
ਸ਼ਹੀਦ ਭਾਈ ਅਮਰੀਕ ਸਿੰਘ ਦੀ ਸਪੁੱਤਰੀ ਬੀਬੀ ਸਤਵੰਤ ਕੌਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬਤੌਰ ਸਹਾਇਕ ਡਾਇਰੈਕਟਰ ਵਿੱਦਿਆ ਨਿਯੁਕਤ ਕੀਤਾ ਗਿਆ ਹੈ। ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਵਿਖੇ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਬੀਬੀ ਸਤਵੰਤ ਕੌਰ ਨੂੰ ਸਹਾਇਕ ਡਾਇਰੈਕਟਰ ਵਿੱਦਿਆ ਦਾ ਨਿਯੁਕਤੀ ਪੱਤਰ ਦੇਣ ਮੌਕੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਲਾਏ ਜਾ ਰਹੇ ਸਕੂਲਾਂ ਦੇ ਸਤਰ ਨੂੰ ਹੋਰ ਉਪਰ ਚੁੱਕਣ ਲਈ ਉਹ ਪੂਰੀ ਤਰ੍ਹਾਂ ਵਚਨਬੱਧ ਹਨ। ਇਸ ਉਦੇਸ਼ ਦੀ ਪ੍ਰਾਪਤੀ ਲਈ ਬੀਬੀ ਸਤਵੰਤ ਕੌਰ ਦੀ ਨਿਯੁਕਤੀ ਉਨ੍ਹਾਂ ਦੀ ਅਣਥੱਕ ਘਾਲਣਾ, ਮਿਹਨਤ ਅਤੇ ਵਧੀਆ ਪ੍ਰਬੰਧਕੀ ਗੁਣਾਂ ਨੂੰ ਮੁੱਖ ਰੱਖਦਿਆਂ ਹੋਇਆ ਕੀਤੀ ਗਈ ਹੈ।