੰਮ ਕਰਦਾ ਰਹੇਗਾ। ਬੋਰਡ ਦੇ ਸੁਪਰਡੈਂਟ ਗੁਰਵਿੰਦਰ ਸਿੰਘ ਵਾਧਵਾ ਵਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਮਹਾਂਰਾਸ਼ਟਰ ਸਰਕਾਰ ਨੇ ਇੱਕ ਨੋਟਿਸ ਜਾਰੀ ਕਰਕੇ ਨਵੇਂ ਬਣਾਏ ਬੋਰਡ ਦੀ ਇਕਤਰਤਾ 1 ਅਪਰੈਲ 2019 ਨੂੰ ਸੱਦ ਲਈ ਹੈ।