
18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਜਿਲ੍ਹੇ ਵਿੱਚ ਪੈਂਦੇ ਪਿੰਡ ਅਦਲੀਵਾਲ,ਰਾਜਾਸਾਂਸੀ ਵਿੱਚ ਹੋਏ ਨਿਰੰਕਾਰੀ ਭਵਨ ਬੰਬ ਧਮਾਕੇ ਵਿਚ ਪੁਲਸ ਵਲੋਂ ਗਿਰਫਤਾਰ ਕੀਤੇ ਗਏ ਬਿਕਰਮਜੀਤ ਸਿੰਘ ਅਤੇ ਅਵਤਾਰ ਸਿੰਘ ਨੂੰ ਅੱਜ ਅਦਾਲਤ ਵਲੋਂ ਅਦਾਲਤੀ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ।
ਪੰਜਾਬ ਦੀ ਰਾਜਨੀਤੀ ਅਤੇ ਸਿੱਖ ਰਾਜਨੀਤੀ ਦੋ ਸਮਾਨਆਰਥਕ ਸ਼ਬਦ ਹਨ। ਭਾਰਤੀ ਆਜ਼ਾਦੀ ਤੋਂ ਲੈ ਕੇ 1992 ਤਕ ਦਾ ਪੰਜਾਬ ਦੀ ਰਾਜਨੀਤੀ ਅੰਦਰਲਾ ਵਰਤਾਰਾ ਭਾਰਤੀ ਰਾਜਨੀਤਕ ਸਿਸਟਮ ਅਤੇ ਸਿੱਖ ਰਾਜਨੀਤਕ ਸਿਸਟਮ (ਜੋ ਵਿਕਾਸ ਕਰ ਰਿਹਾ ਹੈ) ਵਿਚਕਾਰ ਨਿਰੰਤਰ ਟੱਕਰ ਉਤੇ ਅਧਾਰਿਤ ਸੀ। ਅਸਲ ਵਿਚ ਇਹ ਵਰਤਾਰਾ ਸਿੱਖ ਕੌਮ ਵਲੋਂ ਵੱਧ ਤੋਂ ਵੱਧ ਰਾਜਨੀਤਕ ਤਾਕਤ ਪ੍ਰਾਪਤ ਕਰਕੇ ਸਿੱਖ ਪਛਾਣ ਦੀ ਹਰ ਹਾਲਤ ਵਿਚ ਰਾਖੀ ਕਰਨ ਉਤੇ ਅਧਾਰਤ ਸੀ ...